ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ, PCMS ਐਸੋਸੀਏਸ਼ਨ ਵੱਲੋਂ ਸੰਘਰਸ਼ ਦੀ ਚੇਤਾਵਨੀ

0
102

👉ਸਰਕਾਰ ਉਪਰ ਆਪਣੇ ਮਿੱਥੇ ਸਮੇਂ ਵਿੱਚ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਸਕਣ ਦਾ ਲਗਾਇਆ ਦੋਸ਼
ਲੁਧਿਆਣਾ, 5 ਜਨਵਰੀ: ਬੀਤੇ ਵਰੇ ਸਤੰਬਰ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੈਡੀਕਲ ਅਫਸਰਾਂ ਵੱਲੋਂ ਸੁਰੱਖਿਆ ਅਤੇ ਤਰੱਕੀਆਂ ਦੀਆਂ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਧਰਨੇ ਕੀਤੇ ਗਏ ਸਨ, ਜਿਸ ਦੌਰਾਨ ਓਪੀਡੀ ਸੇਵਾਵਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। 14 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਵੱਲੋਂ ਪੰਜਾਬ ਭਵਨ ਵਿੱਚ ਬੈਠਕ ਉਪਰੰਤ ਮੀਡੀਆ ਵਿੱਚ ਲੋਕਾਂ ਦੇ ਸਾਹਮਣੇ ਆ ਕੇ ਇਹ ਵਾਅਦਾ ਕੀਤਾ ਸੀ ਕਿ ਇਹਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਤਿੰਨ ਹਫਤੇ ਦੇ ਸਮੇਂ ਵਿੱਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਸੁਸ਼ੀਲ ਬਾਂਸਲ ਮੁੜ ਬਣੇ ਪੰਜਾਬ ਰਾਜ ਫਾਰਮੇਸੀ ਕੌਂਸਲ ਮੁਹਾਲੀ ਦੇ ਪ੍ਰਧਾਨ ਤੇ ਤੇਜਿੰਦਰ ਪਾਲ ਬਣੇ ਉਪ ਪ੍ਰਧਾਨ

ਸਰਕਾਰੀ ਡਾਕਟਰਾਂ ਦੀ ਜਥੇਬੰਦੀ ਵੱਲੋਂ ਇਸ ਦਿੱਤੇ ਗਏ ਭਰੋਸੇ ’ਤੇ ਧਰਨਾ ਖਤਮ ਕਰ ਆਪਣੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਪਰ ਮਿਥੇ ਗਏ ਸਮੇਂ ਵਿੱਚ ਸਰਕਾਰ ਵੱਲੋਂ ਦੋਨੋਂ ਮੁੱਦਿਆਂ ਤੇ ਕੁਝ ਨਾ ਕੀਤੇ ਜਾਣ ਕਾਰਨ ਪੂਰੇ ਪੰਜਾਬ ਦੇ ਮੈਡੀਕਲ ਅਫਸਰਾਂ ਵਿੱਚ ਭਾਰੀ ਰੋਸ ਹੈ ਅਤੇ ਬਹੁਤੀਆਂ ਥਾਵਾਂ ਤੇ ਕਈ ਸਪੈਸ਼ਲਿਸਟ ਸਰਕਾਰੀ ਸੇਵਾਵਾਂ ਤੋਂ ਰਿਜਾਇਨ ਕਰਕੇ ਹਸਪਤਾਲ ਛੱਡ ਰਹੇ ਹਨ। ਇਸ ਨੂੰ ਦੇਖਦੇ ਹੋਏ ਡਾਕਟਰਾਂ ਦੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਮੁੜ ਚੇਤਾਵਨੀ ਦਿੱਤੀ ਹੈ ਕਿ ਡਾਕਟਰ ਨਹੀਂ ਚਾਹੁੰਦੇ ਕਿ ਮਰੀਜ਼ ਪਰੇਸ਼ਾਨ ਹੋਣ ਇਸ ਲਈ ਸਰਕਾਰ ਸਮੇਂ ਰਹਿੰਦੇ ਹੀ ਸੁਰੱਖਿਆ ਤੇ ਕੈਰੀਅਰ ਪ੍ਰੋਗਰੈਸ਼ਨ ਦੇ ਦੋਨੋਂ ਮੁੱਦਿਆਂ ਤੇ ਜਿੱਥੇ ਸਹਿਮਤੀ ਬਣੀ ਸੀ ਉਹਨਾਂ ਨੂੰ ਪੂਰਾ ਕਰੇ ਨਹੀਂ ਤਾਂ 20 ਜਨਵਰੀ 2025 ਤੋਂ ਮੁੜ ਤੋਂ ਓਪੀਡੀ ਸੇਵਾਵਾਂ ਬੰਦ ਕਰ ਧਰਨੇ ਦੇਣ ਤੋਂ ਇਲਾਵਾ ਉਹਨਾਂ ਕੋਲ ਹੋਰ ਕੋਈ ਚਾਰਾ ਨਹੀਂ ਰਹੇਗਾ।

ਇਹ ਵੀ ਪੜ੍ਹੋ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੰਡ ਰਹੇ ਹਨ ਕਿਤਾਬਾਂ

ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲਿਆਂ ਦੀਆਂ ਇਕਾਈਆਂ ਦੀ 12 ਜਨਵਰੀ ਨੂੰ ਅਗਲੀ ਨੀਤੀ ਸਬੰਧੀ ਇੱਕ ਮੀਟਿੰਗ ਵੀ ਸੱਦੀ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਕਿ ਹਸਪਤਾਲਾਂ ਵਿੱਚ ਸੁਰੱਖਿਆ ਸਿਰਫ ਡਾਕਟਰਾਂ ਦਾ ਨਹੀਂ ਉੱਥੇ ਹਰੇਕ ਸਟਾਫ ਅਤੇ ਆਉਣ ਵਾਲੇ ਮਰੀਜ਼ਾਂ ਦੀ ਵੀ ਲੋੜ ਹੈ ਕਿਉਂਕਿ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਸਮਾਨ ਦੀ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਗਾਰਡ ਹੋਣੇ ਚਾਹੀਦੇ ਹਨ। ਇਸੇ ਤਰ੍ਹਾਂ ਡਾਕਟਰਾਂ ਦੇ ਕੈਰੀਅਰ ਵਿੱਚ ਪ੍ਰਮੋਸ਼ਨ ਨਾ ਹੋਣ ਕਾਰਨ ਚੰਗੇ ਸੂਝਵਾਨ ਡਾਕਟਰ ਸਰਕਾਰੀ ਹਸਪਤਾਲ ਛੱਡ ਕੇ ਪ੍ਰਾਈਵੇਟ ਹਸਪਤਾਲਾਂ ਵੱਲ ਜਾਣ ਲਈ ਮਜਬੂਰ ਹੋ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਭਾਜਪਾ ਦੀ ਅਗਲੇ ਮਹੀਨੇ ਬਣੇਗੀ ਨਵੀਂ ਟੀਮ; ਪ੍ਰਧਾਨਗੀ ਲਈ ਅੱਧੀ ਦਰਜ਼ਨ ਤੋਂ ਵੱਧ ਨਾਵਾਂ ਦੀ ਚਰਚਾ

ਇਹ ਸਰਕਾਰ ਦੀ ਨਾਕਾਮਯਾਬੀ ਹੈ ਕਿ ਉਹ ਨਾ ਤਾਂ ਪੁਰਾਣੇ ਕੰਮ ਕਰ ਰਹੇ ਡਾਕਟਰਾਂ ਨੂੰ ਸੰਭਾਲ ਪਾ ਰਹੇ ਹਨ ਅਤੇ ਨਾ ਹੀ ਉਹਨਾਂ ਕੋਲ ਨਵੀਂ ਭਰਤੀ ਵਿੱਚ ਡਾਕਟਰ ਜੁਆਇਨ ਕਰ ਰਹੇ ਹਨ। ਪੀਸੀਐਮਐਸ ਮੈਡੀਕਲ ਅਧਿਕਾਰੀਆਂ ਨੇ ਹਾਲੇ ਵੀ ਆਸ ਜਤਾਈ ਹੈ ਕਿ ਸਿਹਤ ਮੰਤਰੀ ਅਤੇ ਸਿਹਤ ਪ੍ਰਬੰਧਕੀ ਸਕੱਤਰ ਵੱਲੋਂ ਸਮੇਂ ਸਿਰ ਫਾਈਨੈਨੰਸ ਡਿਪਾਰਟਮੈਂਟ ਤੋਂ ਲੋੜੰਦੀਆਂ ਮਨਜੂਰੀਆਂ ਲੈ ਲਈਆਂ ਜਾਣ ਤਾਂ ਜੋ ਕਿਸੇ ਧਰਨੇ ਦੀ ਨੌਬਤ ਨਾ ਆਵੇ ਲੇਕਿਨ 20 ਤਰੀਕ ਤੱਕ ਜੇਕਰ ਇਸ ਬਾਬਤ ਸਰਕਾਰ ਨੇ ਕੁਝ ਨਾ ਕੀਤਾ ਤਾਂ ਸਾਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਇਕੱਠੀ ਹੜਤਾਲ ਕੀਤੀ ਜਾਵੇਗੀ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here