HSGPC ਚੋਣਾਂ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਇੱਥੇ ਪੂਰਾ ਸ਼ਡਿਊਲ

0
31

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਸਬੰਧੀ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਨਾਮਜ਼ਦਗੀ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ।

Ludhiana News: ਦੋ ਦਿਨ ਪਹਿਲਾਂ ਵਿਆਹੀ ਨਵਵਿਆਹੁਤਾ ਨੇ ਸਹੁਰੇ ਘਰ ’ਚ ਲਿਆ ਫ਼ਾ+ਹਾ
ਹਲਾਕਿ ਇਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ। ਫਿਰ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here