Friday, April 3, 2026
spot_img
spot_img

ਸਵਾਰੀਆਂ ਨਾਲ ਭਰੀ ਤੇਜ ਰਫ਼ਤਾਰ ਪ੍ਰਾਈਵੇਟ ਬੱਸ ਦਾ ਕਹਿਰ; ਕਾਰ, ਟਰੈਕਟਰ ਤੇ ਸਕੂਟੀ ਸਵਾਰ ਦਰੜਿਆ

Date:

spot_img

👉ਜਲੰਧਰ-ਪਠਾਨਕੋਟ ਰੋਡ ‘ਤੇ ਵਾਪਰੇ ਹਾਦਸੇ ਵਿਚ 1 ਦੀ ਹੋਈ ਮੌ+ਤ, ਅੱਧੀ ਦਰਜ਼ਨ ਹੋਏ ਜਖ਼ਮੀ
Hoshiarpur News; ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਕਸਬੇ ਨਜ਼ਦੀਕ ਸੋਮਵਾਰ ਤੜਕਸਾਰ ਜਲੰਧਰ-ਪਠਾਨਕੋਟ ਰੋਡ ‘ਤੇ ਇੱਕ ਤੇਜ ਰਫ਼ਤਾਰ ਪ੍ਰਾਈਵੇਟ ਬੱਸ ਨੇ ਇੱਕ ਕਾਰ, ਟਰੈਕਟਰ ਅਤੇ ਸਕੂਟੀ ਸਵਾਰਾਂ ਨੂੰ ਦਰੜ੍ਹ ਦਿੱਤਾ। ਇਸ ਹਾਦਸੇ ਵਿਚ ਟਰੈਕਟਰ ਡਰਾਈਵਰ ਪ੍ਰਸ਼ੋਤਮ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਅੱਧੀ ਦਰਜ਼ਨ ਦੇ ਕਰੀਬ ਲੋਕ ਗੰਭੀਰ ਜਖ਼ਮੀ ਹੋ ਗਏ। ਘਟਨਾ ਤੋਂ ਬਾਅਦ ਬੱਸ ਵੀ ਪਲਟ ਗਈ। ਹਾਦਸੇ ਦਾ ਪਤਾ ਲੱਗਦੇ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੀ ਤੁਰੰਤ ਰਾਹਤ ਕਾਰਜ਼ ਚਲਾਏ ਗਏ ਤੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਕਰੇਨ ਦੀ ਮੱਦਦ ਨਾਲ ਬੱਸ ਨੂੰ ਸਿੱਧਾ ਕਰਨ ਤੋਂ ਇਲਾਵਾ ਇਸਦੀ ਚਪੇਟ ਵਿਚ ਆਏ ਹੋਰਨਾਂ ਵਾਹਨਾਂ ਨੂੰ ਸੜਕ ਤੋਂ ਪਾਸੇ ਕੀਤਾ ਗਿਆ।

ਇਹ ਵੀ ਪੜ੍ਹੋ Flood in Punjab; ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੜ ਹੜ੍ਹ ਪੀੜਤਾਂ ਨੂੰ ਮਿਲਣਗੇ

ਸੂਚਨਾ ਮੁਤਾਬਕ ਪੈਰਾਡਾਈਜ਼ ਨਾਂ ਦੀ ਪ੍ਰਾਈਵੇਟ ਕੰਪਨੀ ਨਾਲ ਸਬੰਧਤ ਇਹ ਬੱਸ ਦਸੂਹਾ ਤੋਂ ਟਾਂਡਾ ਵੱਲ ਜਾ ਰਹੀ ਸੀ। ਇਸ ਦੌਰਾਨ ਬੱਸ ਦੀ ਕਾਫ਼ੀ ਤੇਜ ਸਪੀਡ ਸੀ, ਜਿਸਦੇ ਚੱਲਦੇ ਅਚਾਨਕ ਬੱਸ ਸਲਿੱਪ ਕਰਕੇ ਅੱਗੇ ਆ ਰਹੇ ਟਰੈਕਟਰ ਉਪਰ ਜਾ ਚੜ੍ਹੀ। ਇਸੇ ਦੌਰਾਨ ਹੀ ਬੇਕਾਬੂ ਬੱਸ ਨੇ ਆਪਣੇ ਅੱਗੇ ਜਾ ਰਹੀ ਇੱਕ ਕਾਰ ਅਤੇ ਸਕੂਟੀ ਨੂੰ ਆਪਣੀ ਚਪੇਟ ਵਿਚ ਲੈ ਲਿਆ। ਟਰੈਕਟਰ ਚਾਲਕ ਪ੍ਰਸ਼ੋਤਮ ਵਾਸੀ ਮਾਣਕਾ ਜੋਕਿ ਪ੍ਰਵਾਸੀ ਮਜਦੂਰ ਦਸਿਆ ਜਾ ਰਿਹਾ, ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸਦੇ ਨਾਲ ਬੈਠਾ ਟਰੈਕਟਰ ਮਾਲਕ ਅਮਰੀਕ ਸਿੰਘ ਗੰਭੀਰ ਜਖ਼ਮੀ ਹੋ ਗਿਆ। ਇਸੇ ਤਰ੍ਹਾਂ ਕਾਰ ਸਵਾਰਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਤੇ ਸਕੂਟੀ ਸਵਾਰ ਦੀ ਲੱਤ ਟੁੱਟ ਗਈ। ਜਦ ਬੱਸ ਪਲਟੀ ਤਾਂ ਬੱਸ ਵਿਚ ਸਵਾਰ ਯਾਤਰੀਆਂ ਦੇ ਵੀ ਸੱਟਾਂ ਲੱਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...