ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

Date:

spot_img

 👉ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਹਰ ਜਾਇਜ਼ ਮੰਗ ਦਾ ਹੱਲ ਕਰਨ ਲਈ ਵਚਨਬੱਧ
Chandigarh News:ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ।ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ 👉ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ, ਡਾਇਰੈਕਟਰ ਮਨੀਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕਿਸਮਤ ਚਮਕਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ 7 ਸੰਕੇਤ

ਨਿਊਜ਼ ਡੈਸਕ: ਕਈ ਵਾਰ ਜ਼ਿੰਦਗੀ ਵਿੱਚ ਸਭ ਕੁਝ ਉਲਟਾ...

ਗਲਤ ਬਿਜਲੀ ਬਿੱਲ ਕਰਕੇ ਹੁਣ ਨਹੀਂ ਕੱਟੇਗਾ ਕੁਨੈਕਸ਼ਨ..!

ਨਿਊਜ਼ ਡੈਸਕ: ਜੇ ਤੁਹਾਡੇ ਘਰ ਵੀ ਇਸ ਵਾਰ ਗਲਤ...

MP Amritpal Singh ਨੂੰ ਬੀਮਾਰ ਦਾਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਦੀ ਮਿਲੀ ਇਜ਼ਾਜਤ

Amritsar News: MP Amritpal Singh (ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ)...