Punjab News: ਮੰਗਲਵਾਰ ਤੜਕਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਨਜ਼ਦੀਕ ਨੈਸ਼ਨਲ ਹਾਈਵੇ ਉੱਪਰ ਨੌਸ਼ਹਿਰਾ ਮੱਝਾ ਸਿੰਘ ਕੋਲ ਇੱਕ ਵੱਡਾ ਹਾ*ਦ*ਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇੱਕ ਆਲਟੋ ਕਾਰ ਵਿਚ ਸਵਾਰ 4 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਠਾਨਕੋਟ ਦੇ ਰਹਿਣ ਵਾਲੇ ਸਨ। ਘਟਨਾ ਦਾ ਪਤਾ ਲੱਗਦਿਆਂ ਹੀ ਆਮ ਰਾਹਗੀਰਾਂ ਤੋਂ ਇਲਾਵਾ ਸੜਕ ਸੁਰੱਖਿਆ ਫ਼ੋਰਸ ਦੇ ਜਵਾਨ ਅਤੇ ਇਲਾਕੇ ਦੀ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ।
ਇਹ ਵੀ ਪੜ੍ਹੋ 👉 National News : ਰਿਸ਼ੀਕੇਸ਼ ‘ਚ ਵੱਡਾ ਰੇਲ ਹਾਦਸਾ, ਪਟੜੀ ਤੋਂ ਉਤਰੀ ਉਜੈਨੀ ਐਕਸਪ੍ਰੈਸ
ਮੁਢਲੀ ਪੜਤਾਲ ਮੁਤਾਬਕ ਇਹ ਹਾਦਸਾ ਸੜਕ ਕਿਨਾਰੇ ਖੜੇ ਕਿਸੇ ਵਾਹਨ ਵਿਚ ਵੱਜਣ ਕਾਰਨ ਹੋਇਆ ਮੰਨਿਆ ਜਾ ਰਿਹਾ। ਹਾਲਾਂਕਿ ਹਾਦਸੇ ਤੋਂ ਬਾਅਦ ਉਕਤ ਵਾਹਨ ਮੌਕੇ ਤੋਂ ਚਲਾ ਗਿਆ। ਦਸਿਆ ਜਾ ਰਿਹਾ ਕਿ ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਆਲਟੋ ਗੱਡੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ, ਜਿਸਦੇ ਕਾਰਨ ਕਾਰ ਨੂੰ ਕੱਟ ਕੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕੱਢਣਾ ਪਿਆ। ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸੇ ਦੇ ਕਾਰਨਾਂ ਅਤੇ ਹਾਦਸੇ ਵਾਲੇ ਦੂਜੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





