Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਹਿਮਾਚਲ ਪ੍ਰਦੇਸ਼: ਕਾਂਗਰਸੀ ਬਾਗੀ ਵਿਧਾਇਕਾਂ ਨੂੰ ਟਿਕਟਾਂ ਦੇਣ ’ਤੇ ਹੁਣ ਭਾਜਪਾਈ ਹੋਏ ਬਾਗੀ

ਸਾਬਕਾ ਮੰਤਰੀ ਨੇ ਭਾਜਪਾ ਨੂੰ ਕਿਹਾ ਅਲਵਿਦਾ
ਸ਼ਿਮਲਾ, 27 ਮਾਰਚ: ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਦੇ ਅੱਧੀ ਦਰਜ਼ਨ ਬਾਗੀ ਵਿਧਾਇਕਾਂ ਨੂੰ 23 ਮਾਰਚ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਤੋਂ ਬਾਅਦ ਭਾਜਪਾ ਨੇ ਹੁਣ ਇੰਨ੍ਹਾਂ ਨੂੰ ਉਪ ਚੋਣਾਂ ਵਿਚ ਅਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਤੋਂ ਬਾਅਦ ਹਿਮਾਚਲ ਭਾਜਪਾ ਵਿਚ ਵੀ ਬਾਗੀ ਸੁਰਾਂ ਉੱਠ ਪਈਆਂ ਹਨ ਤੇ ਲਾਹੌਲ ਸਪਿਤੀ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਰਹੇ ਡਾ ਰਾਮ ਲਾਲ ਮਾਰਕੰਡਾ ਨੇ ਭਾਜਪਾ ਨੂੰ ਅਲਵਿਦਾ ਕਹਿੰਦਿਆਂ ਇਹ ਉਪ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਇਸ਼ਾਰਾ ਕੀਤਾ ਹੈ ਕਿ ਉਹ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਨਾਲ ਲਾਹੌਲ ਸਪਿਤੀ ਹਲਕੇ ਦੇ ਜਿਆਦਾਤਰ ਆਗੂਆਂ ਨੇ ਵੀ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ।

 

 

ਪੁੰਛ ਦੇ ਗੁਰਦੂਆਰਾ ਸਾਹਿਬ ਦੇ ਬਾਹਰ ਅੱਧੀ ਰਾਤ ਨੂੰ ਸੁੱਟਿਆ ਬੰਬ

ਗੌਰਤਲਬ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਰਹੇ ਡਾ ਮਾਰਕੰਡਾ ਨੂੰ ਕਾਂਗਰਸ ਦੇ ਡਾ ਰਵੀ ਠਾਕੁਰ ਨੇ ਹਰਾ ਦਿੱਤਾ ਸੀ। ਅਜਿਹੇ ਹਾਲਾਤ ਵਿਚ ਹੁਣ ਭਾਜਪਾ ਨੇ ਉਨ੍ਹਾਂ ਨੂੰ ਦਰਕਿਨਾਰ ਕਰਦਿਆਂ ਡਾ ਰਵੀ ਠਾਕੁਰ ਨੂੰ ਹੀ ਅਪਣਾ ਉਮੀਦਵਾਰ ਬਣਾ ਦਿੱਤਾ ਹੈ। ਸਿਆਸੀ ਮਾਹਰਾਂ ਮੁਤਾਬਕ ਭਾਜਪਾ ਵੱਲੋਂ ਸਾਰੇ ਬਾਗੀ ਕਾਂਗਰਸੀਆਂ ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਹੋਰਨਾਂ ਹਲਕਿਆਂ ਵਿਚ ਵੀ ਬਗਾਵਤ ਦੇ ਸੁਰ ਦੇਖਣ ਨੂੰ ਮਿਲ ਸਕਦੇ ਹਨ। ਦਸਣਾ ਬਣਦਾ ਹੈ ਕਿ ਸੂਬੇ ’ਚ 27 ਫ਼ਰਵਰੀ ਨੂੰ ਰਾਜ ਸਭਾ ਲਈ ਹੋਈ ਵੋਟਿੰਗ ਦੌਰਾਨ ਕਾਂਗਰਸ ਪਾਰਟੀ ਦੇ 6 ਵਿਧਾਇਕਾਂ ਰਵੀ ਠਾਕੁਰ, ਸੁਧੀਰ ਸ਼ਰਮਾ, ਰਜਿੰਦਰ ਰਾਣਾ, ਇੰਦਰਦੱਤ ਲਖਨਪਾਲ, ਚੈਤੰਨਿਆ ਸ਼ਰਮਾ ਅਤੇ ਦਵਿੰਦਰ ਕੁਮਾਰ ਨੇ ਵੀ ਤਿੰਨ ਅਜਾਦ ਵਿਧਾਇਕਾਂ ਦੇ ਨਾਲ ਭਾਜਪਾ ਉਮੀਦਵਾਰ ਨੂੰ ਵੋਟ ਪਾਈ ਸੀ।

ਭਾਜਪਾ ਵੱਲੋਂ ਇਕੱਲਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਅਹਿਮ ਬਿਆਨ

ਜਿਸ ਕਾਰਨ ਕਾਂਗਰਸ ਦਾ ਉਮੀਦਵਾਰ ਹਾਰ ਗਿਆ ਸੀ। ਇਸ ਮਾਮਲੇ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੀ ਸਿਕਾਇਤ ਦੇ ਆਧਾਰ ’ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਪਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆਂ ਨੇ ਇੰਨ੍ਹਾਂ ਸਾਰੇ ਵਿਧਾਇਕਾਂ ਨੂੰ ਪਾਰਟੀ ਵਿੱਪ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਦਲ-ਬਦਲੂ ਐਕਟ ਤਹਿਤ ਵਿਧਾਨ ਸਭਾ ਦੀ ਮੈਂਬਰੀ ਖ਼ਤਮ ਕਰ ਦਿੱਤੀ ਸੀ। ਹਾਲਾਂਕਿ ਇਹ ਵਿਧਾਇਕ ਸੁਪਰੀਮ ਕੋਰਟ ਵੀ ਪੁੱਜੇ ਪ੍ਰੰਤੂ ਰਾਹਤ ਨਹੀਂ ਮਿਲੀ, ਜਿਸਦੇ ਚੱਲਦੇ ਚੋਣ ਕਮਿਸ਼ਨ ਵੱਲੋਂ ਹੁਣ ਲੋਕ ਸਭਾ ਚੋਣਾਂ ਦੇ ਨਾਲ ਹੀ 1 ਜੂਨ ਨੂੰ ਇਹ ਅੱਧੀ ਦਰਜ਼ਨ ਵਿਧਾਨ ਸਭਾ ਚੋਣਾਂ ਵੀ ਕਰਵਾਈਆਂ ਜਾ ਰਹੀਆਂ ਹਨ।

 

Related posts

ਹੈਲੀਕਾਪਟਰ ਹਾਦਸੇ ਵਿੱਚ ਈਰਾਨ ਦੇ ਰਾਸ਼ਟਰਪਤੀ ਦੀ ਹੋਈ ਮੌਤ

punjabusernewssite

ਦੁਖਦਾਈ ਖ਼ਬਰ: ਲੱਦਾਖ਼ ’ਚ ਟੈਂਕ ਦੇ ਦਰਿਆ ਵਿਚ ਰੁੜਣ ਕਾਰਨ ਪੰਜ ਫ਼ੌਜੀ ਸ਼ਹੀਦ

punjabusernewssite

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

punjabusernewssite