ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਅੱਜ ਸੁਣਾਏਗੀ ਹਾਈਕੋਰਟ ਅਪਣਾ ਫੈਸਲਾ

Date:

spot_img

ਨਵੀਂ ਦਿੱਲੀ, 8 ਅਪ੍ਰੈਲ: ਲੰਘੀ 21 ਮਾਰਚ ਦੀ ਦੇਰ ਸਾਮ ਨੂੰ ਈਡੀ ਵੱਲੋਂ ਕਥਿਤ ਸਰਾਬ ਘੁਟਾਲੇ ਵਿਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਗ੍ਰਿਫਤਾਰ ਕਰਨ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਵੱਲੋਂ ਅੱਜ ਫੈਸਲਾ ਸੁਣਾਇਆ ਜਾਵੇਗਾ। ਅਪਣੀ ਗ੍ਰਿਫਤਾਰੀ ਤੋਂ ਦੂਜੇ ਦਿਨ ਸ਼੍ਰੀ ਕੇਜ਼ਰੀਵਾਲ ਦੀ ਟੀਮ ਨੇ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕਰਕੇ ਈਡੀ ਵੱਲੋਂ ਗ੍ਰਿਫਤਾਰ ਕਰਨ ਅਤੇ ਅਦਾਲਤ ਵੱਲੋਂ ਰਿਮਾਂਡ ’ਤੇ ਭੇਜਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਪਹਿਲਾਂ ਇਸ ਕੇਸ ਦੀ ਸੁਣਵਾਈ 3 ਅਪ੍ਰੈਲ ਨੂੰ ਰੱਖੀ ਸੀ ਤੇ ਉਸਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਹਾਈਕੋਰਟ ਅੱਜ ਇਸ ਮਾਮਲੇ ’ਚ ਫੈਸਲਾ ਸੁਣਾ ਸਕਦੀ ਹੈ।

ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ

ਮੌਜੂਦਾ ਸਮੇਂ ਦੋ ਵਾਰ ਅਦਾਲਤ ਵੱਲੋਂ ਈਡੀ ਕੋਲ ਪੁਲਿਸ ਰਿਮਾਂਡ ’ਤੇ ਭੇਜਣ ਤੋਂ ਬਾਅਦ ਅਦਾਲਤ ਨੇ ਹੁਣ ਦੂਜੀ ਵਾਰ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਵਿਚ ਭੇਜਿਆ ਹੋਇਆ ਹੈ। ਉਧਰ, ਆਮ ਆਦਮੀ ਪਾਰਟੀ ਨੇ ਸ਼੍ਰੀ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਮੁਹਿੰਮ ਵਿੱਢੀ ਹੈ। ਇਸਦੇ ਤਹਿਤ ‘ਜੇਲ੍ਹ ਦਾ ਜਵਾਬ ਵੋਟ ਨਾਲ ਦੇਵੋ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਆਪ ਆਗੂਆਂ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੂਰੀ ਭਾਜਪਾ ਸਿਰਫ਼ ਅਰਵਿੰਦ ਕੇਜ਼ਰੀਵਾਲ ਤੋਂ ਡਰਦੇ ਹਨ, ਜਿਸਦੇ ਚੱਲਦੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...