4 ਦਿਨ ਪਹਿਲਾਂ ਆਸਟਰੇਲੀਆ ਤੋਂ ਵਾਪਸ ਪਰਤੀ ਪਤਨੀ ਦੇ ਕ*ਤ*ਲ ਦੇ ਦੋਸ਼ਾਂ ਹੇਠ ਪਤੀ ਗ੍ਰਿਫਤਾਰ

Date:

spot_img

Ludhiana News: Ludhiana ‘ਚ ਵਾਪਰੀ ਇੱਕ ਦਿਲ-ਦਹਿਲਾਉਣ ਵਾਲੀ ਘਟਨਾ ਦੇ ਵਿਚ ਇੱਕ ਪਤਨੀ ਦਾ ਪਤੀ ਵੱਲੋਂ ਚਾਕੂਆਂ ਦੇ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੱਖੋਵਾਲ ਰੋਡ ‘ਤੇ ਸਥਿਤ ਵਿਕਾਸ ਨਗਰ ਵਿੱਚ ਵਾਪਰੀ ਇਸ ਘਟਨਾ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਢਲੀ ਜਾਂਚ ਮੁਤਾਬਕ ਪਤੀ ਆਪਣੀ ਪਤਨੀ ਦੇ ਊੱਪਰ ਸ਼ੱਕ ਕਰਦਾ ਸੀ, ਜਿਸ ਕਾਰਨ ਬਹਿਸਬਾਜ਼ੀ ਤੋਂ ਬਾਅਦ ਇਹ ਘਟਨਾ ਵਾਪਰ ਗਈ। ਮ੍ਰਿਤਕ ਔਰਤ ਦੀ ਪਹਿਚਾਣ ਕਮਲਦੀਪ ਕੌਰ (49) ਪਤਨੀ ਰਵਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਸਿਰਫ਼ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਪੰਜਾਬ ਆਈ ਸੀ। ਘਟਨਾ ਦੀ ਪੁਸ਼ਟੀ ਕਰਦਿਆਂ ਦੁੱਗਰੀ ਥਾਣੇ ਦੇ ਐਸਐਚਓ ਗੁਰਮੁਖ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਹਾਂ ਕਿ ਲੜਾਈ ਕਿਸ ਗੱਲ ਨੂੰ ਲੈ ਕੇ ਹੋਈ ਸੀ। ਉਨ੍ਹਾਂ ਕਿਹਾ ਕਿ ਪਤੀ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਘਟਨਾ ਸਮੇਂ ਪਤੀ ਵੱਲੋਂ ਆਪਣੇ ਪੁੱਤਰ ਨੂੰ ਕੋਈ ਸਮਾਨ ਲਿਆਉਣ ਲਈ ਬਾਹਰ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ 👉ਸ਼ਿਵ ਸੈਨਾ ਆਗੂ ਨੂੰ ‘ਹੈਰੋਇਨ’ ਦੇ ਝੂਠੇ ਕੇਸ ਵਿਚ ਫ਼ਸਾਉਣ ਵਾਲਾ ‘ਥਾਣੇਦਾਰ’ ਖੁਦ ਫ਼ਸਿਆ; SSP ਨੇ ਜਾਂਚ ਲਈ ਬਣਾਈ SIT

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related