👉ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸੰਸਥਾਵਾਂ ਅਤੇ 1,100 ਸਨਅਤਾਂ ਪੋਰਟਲ ਨਾਲ ਜੁੜੀਆਂ: ਅਮਨ ਅਰੋੜਾ
👉’ਹੁਨਰ’ ਮਹਿਜ਼ ਇੱਕ ਪੋਰਟਲ ਨਹੀਂ, ਸਗੋਂ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਪੁਲ ਹੈ: ਅਮਨ ਅਰੋੜਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ, ਜਿਸਦਾ ਪ੍ਰਮਾਣ ਇਸ ਗੱਲ ਤੋਂ ਲੱਗਦਾ ਹੈ ਕਿ ਟਾਟਾ ਸਟੀਲ, ਕਾਂਸਾਈ ਨੈਰੋਲੈਕ, ਐਲ.ਟੀ. ਫੂਡਜ਼ ਅਤੇ ਹੈਪੀ ਫੋਰਜਿੰਗਜ਼ ਵਰਗੀਆਂ ਨਾਮੀ ਕੰਪਨੀਆਂ ਨੇ ਪੰਜਾਬ ਸਰਕਾਰ ਦੇ ‘ਹੁਨਰ ਪੰਜਾਬ’ ਪੋਰਟਲ ਰਾਹੀਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਟੀਲ ਅਤੇ ਇੰਜਨੀਅਰਿੰਗ, ਫੂਡ ਪ੍ਰੋਸੈਸਿੰਗ, ਪੇਂਟ ਅਤੇ ਕੈਮੀਕਲ, ਉਸਾਰੀ ਅਤੇ ਹਾਸਪਿਟੈਲਿਟੀ ਵਰਗੇ ਖੇਤਰਾਂ ਨਾਲ ਸਬੰਧਤ 1,100 ਤੋਂ ਵੱਧ ਉਦਯੋਗਾਂ ਨੇ ਪੰਜਾਬ ਦੀਆਂ ਸੰਸਥਾਵਾਂ ਤੱਕ ਪਹੁੰਚ ਕਰਨ ਲਈ ‘ਹੁਨਰ ਪੰਜਾਬ’ ਪੋਰਟਲ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਆਈ.ਟੀ.ਆਈਜ਼, ਪੌਲੀਟੈਕਨਿਕ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਨੌਜਵਾਨ ਉਮੀਦਵਾਰਾਂ ਦੀ ਭਰਤੀ ਸਬੰਧੀ 200 ਤੋਂ ਵੱਧ ਅਰਜ਼ੀਆਂ ਭੇਜੀਆਂ ਹਨ।ਪੋਰਟਲ ਦੀ ਇਸ ਸ਼ੁਰੂਆਤੀ ਸਫ਼ਲਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੌਜਵਾਨਾਂ ਦੀ ਭਰਤੀ ਲਈ ਕੈਂਪਸ ਪਲੇਸਮੈਂਟ ਡਰਾਈਵਜ਼ ਵੀ ਚੱਲ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਮਿਲਣੀ ਸ਼ੁਰੂ ਹੋ ਗਈ ਹੈ, ਜੋ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰੋਜ਼ਗਾਰ ਦੇ ਮੌਕੇ ਮਿਲਣਾ ਯਕੀਨੀ ਬਣਾ ਰਿਹਾ ਹੈ।
ਇਹ ਵੀ ਪੜ੍ਹੋ 👉ਮਾਵਾਂ-ਧੀਆਂ ਸਤਿਕਾਰ ਯੋਜਨਾ: ਵਿਧਾਇਕ ਕੁਲਵੰਤ ਸਿੰਘ ਵੱਲੋਂ ਆਂਗਣਵਾੜੀ ਵਰਕਰਾਂ ਨੂੰ 12.95 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 8 ਅਕਤੂਬਰ ਨੂੰ ਲਾਂਚ ਕੀਤਾ ਗਿਆ ‘ਹੁਨਰ’ (ਹੱਬ ਫਾਰ ਅੱਪਸਕਿਲਿੰਗ, ਨੈੱਟਵਰਕਿੰਗ ਐਂਡ ਐਕਸੈਸ ਟੂ ਰੁਜ਼ਗਾਰ) ਇੱਕ ਸਾਂਝਾ ਡਿਜੀਟਲ ਪਲੇਟਫਾਰਮ ਹੈ, ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਅਤੇ ਉਦਯੋਗਾਂ ਨੂੰ ਹੁਨਰਮੰਦ ਤੇ ਇੰਡਸਟਰੀ ਲੋੜਾਂ ਮੁਤਾਬਕ ਕੰਮ ਲਈ ਤਿਆਰ ਨੌਜਵਾਨਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਈ.ਟੀ.ਆਈਜ਼, ਪੌਲੀਟੈਕਨਿਕ, ਕਾਲਜਾਂ, ਯੂਨੀਵਰਸਿਟੀਆਂ, ਮੈਡੀਕਲ ਤੇ ਨਰਸਿੰਗ ਸੰਸਥਾਵਾਂ ਅਤੇ ਹੁਨਰ ਵਿਕਾਸ ਕੇਂਦਰਾਂ ਸਮੇਤ 1,700 ਤੋਂ ਵੱਧ ਵਿੱਦਿਅਕ ਅਤੇ ਸਿਖਲਾਈ ਸੰਸਥਾਵਾਂ ਇਸ ਪੋਰਟਲ ’ਤੇ ਰਜਿਸਟਰ ਹੋ ਚੁੱਕੀਆਂ ਹਨ, ਜਿਸ ਨਾਲ ਉਦਯੋਗਾਂ ਨੂੰ ਸੰਸਥਾਵਾਂ ਦੇ ਇੱਕ ਵਿਸ਼ਾਲ ਨੈੱਟਵਰਕ ਤੱਕ ਪਹੁੰਚ ਮਿਲੀ ਹੈ। ਇਹ ਪੋਰਟਲ ਤੇਜ਼ੀ ਨਾਲ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਇੱਕ ਪੁਲ ਵਜੋਂ ਉੱਭਰ ਰਿਹਾ ਹੈ। ਇਸ ਪੋਰਟਲ ‘ਤੇ ਨਾਮੀ ਕੰਪਨੀਆਂ ਦੀ ਮੌਜੂਦਗੀ ਉਦਯੋਗ ਦੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਉਦਯੋਗ-ਸੰਸਥਾ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਇਸ ਪਲੇਟਫਾਰਮ ਦੀ ਵਧਦੀ ਸਾਰਥਕਤਾ ਨੂੰ ਦਰਸਾਉਂਦੀ ਹੈ।ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਕੰਪਨੀਆਂ ਵਿੱਦਿਅਕ ਸੰਸਥਾਵਾਂ ਵਿੱਚ ਉਪਲਬਧ ਕੋਰਸਾਂ ਅਤੇ ਵਿਦਿਆਰਥੀਆਂ ਦੀ ਗਿਣਤੀ ਬਾਰੇ ਜਾਣ ਸਕਦੀਆਂ ਹਨ ਅਤੇ ਸਬੰਧਤ ਸੰਸਥਾਵਾਂ ਨੂੰ ਸਿੱਧੇ ਤੌਰ ’ਤੇ ਆਪਣੀਆਂ ਭਰਤੀ ਲੋੜਾਂ ਬਾਰੇ ਅਰਜ਼ੀ ਭੇਜ ਸਕਦੀਆਂ ਹਨ। ਇਸ ਨਾਲ ਜਿੱਥੇ ਕਾਰੋਬਾਰਾਂ ਨੂੰ ਯੋਗ ਪ੍ਰਤਿਭਾ ਦੀ ਪਛਾਣ ਕਰਨ ਵਿੱਚ ਮਦਦ ਮਿਲਦੀ ਹੈ, ਉੱਥੇ ਹੀ ਸੰਸਥਾਵਾਂ ਨੂੰ ਉਦਯੋਗ ਦੀ ਅਸਲ ਮੰਗ ਅਨੁਸਾਰ ਸਿਖਲਾਈ ਦੇਣ ਦੇ ਯੋਗ ਬਣਾਇਆ ਜਾ ਰਿਹਾ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ, “ਵੱਡੀਆਂ ਉਦਯੋਗਿਕ ਕੰਪਨੀਆਂ ਵੱਲੋਂ ਮਿਲ ਰਿਹਾ ਇਹ ਭਰਵਾਂ ਹੁੰਗਾਰਾ ਪੰਜਾਬ ਨੂੰ ਹੁਨਰਮੰਦ ਕਿਰਤ ਸ਼ਕਤੀ ਦਾ ਧੁਰਾ ਬਣਾਉਣ ਦੇ ਸਾਡੀ ਸਰਕਾਰ ਦੇ ਵਿਜ਼ਨ ਦੀ ਪੁਸ਼ਟੀ ਕਰਦਾ ਹੈ।
ਇਹ ਵੀ ਪੜ੍ਹੋ 👉ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
‘ਹੁਨਰ’ ਸਿਰਫ਼ ਇੱਕ ਪੋਰਟਲ ਨਹੀਂ, ਸਗੋਂ ਸਾਡੇ ਨੌਜਵਾਨਾਂ ਦੀ ਸਮਰੱਥਾ ਨੂੰ ਉਦਯੋਗਿਕ ਲੋੜਾਂ ਨਾਲ ਜੋੜਨ ਵਾਲਾ ਇੱਕ ਪੁਲ ਹੈ। ਸਥਾਪਿਤ ਕੰਪਨੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਇੱਕੋ ਮੰਚ ’ਤੇ ਲਿਆ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਨੌਜਵਾਨ ਸਿਰਫ਼ ਨੌਕਰੀ ਲੱਭਣ ਵਾਲੇ ਹੀ ਨਾ ਰਹਿ ਕੇ ਭਵਿੱਖ ਦੀ ਹੁਨਰਮੰਦ ਤੇ ਤਰਜੀਹੀ ਵਰਕ-ਫੋਰਸ ਬਣਨ। ਇਹ ਪਹਿਲਕਦਮੀ ਰੋਜ਼ਗਾਰ ਅਤੇ ਉਦਯੋਗਿਕ ਵਿਕਾਸ ਪ੍ਰਤੀ ਸਾਡੀ ਪਹੁੰਚ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰਦੀ ਹੈ।”ਸ੍ਰੀ ਅਰੋੜਾ ਨੇ ਦੱਸਿਆ ਕਿ ‘ਹੁਨਰ’ ਨੂੰ ਸੂਬੇ ਦੇ ਨਿਵੇਸ਼ ਸਹੂਲਤ ਪਲੇਟਫਾਰਮ ‘ਫਾਸਟਟਰੈਕ ਪੰਜਾਬ’ ਨਾਲ ਜੋੜਿਆ ਗਿਆ ਹੈ। ਹੁਣ ਪੰਜਾਬ ਦੀ ਉਦਯੋਗ-ਪੱਖੀ ਪਹੁੰਚ ਸਿਰਫ਼ ਮਨਜ਼ੂਰੀਆਂ, ਬੁਨਿਆਦੀ ਢਾਂਚੇ ਅਤੇ ਰਿਆਇਤਾਂ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਇਹ ਹੁਨਰਮੰਦ ਕਿਰਤ ਸ਼ਕਤੀ ਅਤੇ ਪ੍ਰਤਿਭਾ ਤੱਕ ਆਸਾਨ ਪਹੁੰਚ ਨੂੰ ਵੀ ਯਕੀਨੀ ਬਣਾਏਗੀ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਪਲੇਟਫਾਰਮ ਉਦਯੋਗਾਂ ਅਤੇ ਸੰਸਥਾਵਾਂ ਦਰਮਿਆਨ ਇੰਟਰਨਸ਼ਿਪ, ਉਦਯੋਗਿਕ ਸਿਖਲਾਈ ਅਤੇ ਯੋਜਨਾਬੱਧ ਭਾਈਵਾਲੀ ਦੀ ਸਹੂਲਤ ਵੀ ਪ੍ਰਦਾਨ ਕਰੇਗਾ, ਜਿਸ ਵਿੱਚ ਉਦਯੋਗ ਅਨੁਕੂਲ ਪਾਠਕ੍ਰਮ ਤਬਦੀਲੀਆਂ, ਫੈਕਲਟੀ ਡਿਵੈਲਪਮੈਂਟ, ਗੈਸਟ ਲੈਕਚਰ ਅਤੇ ਤਕਨਾਲੋਜੀ ਵਿੱਚ ਸਹਿਯੋਗ ਸ਼ਾਮਲ ਹੋਵੇਗਾ। ਉਦਯੋਗਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨ ਨੇੜੇ ਹੀ ਹੁਨਰਮੰਦ ਨੌਜਵਾਨ ਲੱਭਣ ਵਿੱਚ ਮਦਦ ਕਰਕੇ ‘ਹੁਨਰ’ ਪਲੇਟਫ਼ਾਰਮ ਦਾ ਉਦੇਸ਼ ਉਨ੍ਹਾਂ ਦੇ ਸਮੇਂ ਦੀ ਬੱਚਤ ਅਤੇ ਲਾਗਤ ਨੂੰ ਘਟਾਉਣਾ, ਸਥਾਨਕ ਰੋਜ਼ਗਾਰ ਨੂੰ ਉਤਸ਼ਾਹਿਤ ਕਰਨਾ ਅਤੇ ਖੇਤਰੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਰਕਾਰ ਵੱਲੋਂ ਇੱਕ ਅਜਿਹਾ ਮਾਹੌਲ ਸਿਰਜਣ ਦੇ ਯਤਨਾਂ ਦਾ ਹਿੱਸਾ ਹੈ ਜਿੱਥੇ ਨਿਵੇਸ਼ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣ, ਸੰਸਥਾਵਾਂ ਉਦਯੋਗਿਕ ਲੋੜਾਂ ਮੁਤਾਬਕ ਸਿਖਲਾਈ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਨਾਲ ਰੋਜ਼ਗਾਰ ਤੱਕ ਬਿਹਤਰ ਪਹੁੰਚ ਮਿਲ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













