👉ਮਾਘੀ ਮੇਲੇ ਮੌਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਦੀ ਕੀਤੀ ਅਪੀਲ 👉ਕਿਹਾ ਕਿ ਸਿਰਫ ਅਕਾਲੀ ਦਲ ਹੀ ’ਕੌਮ’ ਨੂੰ ਮਜ਼ਬੂਤ ਕਰ ਸਕਦੈ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਅਤੇ ਉਹਨਾਂ ਨੇ ਪ੍ਰਣ ਲਿਆ ਕਿ ਉਹ ਪੰਥ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਵਾਸਤੇ ਆਪਣੀ ਜਾਨ ਵਾਰਨ ਵਾਸਤੇ ਵੀ ਤਿਆਰ ਬਰ ਤਿਆਰ ਹਨ।ਇਥੇ ਮਾਘੀ ਮੇਲੇ ’ਤੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਤਿਹਾਸ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸੇ ਤਰੀਕੇ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਿਸ਼ਵਾਸ ਕਰਨ ਕਿਵੇਂ 40 ਮੁਕਤਿਆਂ ਨੂੰ ਗੁਰੂ ਸਾਹਿਬ ਨੇ ਇਸ ਇਤਿਹਾਸਕ ਅਸਥਾਨ ’ਤੇ ਮੁੜ ਅਪਣਾਇਆ ਸੀ। ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ’ਕੌਮ’ ਨੂੰ ਮੁੜ ਮਜ਼ਬੂਤ ਕਰੀਏ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹਾ ਕਰ ਸਕਦਾ ਹੈ। ਉਹਨਾਂ ਕਿਹਾ ਕਿ ਮੈਂ ਪ੍ਰਣ ਕਰਦਾ ਹਾਂ ਕਿ ਪ੍ਰਕਾਸ਼ ਸਿੰਘ ਬਾਦਲ ਵਾਂਗੂ ਮੈਂ ਲੋਕਾਂ ਦੀ ਭਲਾਈ ਵਾਸਤੇ ਜੋ ਲੋੜੀਂਦਾ ਹੋਇਆ, ਉਹ ਕਰਾਂਗਾ। ਉਹਨਾਂ ਕਿਹਾ ਕਿ ਜੇਕਰ ਮੈਨੂੰ ਪੰਜਾਬ, ਪੰਜਾਬੀਅਤ ਤੇ ਖਾਲਸਾ ਪੰਥ ਵਾਸਤੇ ਆਪਣੀ ਕੁਰਬਾਨੀ ਵੀ ਦੇਣੀ ਪਵੇਗੀ ਤਾਂ ਮੈਂ ਪਿੱਛੇ ਨਹੀਂ ਹਟਾਂਗਾ।
ਇਹ ਵੀ ਪੜ੍ਹੋ ਕਿਸਾਨ ਅੰਦੋਲਨ ਦੌਰਾਨ ਸੁਨੀਲ ਜਾਖੜ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ
ਇਕ ਭਾਵੁਕ ਭਾਸ਼ਣ ਵਿਚ ਸ: ਬਾਦਲ ਨੇ ਪੰਥ ਤੇ ਪੰਜਾਬ ਨੂੰ ਫਿਰਕੂ ਵੰਡ ਪਾਊ ਤੇ ਪੰਜਾਬੀ ਨੌਜਵਾਨਾਂ ਦਾ ਖੂਨ ਵਹਾਉਣ ਲਈ ਕਾਹਲੀਆਂ ਤਾਕਤਾਂ ਦੀ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਸਾਡੇ ਮਹਾਨ ਗੁਰੂ ਸਾਹਿਬਾਨ, ਸੰਤਾਂ ਤੇ ਪੀਰਾਂ ਫਕੀਰਾਂ ਵੱਲੋਂ ਦਰਸਾਏ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਰਾਹ ਤੋਂ ਕਦੇ ਵੀ ਪਿੱਛੇ ਨਹੀਂ ਹਟਣਗੇ। ਉਹਨਾਂ ਕਿਹਾ ਕਿ ਕੁਝ ਅਖੌਤੀ ਪੰਥਕ ਸੰਗਠਨ ਬਦਲਵਾਂ ਏਜੰਡਾ ਪੇਸ਼ ਕਰ ਕੇ ਸੂਬੇ ਖਾਸ ਤੌਰ ’ਤੇ ਇਸਦੇ ਨੌਜਵਾਨਾਂ ਨੂੰ ਫਿਰ ਤੋਂ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ ਜਿਸ ਦੌਰਾਨ ਸਿੱਖ ਨੌਜਵਾਨਾਂ ਨੂੰ ਮੁਕਾਬਲਿਆਂ ਵਿਚ ਕਤਲ ਕੀਤਾ ਗਿਆ। ਉਹਨਾਂ ਨੇ ਸਪਸ਼ਟ ਕਿਹਾ ਕਿ ਅਜਿਹੇ ਹੀ ਧੜੇ ਦੇ ਇਕ ਆਗੂ ਨੇ ਅੱਜ ਆਪਣੀ ਸਿਆਸੀ ਦੁਕਾਨ ਖੋਲ੍ਹ ਲਈ ਹੈ ਜਦੋਂ ਕਿ ਇਸਨੇ ਪਹਿਲਾਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਸੀ ਜਦੋਂ ਕਿ ਇਸਦੇ ਆਪਣੇ ਪਰਿਵਾਰਕ ਮੈਂਬਰ ਨਸ਼ਿਆਂ ਨਾਲ ਫੜੇ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਕੀ ਸਾਬਕਾ ਮੁੱਖ ਮੰਤਰੀ ਜਿਹਨਾਂ ਨੇ 70 ਸਾਲਾਂ ਤੱਕ ਲੋਕਾਂ ਦੀ ਸੇਵਾ ਕੀਤੀ, ਕੀ ਉਹਨਾਂ ਨੇ ਕੋਈ ਗੁਨਾਹ ਕੀਤਾ ? ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਇਕਲੌਤਾ ਗੁਨਾਹ ਇਹ ਹੈ ਕਿ ਉਹ ਸੂਬੇ ਦੇ ਲੋਕਾਂ ਵਾਸਤੇ ਅਤੇ ਐਮਰਜੰਸੀ ਦਾ ਵਿਰੋਧ ਤੇ ਪੰਜਾਬ ਸੂਬੇ ਦੀ ਸਿਰਜਣਾ ਦੀ ਲੜਾਈ ਵਿਚ 18 ਸਾਲਾਂ ਤੱਕ ਜੇਲ੍ਹ ਵਿਚ ਰਹੇ।
ਇਹ ਵੀ ਪੜ੍ਹੋ ਗਣਤੰਤਰਾ ਦਿਵਸ; ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ‘ਚ ਲਹਿਰਾਉਣਗੇ ਕੌਮੀ ਝੰਡਾ
ਉਹਨਾਂ ਕਿਹਾ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਸੱਚੇ ਸਿੱਖ ਹਨ। ਉਹਨਾਂ ਕਿਹਾ ਕਿ ਸਾਡੇ ਸਾਰੇ ਘਰਾਂ ਵਿਚ ਗੁਰੂ ਮਹਾਰਾਜ ਦਾ ਪ੍ਰਕਾਸ਼ ਹੈ ਤੇ ਸਾਡੇ ਬੱਚੇ ਘਰ ਵਿਚੋਂ ਬਾਹਰ ਨਿਕਲਣ ਤੋਂ ਪਹਿਲਾਂ ਗੁਰੂ ਮਹਾਰਾਜ ਅੱਗੇ ’ਅਰਦਾਸ’ ਕਰਦੇ ਹਨ।ਇਸ ਵਿਸ਼ਾਲ ਕਾਨਫਰੰਸ ਵਿਚ ਪਾਸ ਕੀਤੇ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ ਏ ਕੌਮ ਖਿਤਾਬ ਵਾਪਸ ਲੈਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ। ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਨੇ ਇਹ ਮਤਾ ਪੇਸ਼ ਕੀਤਾ ਜਿਸਨੂੰ ਲੋਕਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪਾਸ ਕੀਤਾ।ਇਸ ਤੋਂ ਪਹਿਲਾਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਤਾ ਪੇਸ਼ ਕੀਤਾ ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਏ ਫੈਸਲਿਆਂ ’ਤੇ ਰਾਜਨੀਤੀ ਕਰਦਿਆਂ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਦੀ ਮੰਗ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਉਹਨਾਂ ਕਿਹਾ ਕਿ ਇਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਖਤ ਦੇ ਕਿਸੇ ਵੀ ਆਦੇਸ਼ ਨੂੰ ਅਦਾਲਤ ਵਿਚ ਪੇਸ਼ ਨਾ ਕਰਨ ਦੀ ਕੀਤੀ ਹਦਾਇਤ ਦੀ ਉਲੰਘਣਾ ਹੈ।
ਇਹ ਵੀ ਪੜ੍ਹੋ ਸੁਖਬੀਰ ਬਾਦਲ ਦੀ ਧੀ ਦੇ ਵਿਆਹ ਮੌਕੇ ਲੱਗੀਆਂ ਰੌਣਕਾਂ, ਅਫ਼ਸਾਨਾ ਖ਼ਾਨ ਨੇ ਬੰਨਿਆ ਰੰਗ,ਦੇਖੋ ਵੀਡਿਓ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵਰਗੀਆਂ ਤਾਕਤਾਂ ਦੇ ਖਿਲਾਫ ਲੜਾਈ ਲੜਨ ਜਿਸਨੇ ਝੂਠੇ ਵਾਅਦਿਆਂ ਨਾਲ ਉਹਨਾਂ ਨੂੰ ਗੁੰਮਰਾਹ ਕੀਤਾ ਤੇ ਆਮ ਆਦਮੀ ਪਾਰਟੀ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਹਮਲਾ ਕੀਤਾ।ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਦੀ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਇਹ ਦੱਸਿਆ ਹੈ ਕਿ ਉਹ ਤਖਤ ਸਾਹਿਬ ਤੋਂ ਜਾਰੀ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰੇਗੀ ਤੇ ਨਾਲ ਹੀ ਪਾਰਟੀ ਨੇ ਅਕਾਲੀ ਦਲ ਦੀ ਮਾਨਤਾ ਖ਼ਤਮ ਕਰਵਾਉਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਵੀ ਜਥੇਦਾਰ ਸਾਹਿਬ ਨੂੰ ਜਾਣੂ ਕਰਵਾਇਆ। ਕਾਨਫਰੰਸ ਨੂੰ ਐਨ ਕੇ ਸ਼ਰਮਾ , ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਨਜਿੰਦਰ ਸਿੰਘ ਬਿੱਟੂ, ਪ੍ਰੀਤਇੰਦਰ ਸਿੰਘ ਸੰਮੇਵਾਲੀ ਤੇ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵੀ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਸ਼ਾਂਤੀ ਤੇ ਪੰਜਾਬੀ ਏਕਤਾ ਦੀ ਰਾਖੀ ਲਈ ਕੁਰਬਾਨੀ ਦੇਣ ਵਾਸਤੇ ਵੀ ਤਿਆਰ ਹਾਂ: ਸੁਖਬੀਰ ਸਿੰਘ ਬਾਦਲ"