ਮਧੂ ਮੱਖੀ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਸੈਮੀਨਾਰ

0
28
+1

Ferozepur News:ਪੰਜਾਬ ਸਰਕਾਰ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀਮਤੀ ਸ਼ੈਲਿੰਦਰ ਕੋਰ ਡਾਇਰੈਕਟਰ ਬਾਗਬਾਨੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਨੈਸ਼ਨਲ ਬੀ—ਕੀਪਿੰਗ ਅਤੇ ਹਨੀ ਮਿਸ਼ਨ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਦੋ ਰੋਜਾ ਮਧੂ ਮੱਖੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਅਤੇ ਨਵੀਨਤਮ ਤਕਨੀਕਾਂ ਰਾਹੀਂ ਮਿੱਠਾ ਇਨਕਲਾਬ ਲਿਆਉਣ ਲਈ ਜਿਲ੍ਹੇ ਅੰਦਰ ਸਿਲਵਰ ਬਰਡ ਸਿਨੇਮਾ ਦੇ ਹਾਲ ਮੱਲਵਾਲ, ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਦੇ ਸ਼ੁਰੂ ਵਿੱਚ ਡਾ. ਬਲਕਾਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਫ਼ਿਰੋਜ਼ਪੁਰ ਨੇ ਵੱਖ—ਵੱਖ ਬਲਾਕਾਂ ਤੋ ਆਏ ਹੋਏ ਮਧੂ ਮੱਖੀ ਪਾਲਕਾਂ ਅਤੇ ਬਾਗਬਾਨਾਂ ਨੂੰ ਆਇਆ ਕਹਿ ਕੇ ਸਵਾਗਤ ਕੀਤਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਦੇ ਬਾਰਡਰ ’ਤੇ ਬੀਐਸਐਫ਼ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫਤਾਰ

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿਆਦਾਤਰ ਮਧੂ ਮੱਖੀ ਪਾਲਕ ਛੋਟੇ ਅਤੇ ਬੇ ਜ਼ਮੀਨੇ ਕਿਸਾਨਾਂ ਵੱਲੋਂ ਸਹਇਕ ਧੰਦੇ ਅਪਣਾ ਕੇ ਆਪਣੀ ਰੋਜ਼ੀ ਰੋਟੀ ਕਮਾ ਰਹੇ ਹਨ।ਇਸ ਤੋਂ ਬਾਅਦ ਉਨ੍ਹਾਂ ਨੇ ਆਏ ਹੋਏ ਸਾਰੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਹੂਲਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਝੀ ਕੀਤੀ| ਉਨ੍ਹਾਂ ਨੇ ਮਧੂ ਮੱਖੀ ਪਾਲਣ ਦੀ ਮਹੱਤਤਾ,ਇਸ ਦੇ ਵਿਆਪਕ ਲਾਭ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਯੋਗਦਾਨ ਸਬੰਧੀ ਵਿਚਾਰ ਸਾਂਝੇ ਕੀਤੇ ਅਤੇ ਵੱਧ ਤੋਂ ਵੱਧ ਵਿੱਤੀ ਸਹੂਲਤਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ  ਫ਼ਰੀਦਕੋਟ ’ਚ ਪੁਲਿਸ ਤੇ ਗੈਗਸਟਰ ਵਿਚਕਾਰ ਮੁਕਾਬਲਾ, ਖ਼ਤਰਨਾਕ ਸੂਟਰ ਮਨੀ ਹੋਇਆ ਜਖ਼ਮੀ

ਇਸ ਮੌਕੇ ਖੇਤੀਬਾੜੀ ਵਿਭਾਗ ਤੋ ਹਾਜ਼ਰ ਹੋਏ ਡਾ: ਸਾਵਨ ਸਰਮਾ ਪੋ੍ਰਜੈਕਟ ਡਾਇਰੈਕਟਰ ਆਤਮਾ, ਡਾ:ਸੀਮਾ ਸਿੱਧੂ ਭੂਮੀ ਅਤੇ ਜਲ ਸੰਭਾਲ ਵਿਭਾਗ, ਡਾ:ਗੁਲਬਾਗ ਸਿੰਘ ਮੱਛੀ ਪਾਲਣ ਵਿਭਾਗ, ਸ੍ਰੀ ਕੁਲਵਿੰਦਰ ਸਿੰਘ ਜ਼ਿਲ੍ਹਾ ਰੋਜਗਾਰ ਦਫ਼ਤਰ, ਸ੍ਰੀਮਤੀ ਗੀਤਾ ਮਹਿਤਾ ਐਲ.ਡੀ.ਐਮ, ਡਾ:ਆਨੰਦ ਗੌਤਮ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਟਾਟਾ ਰੈਲੀ ਇੰਡੀਆ ਲਿਮਟਿਡ ਤੋਂ ਸੁਧੀਰ ਦੂਬੇ ਨੇ ਆਪਣੇ—ਆਪਣੇ ਮਹਿਕਮਿਆ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਭਲਾਈ ਸਕੀਮਾਂ ਸਬੰਧੀ ਵਿਸਥਾਰ ਸਹਿਤ ਕਿਸਾਨਾਂ ਨੂੰ ਜਾਣਕਾਰੀ ਦਿੱਤੀ।ਇਸ ਕੈਂਪ ਵਿੱਚ ਲਗਭਗ 200 ਕਿਸਾਨਾਂ ਵੱਲੋ ਸ਼ਮੂਲੀਅਤ ਕੀਤੀ ਗਈ।ਇਸ ਤੋ ਇਲਾਵਾ ਫੀਲਡ ਵਿਜਿਟ ਦੌਰਾਨ ਪਿੰਡ ਹਾਮਦ ਵਿਖੇ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਸਬੰਧੀ ਤਕਨੀਕੀ ਜਾਣਕਾਰੀ ਮਹੱਈਆ ਕਰਵਾਈ ਗਈ।ਸ੍ਰੀ ਸਿਮਰਨ ਸਿੰਘ ਬਾਗਬਾਨੀ ਵਿਕਾਸ ਅਫ਼ਸਰ ਫ਼ਿਰੋਜ਼ਪੁਰ ਨੇ ਸਟੇਜ਼ ਸੁੰਚਾਲਨ ਬਾਖੂਬੀ ਨਿਭਾਈ।ਇਸ ਮੌਕੇ ਸ੍ਰੀ ਪਰਦੀਪ ਸਿੰਘ ਬਾਗਬਾਨੀ ਵਿਕਾਸ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here