Wednesday, December 31, 2025

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

Date:

spot_img

👉ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ
Punjab News:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ।ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 45 ਫੀਸਦ ਤੋਂ ਵੱਧ ਵਿਦਿਆਰਥੀ ਨੌਕਰੀ ਲਈ ਤਿਆਰ ਨਹੀਂ ਹੁੰਦੇ, ਜਿਸ ਦਾ ਕਾਰਨ ਸਹੀ ਹੁਨਰ ਸਿਖਲਾਈ ਨਾ ਮਿਲਣਾ ਅਤੇ ਕਮਜ਼ੋਰ ਸਮਾਜਿਕ-ਆਰਥਿਕ ਪਿਛੋਕੜ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਇਸ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ਵਿੱਚ ਹੁਨਰ ਦੇ ਇਸ ਪਾੜੇ ਨੂੰ ਪੂਰਨ ਲਈ ਇਹ ਪਹਿਲ ਸ਼ੁਰੂ ਕੀਤੀ ਗਈ ਹੈ।ਇਸ ਦੌਰਾਨ ਸ. ਬੈਂਸ ਅਤੇ ਸ੍ਰੀ ਸਿਸੋਦੀਆ ਨੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਕਰਕੇ ਵੱਕਾਰੀ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਬਾਰੇ ਫੀਡਬੈਕ ਵੀ ਲਿਆ।ਸਿੱਖਿਆ ਮੰਤਰੀ ਨੇ ਦੱਸਿਆ ਕਿ ‘ਹੁਨਰ ਸਿੱਖਿਆ ਸਕੂਲ’ ਪਹਿਲਕਦਮੀ ਸੀਨੀਅਰ ਸੈਕੰਡਰੀ ਪਾਠਕ੍ਰਮ ਵਿੱਚ ਤਿੰਨ-ਵਿਸ਼ਿਆਂ ‘ਤੇ ਅਧਾਰਤ ਮਾਡਲ ਦੇ ਨਾਲ ਕਿੱਤਾਮੁਖੀ ਸਿਖਲਾਈ ਵਿੱਚ ਕ੍ਰਾਂਤੀ ਲਿਆਏਗੀ। ਇਸਨੂੰ ਰਵਾਇਤੀ ਕਿੱਤਾਮੁਖੀ ਸਿਖਲਾਈ ਤੋਂ ਬਿਲਕੁਲ ਵੱਖਰਾ ਤਿਆਰ ਕੀਤਾ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਤਹਿਤ ਵਿਦਿਆਰਥੀ ਆਲਮੀ ਅਤੇ ਸਨਅਤੀ ਆਗੂਆਂ ਦੁਆਰਾ ਤਿਆਰ ਅਤੇ ਪ੍ਰਮਾਣਿਤ ਪਾਠਕ੍ਰਮ ਨਾਲ ਚਾਰ ਉੱਚ-ਮੰਗ ਵਾਲੇ ਖੇਤਰਾਂ ਵਿੱਚੋਂ ਕਿਸੇ ਇੱਕ ਵਿੱਚ ਮੁਹਾਰਤ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੈਕਸ ਹੈਲਥਕੇਅਰ ਇੰਸਟੀਚਿਊਟ ਦੁਆਰਾ ਤਿਆਰ ਕੀਤੇ ਹੈਲਥਕੇਅਰ ਸਾਇੰਸਿਜ਼ ਐਂਡ ਸਰਵਿਸਿਜ਼, ਆਈਆਈਟੀ ਦਿੱਲੀ ਦੁਆਰਾ ਵਿਕਸਤ ਡਿਜੀਟਲ ਡਿਜ਼ਾਈਨ ਐਂਡ ਡਿਵੈਲਪਮੈਂਟ, ਓਰੇਨ ਇੰਟਰਨੈਸ਼ਨਲ ਦੁਆਰਾ ਡਿਜ਼ਾਈਨਡ ਬਿਊਟੀ ਐਂਡ ਵੈਲਨੈੱਸ ਅਤੇ ਲੇਬਰਨੈੱਟ ਸਰਵਿਸਿਜ਼ ਇੰਡੀਆ ਲਿਮਟਿਡ ਦੁਆਰਾ ਤਿਆਰ ਬੈਂਕਿੰਗ, ਫਾਇਨੈਂਸ਼ੀਅਲ ਸਰਵਿਸਿਜ਼ ਐਂਡ ਇੰਸ਼ੋਰੈਂਸ (ਬੀ.ਐਫ.ਐਸ.ਆਈ) ਸ਼ਾਮਲ ਹਨ।ਸਿੱਖਿਆ ਮੰਤਰੀ ਨੇ ਦੱਸਿਆ ਕਿ ਐਜੂਕੇਸ਼ਨ ਐਲਾਇੰਸ ਐਂਡ ਮਾਈਕਲ ਐਂਡ ਸੁਜ਼ਨ ਡੈੱਲ ਫਾਊਂਡੇਸ਼ਨ ਦੀ ਤਕਨੀਕੀ ਭਾਈਵਾਲ ਵਜੋਂ ਇਸ ਪਹਿਲ ਨੂੰ ਬੁਨਿਆਦੀ ਸਹਾਇਤਾ ਨਾਲ ਹੋਰ ਮਜ਼ਬੂਤੀ ਮਿਲੀ ਹੈ।

ਇਹ ਵੀ ਪੜ੍ਹੋ  CM Bhagwant Mann ਨੇ Punjab ‘ਚ ਮਿੰਨੀ ਬੱਸਾਂ ਦੇ ਪਰਮਿਟ ਵੰਡੇ, ਕਿਹਾ ਵਧਣਗੇ ਰੋਜ਼ਗਾਰ ਦੇ ਮੌਕੇ

ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੇਸ਼ੇਵਰ ਹੁਨਰ ਵਿਸ਼ਿਆਂ ਨੂੰ ਲਾਜ਼ਮੀ ਬਣਾ ਕੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ। ਕੰਮ ਵਾਲੀ ਥਾਂ ਦੀ ਲੋੜ ਅਨੁਸਾਰ ਕੈਂਬਰਿਜ ਯੂਨੀਵਰਸਿਟੀ ਪ੍ਰੈਸ ਐਂਡ ਅਸੈਸਮੈਂਟ ਨੇ ‘ਫੰਕਸ਼ਨਲ ਇੰਗਲਿਸ਼ ਐਂਡ ਕਮਿਊਨੀਕੇਸ਼ਨ’ ਇੱਕ ਵਿਸ਼ੇਸ਼ ਪਾਠਕ੍ਰਮ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਕਰੀਅਰ ਫਾਊਂਡੇਸ਼ਨ ਅਤੇ ਡਿਜ਼ੀਟਲ ਸਾਖਰਤਾ ਕੋਰਸ ਵਿਦਿਆਰਥੀਆਂ ਨੂੰ ਵਿੱਤੀ, ਕਾਨੂੰਨੀ ਅਤੇ ਤਕਨੀਕੀ ਸੂਝਬੂਝ ਨਾਲ ਲੈੱਸ ਕਰਨਗੇ।ਸ. ਬੈਂਸ ਨੇ ਕਿਹਾ ਕਿ ਦੇਸ਼ ਭਰ ਵਿੱਚ ਸਕੂਲ ਸਿੱਖਿਆ ਵਿੱਚ ਮੋਹਰੀ ਪੰਜਾਬ ਵੱਲੋਂ ਕਲਾਸਰੂਮਾਂ ਵਿੱਚ ਉਦਯੋਗ ਦੀਆਂ ਲੋੜਾਂ ਮੁਤਾਬਕ ਪਾਠਕ੍ਰਮ ਨੂੰ ਸ਼ਾਮਲ ਕਰਕੇ ਆਪਣੇ ਸਿੱਖਿਆ ਮਾਡਲ ਵਿੱਚ ਕ੍ਰਾਂਤੀ ਲਿਆਂਦੀ ਜਾ ਰਹੀ ਹੈ। ‘ਹੁਨਰ ਸਿੱਖਿਆ ਸਕੂਲ’ ਪ੍ਰੋਗਰਾਮ ਵਿਦਿਆਰਥੀਆਂ ਨੂੰ ਏ.ਆਈ., ਡਿਜ਼ੀਟਲ ਡਿਜ਼ਾਈਨ ਅਤੇ ਭਵਿੱਖ-ਕੇਂਦ੍ਰਿਤ ਕਾਰਜਖੇਤਰਾਂ ਵਿੱਚ ਹੁਨਰਾਂ ਨਾਲ ਲੈਸ ਕਰੇਗਾ, ਜਿਸ ਨਾਲ ਉਹ ਪਹਿਲੇ ਦਿਨ ਤੋਂ ਹੀ ਨੌਕਰੀ ਲਈ ਤਿਆਰ ਹੋਣਗੇ। ਪੰਜਾਬ ਸਰਕਾਰ ਬਿਹਤਰ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਕਿੱਤਾਮੁਖੀ ਪ੍ਰਯੋਗਸ਼ਾਲਾਵਾਂ ਅਤੇ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰ ਰਹੀ ਹੈ।ਇਸ ਦੌਰਾਨ ਹਾਜ਼ਰ ਅਧਿਆਪਕਾਂ ਤੇ ਭਾਈਵਾਲ਼ਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਰੱਟੇ ਮਾਰਨ ਤੋਂ ਹਟ ਕੇ ਵਿਹਾਰਕ ਹੁਨਰਾਂ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦਾ ਵੱਡਾ Action; ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ SHO ਮੁਅੱਤਲ

ਉਨ੍ਹਾਂ ਕਿਹਾ ਕਿ ਵਿਹਾਰਕ ਗਿਆਨ ਅਤੇ ਹੁਨਰ ਵਿਕਾਸ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੋਂ ਬਾਅਦ ਆਈ.ਟੀ. ਅਤੇ ਹੋਰ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ਦੇ ਯੋਗ ਬਣਾਉਣਾ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਹੁਨਰ ਸਿੱਖਿਆ ਸਕੂਲ’ ਰਾਹੀਂ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜੋ ਸਕੂਲ ਪੱਧਰ ‘ਤੇ ਹੁਨਰ ਨੂੰ ਤਰਾਸ਼ ਕੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਏਗੀ।ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਮਿਸ਼ਨ ਡਾਇਰੈਕਟਰ ਪੀਐਸਡੀਐਮ ਅੰਮ੍ਰਿਤ ਸਿੰਘ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਧੀਕ ਸਕੱਤਰ ਸਕੂਲ ਸਿੱਖਿਆ ਕਲਪਨਾ ਕੇ., ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

SAS Nagar News:ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ...

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ

Bathinda News: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ...

ਮਨਰੇਗਾ ਖ਼ਤਮ ਕਰਨ ਵਿਰੁੱਧ 8 ਜਨਵਰੀ ਦੇ ਬਠਿੰਡਾ ਧਰਨੇ ਦੀ ਸਫ਼ਲਤਾ ਲਈ ਮਜ਼ਦੂਰਾਂ ਦੀ ਹੋਈ ਮੀਟਿੰਗ

Bathinda News: ਪੰਜਾਬ ਖੇਤ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ...