Monday, February 2, 2026

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

Date:

spot_img

👉ਸਕੂਲਾਂ ਦਾ ਨਾਂ ਬਦਲਣ ਨਾਲ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੀ ਮਾਣਮੱਤੀ ਵਿਰਾਸਤ ਬਣੇਗੀ ਰੋਜ਼ਾਨਾ ਸਿੱਖਿਆ ਦਾ ਹਿੱਸਾ: ਹਰਜੋਤ ਸਿੰਘ ਬੈਂਸ
Punjab News:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।”ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ ‘ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਚਰਿੱਤਰ ਨੂੰ ਹੋਰ ਨਿਖਾਰ ਕੇ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਸਕੂਲਾਂ ਨੂੰ ਸਰਗਰਮੀ ਨਾਲ ਇਨ੍ਹਾਂ ਨਾਇਕਾਂ ਦੇ ਜੀਵਨ ਤੇ ਆਦਰਸ਼ਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਮਜ਼ਬੂਤ ਕਿਰਦਾਰ ਅਤੇ ਦ੍ਰਿੜ੍ਹ ਇਰਾਦੇ ਵਾਲੇ ਨਾਗਰਿਕ ਬਣਾਇਆ ਜਾ ਸਕੇ।”

ਇਹ ਵੀ ਪੜ੍ਹੋ  Punjab Police ਨੁੰ ਵੱਡੀ ਸਫ਼ਲਤਾ; BSF ਨਾਲ ਮਿਲਕੇ ਬਾਰਡਰ ਤੋਂ ਹਥਿਆਰਾਂ ਦਾ ਜਖ਼ੀਰਾ ਬਰਾਮਦ

ਨਾਮ ਬਦਲੇ ਗਏ ਸਕੂਲਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸੰਧੂ ਕਲਾਂ (ਬਰਨਾਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ ਸੰਧੂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁਗਿਆਣਾ (ਫਰੀਦਕੋਟ) ਦਾ ਨਾਮ ਬਦਲ ਕੇ ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ, ਫਤਿਹਪੁਰ (ਮਾਨਸਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ. ਮੱਘਰ ਸਿੰਘ ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਦਾ ਨਾਮ ਬਦਲ ਕੇ ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ (ਮਾਨਸਾ) ਦਾ ਨਾਮ ਬਦਲ ਕੇ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ), ਭੀਖੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ, ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ, ਸਰਕਾਰੀ ਮਿਡਲ ਸਕੂਲ, ਦੁਲੱਦੀ (ਪਟਿਆਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁਲੱਦੀ, ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ  Amritsar ‘ਚ ਸਰਹੱਦੋਂ ਪਾਰ ਆਈ 43 ਕਿਲੋਂ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਪਿਸਤੌਲ ਬਰਾਮਦ

ਸਰਕਾਰੀ ਪ੍ਰਾਇਮਰੀ ਸਕੂਲ, ਟੱਲੇਵਾਲ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਸਰਕਾਰੀ ਐਲੀਮੈਂਟਰੀ ਸਕੂਲ, ਹਰਰੰਗਪੁਰਾ ਪਿੰਡੀ (ਬਠਿੰਡਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ, ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਫਰੀਦਾ (ਪਠਾਨਕੋਟ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਡਰੋਲੀ ਖੁਰਦ (ਜਲੰਧਰ) ਦਾ ਨਾਮ ਬਦਲ ਕੇ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ ਰੱਖਿਆ ਗਿਆ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੇ ਰੋਜ਼ਾਨਾ ਜੀਵਨ ਵਿੱਚ ਕੁਰਬਾਨੀ ਅਤੇ ਬਹਾਦਰੀ ਦੀਆਂ ਕਹਾਣੀਆਂ ਦੀ ਸਾਂਝ ਪੈਦਾ ਕਰਨਾ ਅਤੇ ਸਕੂਲ ਦੀ ਪਛਾਣ ਨੂੰ ਦੇਸ਼ ਦੇ ਮਹਾਨ ਨਾਇਕਾਂ ਪ੍ਰਤੀ ਸੱਚੀ ਸ਼ਰਧਾਂਜਲੀ ਵਜੋਂ ਪੇਸ਼ ਕਰਨਾ ਹੈ। ਇਹ ਮਿਸਾਲੀ ਪਹਿਲਕਦਮੀ ਇਨ੍ਹਾਂ ਵਿਦਿਅਕ ਸੰਸਥਾਵਾਂ ਦੀ ਪਛਾਣ ਵਿੱਚ ਜਜ਼ਬੇ, ਕੁਰਬਾਨੀ ਅਤੇ ਦੇਸ਼ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਦੀਆਂ ਕਹਾਣੀਆਂ ਨੂੰ ਜੋੜੇਗੀ।ਸ. ਬੈਂਸ ਨੇ ਕਿਹਾ, “ਇਹ ਮਹਿਜ਼ ਨਾਮ ਹੀ ਨਹੀਂ ਬਦਲੇ ਗਏ, ਸਗੋਂ ਇਹ ਯਕੀਨੀ ਬਣਾਉਣ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਹਜ਼ਾਰਾਂ ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਦਾ ਇੱਕ ਜੀਵੰਤ ਅਤੇ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਕਿਹਾ ਕਿ ਸਾਡੇ ਸਕੂਲ ਸਿੱਖਿਆ ਦੇ ਮੰਦਰ ਹਨ ਜੋ ਪੰਜਾਬ ਅਤੇ ਭਾਰਤ ਦੇ ਭਵਿੱਖ ਨੂੰ ਆਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਨਾਇਕਾਂ ਦੇ ਨਾਮ ‘ਤੇ ਸਕੂਲਾਂ ਦਾ ਨਾਮ ਰੱਖਣ ਨਾਲ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਜੀਵੰਤ ਰਹੇਗੀ ਅਤੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਵਚਨਬੱਧਤਾ ਅਤੇ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...