ਪੰਜਾਬ ’ਚ ਤੜਕਸਾਰ ਬੱਸ ਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰਿਆਂ ਭਿਆਨਕ ਹਾਦਸਾ, 4 ਮੌ+ਤਾਂ

Date:

spot_img

Jalandhar News: ਜਲੰਧਰ ਦੇ ਵਿਚ ਸੋਮਵਾਰ ਨੂੰ ਤੜਕਸਾਰ ਇੱਕ ਟੂਰਿਸਟ ਬੱਸ ਅਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰੇ ਭਿਆਨਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋਣ ਅਤੇ ਦਰਜ਼ਨ ਦੇ ਕਰੀਬ ਜਖ਼ਮੀ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਬੱਸ ਦੇ ਡਰਾਈਵਰ ਅਤੇ ਇੱਕ ਸਵਾਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਜਣਿਆਂ ਨੇ ਹਸਪਤਾਲ ਵਿਚ ਜਾ ਕੇ ਦਮ ਤੋੜ ਦਿੱਤਾ। ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਸਹਿਤ ਜਖ਼ਮੀਆਂ ਨੂੰ ਵੀ ਬੱਸ ਵਿਚੋਂ ਕੱਢਣ ਲਈ ਜੇ.ਸੀ.ਬੀ ਤੇ ਹੋਰ ਮਸ਼ੀਨਾਂ ਦਾ ਸਹਾਰਾ ਲੈਣਾ ਪਿਆ। ਸੂਚਨਾ ਮੁਤਾਬਕ ਇੱਕ ਪ੍ਰਾਈਵੇਟ ਕੰਪਨੀ ਦੀ ਟੂਰਿਸਟ ਬੱਸ ਕਰੀਬ ਚਾਰ ਦਰਜ਼ਨ ਟੂਰਿਸਟਾਂ ਨੂੰ ਦਿੱਲੀ ਤੋਂ ਜੰਮੂ ਲੈ ਕੇ ਜਾ ਰਹੀ ਸੀ।

ਇਹ ਵੀ ਪੜ੍ਹੋ ਵੱਡੀ ਖਬਰ: ਸਿੱਖਾਂ ਜਥੇਬੰਦੀਆਂ ਦੇ ਵਿਆਪਕ ਰੋਸ਼ ਨੂੰ ਦੇਖਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਤੜਕਸਾਰ’ ਸੰਭਾਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ

ਇਸ ਦੌਰਾਨ ਜਲੰਧਰ ਨਜਦੀਕ ਹੀ ਪਿੰਡ ਕਾਲਾ ਬੱਕਰਾ ਕੋਲ ਅੱਗੇ ਸੜਕ ’ਤੇ ਇੱਟਾਂ ਨਾਲ ਭਰੀ ਜਾ ਰਹੀ ਟਰੈਕਟਰ-ਟਰਾਲੀ ਨਾਲ ਇਸ ਬੱਸ ਦੀ ਟੱਕਰ ਹੋ ਗਈ। ਇਸ ਟੱਕਰ ਬੱਸ ਦਾ ਮੂਹਰਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫ਼ੌਰਸ ਦੇ ਜਵਾਨ ਮੌਕੇ ’ਤੇ ਪੁੱਜੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਤੇ ਜਖ਼ਮੀਆਂ ਨੂੰ ਬੱਸ ਵਿਚੋਂ ਕੱਢ ਕੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ। ਮ੍ਰਿਤਕਾਂ ਦੀ ਪਹਿਚਾਣ ਡਰਾਈਵਰ ਸੁਖਵਿੰਦਰ ਸਿੰਘ, ਯਾਤਰੀ ਕੁਲਦੀਪ ਸਿੰਘ, ਵਰਿੰਦਰ ਪਾਲ ਸਿੰਘ ਤੇ ਸਤਵਿੰਦਰ ਸਿੰਘ ਦੇ ਤੌਰ ’ਤੇ ਹੋਈ ਹੈ। ਦਸਿਆ ਜਾ ਰਿਹਾ ਕਿ ਇਹ ਹਾਦਸਾ ਅਚਾਨਕ ਟਰਾਲੀ ਦੇ ਅੱਗੇ ਆ ਜਾਣ ਕਾਰਨ ਵਾਪਰਿਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...