Sangrur News: ਦੁਸ਼ਿਹਰੇ ਵਾਲੇ ਦਿਨ ਪਾਤੜਾ-ਸਮਾਣਾ ਰੋਡ ‘ਤੇ ਇੱਕ ਕਾਰ ਅਤੇ ਟਰੱਕ ਵਿਚਕਾਰ ਵਾਪਰੇ ਭਿਆਨਕ ਹਾਦਸੇ ਵਿਚ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਧੀ ਤੇ ਪੁੱਤ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮੁਤਾਬਕ ਹਰਿਆਣਾ ਦੇ ਕੈਥਲ ਨਾਲ ਸਬੰਧਤ ਸਵਿੱਫਟ ਕਾਰ ਸਵਾਰ ਪਾਤੜਾ ਤੋਂ ਸਮਾਣਾ ਜਾ ਰਹੇ ਸਨ ਜਦਕਿ ਟਰੱਕ ਸਮਾਣਾ ਤੋਂ ਪਾਤੜਾ ਵੱਲ ਜਾ ਰਿਹਾ ਸੀ। ਇਸ ਦੌਰਾਨ ਰਾਸਤੇ ਵਿਚ ਦੋਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ। ਰਾਹਗੀਰਾਂ ਦੀ ਮੱਦਦ ਨਾਲ ਪੁਲਿਸ ਨੇ ਮ੍ਰਿਤਕਾਂ ਤੇ ਜਖ਼ਮੀਆਂ ਨੂੰ ਬਾਹਰ ਕੱਢਿਆ ਤੇ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ 👉Punjab Police ਦੇ ਸਾਬਕਾ ਇੰਸਪੈਕਟਰ ਨੂੰ ਲੁਟੇਰਿਆਂ ਨੇ ਘਰੇ ਬੰਦੀ ਬਣਾ ਕੇ ਲੱਖਾਂ ਦੀ ਕੀਤੀ ‘ਲੁੱਟ’
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



