Chandigarh News : ਲੰਘੀ 27 ਅਕਤੂਬਰ ਨੂੰ ਸ਼ੱਕੀ ਹਾਲਾਤਾਂ ਵਿਚ ਮ੍ਰਿਤਕ ਪਾਏ ਗਏ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਹੁਣ ਨਵਾਂ ਮੋੜ ਆਇਆ ਹੈ। ਮ੍ਰਿਤਕ ਦੀ ਭੈਣ ਅਮਰਜੀਤ ਕੌਰ ਦੁਆਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਈਰ ਇੱਕ ਪਿਟੀਸ਼ਨ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਇਸ ਮਾਮਲੇ ’ਚ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਪੁਲਿਸ ਪ੍ਰਸ਼ਾਸਨ ਨੂੰ ਦਲਜੀਤ ਦੀ ਮ੍ਰਿਤਕ ਦੇਹ ਭਲਕੇ ਚੰਡੀਗੜ੍ਹ ਸਥਿਤ ਪੀਜੀਆਈ ਨੂੰ ਸੌਂਪਣ ਅਤੇ ਡਾਕਟਰਾਂ ਦੇ ਬੋਰਡ ਵੱਲੋਂ ਦੁਬਾਰਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਚੰਡੀਗੜ੍ਹ ਦੇ ਹੀ ਸੈਕਟਰ-25 ਦੇ ਸ਼ਮਸ਼ਾਨਘਾਟ ਵਿੱਚ ਪੁਲੀਸ ਸੁਰੱਖਿਆ ਹੇਠ ਅੰਤਿਮ ਸੰਸਕਾਰ ਕਰਵਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ 👉ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ
ਵੱਡੀ ਗੱਲ ਇਹ ਵੀ ਹੈ ਕਿ ਅਦਾਲਤ ਨੇ ਆਪਣੇ ਫੈਸਲੇ ਵਿਚ ਸਪੱਸ਼ਟ ਕੀਤਾ ਕਿ ਦਲਜੀਤ ਦੇ ਅੰਤਿਮ ਸਸਕਾਰ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਕਰੀਬੀ ਲੋਕ ਹੀ ਸ਼ਾਮਲ ਹੋ ਸਕਣਗੇ। ਜਦਕਿ ਅਦਾਲਤ ਨੇ ਕਿਸੇ ਵੀ ਸਿਆਸੀ ਆਗੂ ਜਾਂ ਹੋਰ ਸਮਾਜਿਕ ਸੰਗਠਨਾਂ ਨਾਂਲ ਸਬੰਧ ਰੱਖਣ ਵਾਲੇ ਵਿਅਕਤੀ ਨੂੰ ਉੱਥੇ ਨਾ ਸ਼ਾਮਲ ਹੋਣ ਦੇਣ ਲਈ ਪੁਲਿਸ ਨੂੰ ਹੁਕਮ ਦਿੱਤੇ ਹਨ। ਇਸਦੇ ਲਈ ਅਦਾਲਤ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਅੰਤਿਮ ਸਸਕਾਰ ਲਈ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਦਸਣਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਪਹਿਲਾਂ ਹੀ ਮ੍ਰਿਤਕ ਦੇਹ ਦਾ ਏਮਜ਼ ਬਠਿੰਡਾ ਵਿਖੇ ਪੋਸਟਮਾਰਟਮ ਕਰਵਾਇਆ ਜਾ ਚੁੱਕਿਆ ਹੈ ਤੇ ਲਾਸ਼ ਵੀ ਹੁਣ ਉਥੇ ਪਈ ਹੈ। ਹਾਲਾਕਿ ਮ੍ਰਿਤਕ ਦਾ ਪਿਤਾ ਜਰਨੈਲ ਸਿੰਘ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਗਿਆ ਹੈ ਪ੍ਰੰਤੂ ਉਸਦਾ ਪ੍ਰਵਾਰ ਇਸਦੇ ਲਈ ਤਿਆਰ ਨਹੀਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




