Thursday, January 15, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ;ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

Date:

spot_img

👉ਮਾਨ ਸਰਕਾਰ ਅਗਲੇ ਕੁਝ ਮਹੀਨਿਆਂ ਵਿੱਚ 15000 ਤੋਂ ਵੱਧ ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ
👉1062 ਛੱਪੜਾਂ ‘ਚੋਂ ਪਹਿਲਾਂ ਹੀ ਗੰਦੇ ਪਾਣੀ ਦਾ ਨਿਕਾਸ ਅਤੇ ਕਰੀਬ 400 ਛੱਪੜਾਂ ਵਿੱਚੋਂ ਗਾਰ ਕੱਢੀ ਜਾ ਚੁੱਕੀ ਹੈ

Fatehgarh Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ।ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਰਹਿੰਦ ਬਲਾਕ ਦੇ ਪਿੰਡ ਚਨਾਰਥਲ ਕਲਾਂ, ਖਰੇ ਤੇ ਡੇਰਾ ਮੀਰ ਮੀਰਾਂ, ਬਸੀ ਪਠਾਣਾਂ ਬਲਾਕ ਦੇ ਪਿੰਡ ਰੈਲੀ ਅਤੇ ਖੇੜਾ ਬਲਾਕ ਦੇ ਪਿੰਡ ਈਸਰਹੇਲ ਤੇ ਚੁੰਨੀ ਕਲਾਂ ਵਿਖੇ ਛੱਪੜਾਂ ਦੀ ਸਫਾਈ ਦੇ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਮੌਕੇ ਸਾਂਝੀ ਕੀਤੀ।

ਇਹ ਵੀ ਪੜ੍ਹੋ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ-ਡਾ. ਬਲਬੀਰ ਸਿੰਘ

ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੈ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਸੀ ਅਤੇ ਪਿਛਲੇ 15-25 ਸਾਲਾਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ। ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਦੇ ਬਹੁਤੇ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਨ ਅਤੇ ਗੰਦਾ ਪਾਣੀ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਲਦੀ ਹੀ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। 1062 ਛੱਪੜਾਂ ਵਿੱਚੋਂ ਪਹਿਲਾਂ ਹੀ ਗੰਦੇ ਪਾਣੀ ਦਾ ਨਿਕਾਸ ਕੀਤਾ ਜਾ ਚੁੱਕਾ ਹੈ ਅਤੇ ਕਰੀਬ 400 ਛੱਪੜਾਂ ਵਿੱਚੋਂ ਗਾਰ ਕੱਢੀ ਜਾ ਚੁੱਕੀ ਹੈ। ਲੋੜ ਮੁਤਾਬਕ ਛੱਪੜਾਂ ਦੀ ਡੀਸਿਲਟਿੰਗ ਤੇ ਰੀਸਿਲਟਿੰਗ, ਦੋਵੇਂ ਕੰਮ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ’ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ :ਮੰਤਰੀ ਸ਼੍ਰੀ ਕਟਾਰੂਚੱਕ

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ 4573 ਕਰੋੜ ਰੁਪਏ ਦੇ ਪੈਕੇਜ (ਬਜਟ) ਨੂੰ ਪਿੰਡਾਂ ਦੇ ਵਿਕਾਸ ਲਈ ਮਨਜ਼ੂਰੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਥਾਪਰ/ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨੂੰ ਫੀਲਡ ਦੌਰੇ ਕਰਨ ਅਤੇ ਛੱਪੜਾਂ ਦੀ ਸਫ਼ਾਈ ਦਾ ਜਾਇਜ਼ਾ ਤਰਜੀਹੀ ਤੌਰ ਉੱਤੇ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ AGTF ਅਤੇ Tarn taran Police ਵੱਲੋਂ ਮੁਕਾਬਲੇ ਤੋਂ ਬਾਅਦ ਲੰਡਾ ਹਰੀਕੇ ਦੇ ਦੋ ਗੁਰਗੇ ਕਾਬੂ,ਦੋ ਪਿਸਤੌਲ ਬਰਾਮਦ

ਇਸ ਮਕਸਦ ਦੀ ਪੂਰਤੀ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਿਹਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਿੰਡਾਂ ਦਾ ਵਿਕਾਸ ਸਰਕਾਰ ਦਾ ਤਰਜੀਹੀ ਖੇਤਰ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ। ਜੇਕਰ ਪਾਣੀ ਦੇ ਸੈਂਪਲ ਤੈਅ ਮਾਪਦੰਡਾਂ ਅਨੁਸਾਰ ਆਉਂਦੇ ਹਨ ਤਾਂ ਪਾਣੀ ਸਿੰਚਾਈ ਲਈ ਖੇਤਾਂ ਨੂੰ ਦਿੱਤਾ ਜਾਵੇਗਾ, ਨਹੀਂ ਤਾਂ ਪਾਣੀ ਸਾਫ ਕਰਨ ਦਾ ਪ੍ਰੋਜੈਕਟ ਲਾ ਕੇ ਪਾਣੀ ਸਾਫ ਕਰਨ ਉਪਰੰਤ ਸਿੰਚਾਈ ਲਈ ਵਰਤਿਆ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਨੂੰ ”ਰੰਗਲਾ ਪੰਜਾਬ” ਬਣਾਉਣ ਦਾ ਮਿਸ਼ਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਹ ਖੁਦ ਨਿੱਜੀ ਤੌਰ ‘ਤੇ ਪੰਜਾਬ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸੌਂਦ ਨੇ ਦੱਸਿਆ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ, ਪੰਜਾਬ ਸਰਕਾਰ ਜਿੱਥੇ ਵੀ ਲੋੜ ਪਵੇਗੀ, ਛੱਪੜਾਂ ਨੂੰ ਗਾਰ ਮੁਕਤ ਕਰੇਗੀ ਅਤੇ ਗੰਦਾ ਪਾਣੀ ਬਾਹਰ ਕੱਢੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।ਪਿੰਡਾਂ ਦੇ ਦੌਰੇ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤੇ ਜ਼ਿਲ੍ਹੇ ਦੇ ਵਿਧਾਇਕਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

kangana Ranaut ਦੀ Bathinda Court ਵਿੱਚ ਪੇਸ਼ੀ ਅੱਜ, ਹਲਚਲ ਤੇਜ਼

Bathinda News: kangana ranaut bathinda court case; ਬਾਲੀਵੁੱਡ ਅਦਾਕਾਰਾ ਅਤੇ...

Ferozepur Police ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼

Ferozepur News: Ferozepur Police ਵੱਲੋਂ ਇੱਕ ਵੱਡੀ ਸਫ਼ਲਤਾ ਪ੍ਰਾਪਤ...