WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 16 ਜੁਲਾਈ:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ।ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

ਉਨ੍ਹਾਂ ਹਰ ਮਨੁੱਖ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਧ ਤੋ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ। ਸਪੀਕਰ ਨੇ ਕਿਹਾ ਕਿ ਰੁੱਖਾਂ ਦੀ ਕਟਾਈ ਨਾਲ ਵਣਾਂ ਹੇਠ ਰਕਬਾ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਲਈ ਧਰਤੀ ਮਾਂ ਨੂੰ ਸਿਹਤਮੰਦ, ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਤੇ ਉਨ੍ਹਾਂ ਦਾ ਸਾਂਭ-ਸੰਭਾਲ ਕਰਨੀ ਬਹੁਤ ਜ਼ਰੂਰੀ ਹੈ।

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

ਸ. ਸੰਧਵਾਂ ਨੇ ਪੰਜਾਬ ‘ਚ ਵਣਾਂ ਹੇਠ ਰਕਬਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਈਕੋ ਤੇ ਯੂਥ ਕਲੱਬਾਂ ਤੇ ਹੋਰਨਾਂ ਸੰਸਥਾਵਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਮਨੁੱਖਤਾ ਦੇ ਭਲਾਈ ਵਾਲੇ ਇਸ ਕਾਰਜ ‘ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।ਇਸ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹੋਰਨਾਂ ਤੋਂ ਇਲਾਵਾ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ, ਵਿਧਾਨ ਸਭਾ ਦੇ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ।

 

Related posts

ਪੰਚਾਇਤ ਮੰਤਰੀ ਵਲੋਂ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਦਾ ਭਰੋਸਾ

punjabusernewssite

ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਫ਼ਾਇਦੇ ਲਈ ਪੰਜਾਬ ਦੇ ਥਰਮਲ ਪਲਾਂਟਾਂ ਦੀ ਹਾਲਤ ਕੀਤੀ ਬਦ ਤੋਂ ਬਦਤਰ: ਮਲਵਿੰਦਰ ਸਿੰਘ ਕੰਗ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਵਿਧਾਇਕਾਂ ਨਾਲ ਮੀਟਿੰਗ

punjabusernewssite