ਪਟਿਆਲਾ ‘ਚ ਦਹਿਲਾ ਦੇਣ ਵਾਲਾ ਕਤਲ ਕਾਂਡ, ਨੀਲੇ ਡਰੰਮ ‘ਚੋਂ ਪੈਕ ਮਿਲੀ ਲੜਕੀ ਦੀ ਲਾਸ਼

Date:

spot_img

Patiala News : ਪਟਿਆਲਾ ਤੋਂ ਇੱਕ ਦਿਲ ਦਹਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਪੂਰੇ ਸ਼ਹਿਰ ਵਿੱਚ ਸਨਸਨੀ ਫੈਲਾ ਦਿੱਤੀ ਹੈ। ਡੀਸੀਡਬਲਯੂ ਅਤੇ ਪਟਿਆਲਾ ਲੋਕੋਮੋਟਿਵ ਵਰਕਸ ਖੇਤਰ ਨੇੜੇ ਇੱਕ ਨੀਲੇ ਡਰੰਮ ਵਿੱਚੋਂ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਰਾਜਪੁਰਾ-ਸਰਹਿੰਦ ਰੋਡ ‘ਤੇ ਓਵਰਬ੍ਰਿਜ ਹੇਠਾਂ ਪਏ ਡਰੰਮ ਵਿੱਚੋਂ ਬਦਬੂ ਆ ਰਹੀ ਸੀ। ਇੱਕ ਰਾਹਗੀਰ ਨੂੰ ਜਦੋਂ ਡਰੰਮ ਵਿੱਚੋਂ ਮਨੁੱਖੀ ਹੱਥ ਦਿਖਾਈ ਦਿੱਤਾ ਤਾਂ ਉਸਨੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲੀਸ ਨੇ ਜਦੋਂ ਡਰੰਮ ਖੋਲ੍ਹਿਆ ਤਾਂ ਅੰਦਰੋਂ ਇੱਕ ਲੜਕੀ ਦੀ ਲਾਸ਼ ਮਿਲੀ, ਜਿਸ ਨੂੰ ਬੇਰਹਿਮੀ ਨਾਲ ਪੈਕ ਕੀਤਾ ਗਿਆ ਸੀ।

ਇਹ ਵੀ ਪੜ੍ਹੋ 👉ਪੰਜਾਬ ‘ਚ Heatwave ਤੋਂ ਮਿਲੇਗੀ ਰਾਹਤ! ਪੰਜਾਬ-ਹਰਿਆਣਾ ‘ਚ ਔਰੈਂਜ ਅਲਰਟ ਜਾਰੀ

ਮੁੱਢਲੀ ਜਾਂਚ ਵਿੱਚ ਮ੍ਰਿਤਕਾ ਦੀ ਉਮਰ 16 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲੀਸ ਨੂੰ ਲੜਕੀ ਦੀ ਬਾਂਹ ‘ਤੇ ਇੱਕ ਟੈਟੂ ਵੀ ਮਿਲਿਆ ਹੈ, ਜਿਸ ਦੇ ਆਧਾਰ ‘ਤੇ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਚਿਹਰੇ ‘ਤੇ ਸੱਟਾਂ ਦੇ ਨਿਸ਼ਾਨ ਮਿਲਣ ਕਾਰਨ ਇਹ ਮਾਮਲਾ ਕਤਲ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ। ਪਟਿਆਲਾ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

parvinder singh jhota murder case; ਪੰਜਾਬ ‘ਚ ਬੰਦ ਦਾ ਅਸਰ ਦਿਖਣਾ ਸ਼ੁਰੂ

Punjab News: parvinder singh jhota murder case; 13 ਅਕਤੂਬਰ...

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...