Friday, April 17, 2026
spot_img
spot_img

ਹਾਈਟੈਕ ਪਟਵਾਰੀ: ਪੇਟੀਐਮ ਰਾਹੀਂ ਮੰਗੀ ਰਿਸ਼ਵਤ, ਕੇਸ ਦਰਜ਼

Date:

spot_img

ਮਾਲ ਰਿਕਾਰਡ ਵਿਚ ਸੋਧ ਬਦਲੇ ਪਹਿਲਾਂ ਹੀ ਲੈ ਚੁੱਕਿਆ ਸੀ 3,000 ਰੁਪਏ

ਫ਼ਿਰੋਜਪੁਰ, 7 ਫ਼ਰਵਰੀ: ਵਿਜੀਲੈਂਸ ਬਿਊਰੋ ਫ਼ਿਰੋਜਪੁਰ ਰੇਂਜ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਹਾਈਟੈਕ ਪਟਵਾਰੀ ਵਿਰੁਧ ਕੇਸ ਦਰਜ ਕੀਤਾ ਹੈ, ਜਿਹੜਾ ਕਿਸਾਨ ਤੋਂ 2000 ਰੁਪਏ ਪੇਟੀਐਮ ਰਾਹੀਂ ਮੰਗ ਰਿਹਾ ਸੀ। ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਪਹਿਲਾਂ ਹੀ ਮਾਲ ਰਿਕਰਡ ਵਿਚ ਸੋਧ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਸਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿਚ ਉਸਨੇ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਸੰਪਰਕ ਕੀਤਾ ਸੀ।

MLA ਸ਼ੀਤਲ ਅੰਗੁਰਾਲ ਨੂੰ ਅਦਾਲਤ ਨੇ 6 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀ

ਪ੍ਰੰਤੂ ਇਸਦੇ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਤੇ ਪਹਿਲਾਂ ਹੀ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਅਪਣੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਦਬਾਅ ਪਾ ਰਿਹਾ ਸੀ। ਰਿਸ਼ਵਤ ਦੀ ਮੰਗ ਕਰਨ ਦੀ ਗੱਲ ਸ਼ਿਕਾਇਤਕਰਤਾ ਨੇ ਰਿਕਾਰਡ ਵੀ ਕਰ ਲਈ। ਇਸ ਦੌਰਾਨ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ: ਹਰਸਿਮਰਤ ਕੌਰ ਬਾਦਲ

👉ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ...