ਇਤਿਹਾਸਕ ਫੈਸਲਾ; ਮਾਸੂਮ ਬੱਚੀ ਦੇ ਬਲਾਤਕਾਰੀ ਨੂੰ ਅਦਾਲਤ ਨੇ ਸੁਣਾਈ ਸਜ਼ਾ-ਏ-ਮੌ+ਤ

0
535
+1

Ludhiana News: ਇੱਕ ਚਾਰ ਸਾਲਾਂ ਮਾਸੂਮ ਬੱਚੀ ਦੇ ਨਾਲ ਬਲਾਤਕਾਰ ਕਰਨ ਵਾਲੇ ਦਰਿੰਦੇ ਨੂੰ ਲੁਧਿਆਣਾ ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਇਸ ਬਲਾਤਕਾਰੀ ਨੇ ਬਾਅਦ ਵਿਚ ਇਸ ਮਾਸੂਮ ਬੱਚੀ ਦਾ ਗਲਾ ਘੋਟ ਕੇ ਕਤਲ ਕਰ ਵੀ ਕਰ ਦਿੱਤਾ ਸੀ, ਜਿਸਦੇ ਚੱਲਦੇ ਇਸ ਮਾਮਲੇ ਨੂੰ ਅਤਿ ਦਰਿੰਦਗੀ ਵਾਲਾ ਦਸਦਿਆ ਵਧੀਕ ਸੈਸ਼ਨ ਜੱਜ ਫਾਸਟ ਟਰੈਕ ਪੋਕਸੋ ਅਦਾਲਤ ਅਮਰਜੀਤ ਸਿੰਘ ਦੀ ਅਦਾਲਤ ਨੇ ਇਹ ਇਤਿਹਾਸਕ ਫੈਸਲਾ ਸੁਣਾਇਆ ਹੈ। ਦੋਸ਼ੀ ਸੋਨੂੰ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਜੋਕਿ ਲੁਧਿਆਣਾ ਦੇ ਵਿਚ ਆਪਣੇ ਭਰਾ ਕੋਲ ਰਹਿੰਦਾ ਸੀ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਦਸੰਬਰ 2023 ਵਿਚ ਵਾਪਰੀ ਇਸ ਘਟਨਾ ਵਿਚ ਸੋਨੂੰ ਆਪਣੇ ਹੀ ਮੁਹੱਲੇ ’ਚ ਰਹਿਣ ਵਾਲੀ ਇਸ ਬੱਚੀ ਨੂੰ ਕੋਈ ਚੀਜ਼ ਦਿਵਾਉਣ ਦੇ ਬਹਾਨੇ ਕਮਰੇ ਵਿਚ ਲੈ ਗਿਆ, ਜਿੱਥੇ ਉਸਨੇ ਬੱਚੀ ਨਾਲ ਬਲਾਤਕਾਰ ਕੀਤਾ ਪ੍ਰੰਤੂ ਬੱਚੀ ਦੇ ਉੱਚੀ-ਉੱਚੀ ਰੋਣ ਕਾਰਨ ਉਸਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਾਂਚ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਮਰੀ ਪਈ ਮਾਸੂਮ ਬੱਚੀ ਨਾਲ ਵੀ ਇਸ ਜਾਲਮ ਨੇ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਦੋਸ਼ੀ ਸੋਨੂੰ ਬੱਚੀ ਦੀ ਲਾਸ਼ ਨੂੰ ਆਪਣੇ ਬੈੱਡ ਦੇ ਵਿਚ ਰੱਖ ਕੇ ਫ਼ਰਾਰ ਹੋ ਗਿਆ ਸੀ, ਜਿਸਨੂੰ ਬਾਅਦ ਵਿਚ ਪੁਲਿਸ ਨੇ ਨੇਪਾਲ ਬਾਰਡਰ ਕੋਲੋਂ ਕਾਬੂ ਕੀਤਾ ਸੀ। ਘਟਨਾ ਵਾਲੇ ਦਿਨ ਸੋਨੂੰ ਇੱਕ ਸੀਸੀਟੀਵੀ ਕੈਮਰੇ ਵਿਚ ਲੜਕੀ ਨੂੰ ਉਂਗਲ ਫ਼ੜ ਕੇ ਲਿਜਾਂਦਾ ਹੋਇਆ ਕੈਦ ਹੋ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here