ਵੜਿੰਗ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਜ਼ੀਰਾ ਵਿੱਚ ਮੁੱਖ ਮੰਤਰੀ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਈਆਂ

Date:

spot_img

👉ਪ੍ਰਦਰਸ਼ਨ ਮੋਹਨਜੀਤ ਦੇ ਸਮਰਥਨ ਵਿੱਚ ਕੀਤਾ ਗਿਆ, ਜਿਸ ’ਤੇ ਅਜਿਹੇ ਹੀ ਪ੍ਰਦਰਸ਼ਨ ਲਈ ਪੁਲਿਸ ਨੇ ਤਸ਼ੱਦਦ ਢਾਹਿਆ ਸੀ
Zira News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਸੈਂਕੜੇ ਪਾਰਟੀ ਵਰਕਰਾਂ ਨਾਲ ਮਿਲ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲ ਕਾਲੀਆਂ ਝੰਡੀਆਂ ਲੈ ਕੇ ਅਤੇ ਦਸਤਾਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਮਾਰਚ ਕੱਢਿਆ। ਇਹ ਪ੍ਰਦਰਸ਼ਨ ਮੋਹਨਜੀਤ ਸ਼ੇਰੋਂ ਦੇ ਹੱਕ ਵਿੱਚ ਕੀਤਾ ਗਿਆ, ਜਿਸ ਉੱਤੇ ਕੁਝ ਦਿਨ ਪਹਿਲਾਂ ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕਥਿਤ ਤੌਰ ‘ਤੇ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਸੀ।ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵੜਿੰਗ ਅਤੇ ਹੋਰ ਕਾਂਗਰਸੀ ਆਗੂਆਂ ਨੇ ਉਸ ਸਮਾਗਮ ਵਾਲੀ ਥਾਂ ਵੱਲ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਗੈਂਗਸਟਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਜਾ ਰਹੇ ਸਨ।ਵੜਿੰਗ ਨੇ ਕਿਹਾ ਕਿ ਕੱਲ੍ਹ ਮੋਹਨਜੀਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਸੀ ਕਿ ਹੁਣ ਮੁੱਖ ਮੰਤਰੀ ਜਿੱਥੇ ਵੀ ਜਾਣਗੇ, ਕਾਂਗਰਸੀ ਵਰਕਰ ਹਰ ਥਾਂ ਉਨ੍ਹਾਂ ਦਾ ਸਵਾਗਤ ਕਾਲੀਆਂ ਝੰਡੀਆਂ ਦਿਖਾ ਕੇ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਇਨ੍ਹਾਂ ਪ੍ਰਦਰਸ਼ਨਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਖ਼ੁਦ ਇਸ ਦੀ ਅਗਵਾਈ ਕਰਨ ਦਾ ਫ਼ੈਸਲਾ ਕੀਤਾ।

ਇਹ ਵੀ ਪੜ੍ਹੋ ਅਕਾਲੀ ਦਲ (ਵਾਰਿਸ ਪੰਜਾਬ ਦੇ) ਭਾਜਪਾ ਸਮੇਤ ਦਿੱਲੀ ਦੀ ਕਿਸੇ ਪਾਰਟੀ ਨਾਲ ਨਹੀਂ ਕਰੇਗਾ ਗਠਜੋੜ!

ਕਾਂਗਰਸੀ ਵਰਕਰਾਂ ਨੂੰ ਮੁੱਖ ਮੰਤਰੀ ਦੇ ਪ੍ਰੋਗਰਾਮ ਵਾਲੀ ਥਾਂ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਵੱਲੋਂ ਰਸਤੇ ਵਿੱਚ ਬੈਰੀਕੇਡ ਲਗਾਏ ਗਏ ਸਨ ਅਤੇ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਸਾਰੇ ਜਮਹੂਰੀ ਅਸੂਲ ਭੁੱਲ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦੀ ਪੁਲਿਸ ਨੇ ਇੱਕ ਨੌਜਵਾਨ ਦੇ ਸ਼ਾਂਤਮਈ ਅਤੇ ਪ੍ਰਤੀਕਾਤਮਕ ਰੋਸ ਪ੍ਰਦਰਸ਼ਨ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਅਜਿਹੇ ਪਹਿਲੇ ਮੁੱਖ ਮੰਤਰੀ ਨਹੀਂ ਹਨ ਜਿਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਹੋਣ ਪਹਿਲਾਂ ਵੀ ਮੁੱਖ ਮੰਤਰੀਆਂ, ਪ੍ਰਧਾਨ ਮੰਤਰੀਆਂ ਅਤੇ ਰਾਸ਼ਟਰਪਤੀਆਂ ਤੱਕ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਂਦੀਆਂ ਰਹੀਆਂ ਹਨ, ਪਰ ਕਿਸੇ ਨੇ ਵੀ ਅਜਿਹਾ ਪ੍ਰਤੀਕਰਮ ਨਹੀਂ ਦਿੱਤਾ ਜਿਵੇਂ ਮਾਨ ਨੇ ਦਿੱਤਾ ਹੈ।
ਉਨ੍ਹਾਂ ਮਾਨ ਅਤੇ ਪੰਜਾਬ ਪੁਲਿਸ ਨੂੰ ਚੁਣੌਤੀ ਦਿੱਤੀ ਕਿ ਅੱਜ ਦੇ ਇਸ ਕਾਲੀਆਂ ਝੰਡੀਆਂ ਵਾਲੇ ਪ੍ਰਦਰਸ਼ਨ ਤੋਂ ਬਾਅਦ ਉਹ ਜਿੰਨੇ ਮਰਜ਼ੀ ਪਰਚੇ ਦਰਜ ਕਰ ਲੈਣ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਉੱਥੇ-ਉੱਥੇ ਜਾਰੀ ਰਹਿਣਗੇ ਜਿੱਥੇ ਵੀ ਮਾਨ ਜਾਣਗੇ, ਅਤੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਦਿਨ ਹੁਣ ਗਿਣਤੀ ਦੇ ਹੀ ਰਹਿ ਗਏ ਹਨ ਕਿਉਂਕਿ ਉਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ।

ਇਹ ਵੀ ਪੜ੍ਹੋ Zira ਦਾ ਉੱਘਾ ਸਮਾਜ ਸੇਵੀ ਗੁਰਪ੍ਰੀਤ ਸੇਖੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਇਆ AAP ‘ਚ ਸ਼ਾਮਲ

ਪ੍ਰਦਰਸ਼ਨ ਦੌਰਾਨ ਵੜਿੰਗ ਨੇ ਵਰਕਰਾਂ ਨੂੰ ਸੰਜਮ ਵਰਤਣ ਅਤੇ ਪੁਲਿਸ ਨਾਲ ਨਾ ਉਲਝਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵਾਲੇ ਆਪਣੀ ਡਿਊਟੀ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਲੜਾਈ ਮੁੱਖ ਮੰਤਰੀ ਮਾਨ ਅਤੇ ਵਰਦੀ ਵਿੱਚ ਮੌਜੂਦ ਉਨ੍ਹਾਂ ਦੇ ਕੁਝ ਚਮਚਿਆਂ ਵਿਰੁੱਧ ਹੈ, ਜੋ ਮਾਨ ਨੂੰ ਖ਼ੁਸ਼ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਮੋਹਨਜੀਤ ਵਰਗੇ ਲੋਕਾਂ ’ਤੇ ਤਸ਼ੱਦਦ ਢਾਹ ਰਹੇ ਹਨ।ਸੂਬਾ ਕਾਂਗਰਸ ਪ੍ਰਧਾਨ ਨੇ ‘ਆਪ’ ਵੱਲੋਂ ਗੈਂਗਸਟਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅਪਰਾਧੀ ਅਤੇ ਗੈਂਗਸਟਰ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਅਤੇ ਉਸ ਨੂੰ ਜ਼ੀਰਾ ਤੋਂ ਆਉਣ ਵਾਲੀਆਂ ਚੋਣਾਂ ਲੜਾਉਣ ਦੀ ਯੋਜਨਾ ਬਣਾ ਕੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ, “ਤੁਸੀਂ ਇਸ ਨਾਲ ਸਮਾਜ ਨੂੰ ਕੀ ਸੰਦੇਸ਼ ਦੇਣਾ ਚਾਹੁੰਦੇ ਹੋ?” ਅਤੇ ਚਿਤਾਵਨੀ ਦਿੱਤੀ ਕਿ “ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਨਾ ਕਰੋ।”ਉਨ੍ਹਾਂ ਕਿਹਾ ਕਿ ਇਸ ਨਾਲ ਇੱਕ ਖ਼ਤਰਨਾਕ ਰੁਝਾਨ ਪੈਦਾ ਹੋ ਸਕਦਾ ਹੈ ਜਿੱਥੇ ਗੈਂਗਸਟਰ ਪਹਿਲਾਂ ਜੁਰਮ ਕਰਨਗੇ, ਲੋਕਾਂ ਨੂੰ ਡਰਾਉਣਗੇ-ਧਮਕਾਉਣਗੇ, ਫਿਰੌਤੀਆਂ ਵਸੂਲਣਗੇ ਅਤੇ ਬਾਅਦ ਵਿੱਚ ਆਪਣੇ ਪਾਪਾਂ ਤੇ ਗੁਨਾਹਾਂ ਨੂੰ ਧੋਣ ਲਈ ਰਾਜਨੀਤੀ ਵਿੱਚ ਦਾਖ਼ਲ ਹੋ ਜਾਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜ਼ੀਰਾ ਦੇ ਲੋਕ ਅਜਿਹੇ ਵਿਅਕਤੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਨਾ ਹੀ ਉਸ ਨੂੰ ਵਿਧਾਨ ਸਭਾ ਵਿੱਚ ਚੁਣ ਕੇ ਭੇਜਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

    ਇਹ ਵੀ ਪੜ੍ਹੋ 👉   👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ...

ਜ਼ਿਲ੍ਹੇ ’ਚ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਐਸ.ਆਈ.ਆਰ ਕੈਂਪ

👉ਵੋਟਰ ਸੇਵਾਵਾਂ ਲਈ ਹੈਲਪਲਾਈਨ ਨੰਬਰ 1950 'ਤੇ ਕੀਤਾ ਜਾ...