Kiratpur Sahib News: Punjab ਦੇ ਵਿੱਚ ਬੁੱਧਵਾਰ ਤੜਕਸਾਰ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿੱਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਘਟਨਾ ਰੂਪਨਗਰ ਜਿਲੇ ਦੇ ਸ੍ਰੀ ਕੀਰਤਪੁਰ ਸਾਹਿਬ ਦੇ ਨਜ਼ਦੀਕ ਪਿੰਡ ਦੇਹਨੀ ਦੇ ਕੋਲ ਅੱਜ ਸਵੇਰੇ ਕਰੀਬ 6 ਵਜੇ ਵਾਪਰੀ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ਮੁਤਾਬਕ ਪੰਜਾਬ ਸਾਊਂਡ ਰੋਪੜ ਦੀ ਇੱਕ ਗੱਡੀ ਹਿਮਾਚਲ ਦੇ ਵਿੱਚ ਪ੍ਰੋਗਰਾਮ ਲਾ ਕੇ ਵਾਪਸ ਆ ਰਹੀ ਸੀ। ਇਸ ਦੌਰਾਨ ਕੁੱਲੂ ਮਨਾਲੀ-ਚੰਡੀਗੜ੍ਹ ਰੋਡ ‘ਤੇ ਅਚਾਨਕ ਇਹ ਗੱਡੀ ਡੂੰਘੇ ਖਤਾਨਾ ਵਿੱਚ ਪਲਟ ਗਈ ਜਿਸ ਕਾਰਨ ਗੱਡੀ ਵਿੱਚ ਸਵਾਰ ਵਿਅਕਤੀਆਂ ਵਿੱਚੋਂ ਚਾਰ ਜਣਿਆਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸੜਕ ਸੁਰੱਖਿਆ ਫੋਰਸ ਅਤੇ ਸਮਾਜਿਕ ਸੰਸਥਾਵਾਂ ਦੇ ਵਲੰਟੀਅਰ ਵੱਲੋਂ ਮੌਕੇ ‘ਤੇ ਪੁੱਜ ਕੇ ਰਾਹਤ ਕਾਰਜ ਸ਼ੁਰੂ ਕੀਤੇ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




