ਠੰਢ ਦੇ ਚੱਲਦੇ ਪੰਜਾਬ ਦੇ ਸਕੂਲਾਂ ਵਿਚ ਹੋਈਆਂ ਛੁੱਟੀਆਂ

Date:

spot_img

ਚੰਡੀਗੜ੍ਹ, 14 ਜਨਵਰੀ: ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਠੰਢ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਅੱਜ ਐਲਾਨ ਸੂਬੇ ਦੇ ਸਿੱਖਿਆ ਮੰਤਰੀ ਹਰਜੌਤ ਸਿੰਘ ਬੈਂਸ ਵਲੋਂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਦਿੱਲੀ ‘ਚ ਕੇਜਰੀਵਾਲ ਦੀ ਰਾਹੁਲ ਗਾਂਧੀ ਤੇ ਖੜਗੇ ਨਾਲ ਹੋਈ ਅਹਿਮ ਮੀਟਿੰਗ

ਇਸ ਫੈਸਲੇ ਤਹਿਤ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਜਦੋਂਕਿ ਪ੍ਰਾਇਮਰੀ ਪੱਧਰ ਤੱਕ ਛੁੱਟੀਆਂ ਰਹਿਣਗੀਆਂ। ਇਸਤੋਂ ਇਲਾਵਾ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਪਿਛਲੇ ਹਫ਼ਤੇ ਠੰਢ ਕਾਰਨ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ

SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ...

ਯੁੱਧ ਨਸ਼ਿਆਂ ਵਿਰੁੱਧ; Bathinda Police ਨੇ ਚਲਾਇਆ ਕਾਰਡਨ ਸਰਚ ਅਭਿਆਨ

Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ...