ਫ਼ਰੀਦਕੋਟ, 20 ਅਪ੍ਰੈਲ :- ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਦੇ ਚੱਲਦਿਆਂ ਅੱਜ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਹਲਕਾ ਕੋਟਕਪੂਰਾ ਦੇ ਵਿਧਾਇਕ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਹਿਤ ਪੰਜਾਬੀ ਕਲਾਕਾਰ ਬੀਨੂੰ ਢਿੱਲੋਂ ਆਦਿ ਵੀ ਮੌਜੂਦ ਰਹੇ। ਇਸ ਮੌਕੇ ਕਰਮਜੀਤ ਅਨਮੋਲ ਨੇ ਆਖਿਆ ਕਿ ਭਾਵੇਂ ਉਹ ਫਿਲਮੀ ਦੁਨੀਆਂ ਵਿੱਚ ਪੈਸਾ ਅਤੇ ਨਾਮ ਕਮਾ ਰਿਹਾ ਸੀ ਪਰ ਮੇਰੀ ਡਿਊਟੀ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੂਰ ਕਰਨ ਲਈ ਲੱਗੀ ਹੈ। ਉਹਨਾਂ ਦਾਅਵਾ ਕੀਤਾ ਕਿ ਕੇਂਦਰ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਬਣੇਗੀ ਅਤੇ ਉਹ ਜਿੱਤਣ ਤੋਂ ਬਾਅਦ ਜਿੱਥੇ ਪਾਰਲੀਮੈਂਟ ਵਿੱਚ ਇਸ ਹਲਕੇ ਦੀਆਂ ਮੁਸ਼ਕਿਲਾਂ, ਸਮੱਸਿਆਵਾਂ, ਪ੍ਰੇਸ਼ਾਨੀਆਂ ਅਤੇ ਮੰਗਾਂ ਦਾ ਵਿਸਥਾਰ ਸਹਿਤ ਜਿਕਰ ਕਰਨਗੇ, ਉੱਥੇ ਇਸ ਹਲਕੇ ਦੇ ਲੋਕਾਂ ਨੂੰ ਸੰਤੁਸ਼ਟ ਕਰਨ ਦੀ ਵੀ ਪੂਰੀ ਕੌਸ਼ਿਸ਼ ਕਰਨਗੇ। ਉਹਨਾਂ ਨਾਲ ਆਏ ਫਿਲਮੀ ਅਦਾਕਾਰ ਬੀਨੂੰ ਢਿੱਲੋਂ ਨੇ ਆਖਿਆ ਕਿ ਕਰਮਜੀਤ ਅਨਮੋਲ ਸਾਫ ਸੁਥਰੇ ਅਕਸ ਦਾ ਮਾਲਕ ਹੈ।
ਹੁਸ਼ਿਆਰਪੁਰ ’ਚ ਹੋਈ ਚੋਣ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਦਿੱਤਾ 13-0 ਦਾ ਨਾਅਰਾ
ਉਸ ਨੂੰ ਪੂਰੀ ਉਮੀਦ ਹੈ ਕਿ ਉਹ ਸੰਸਦ ਵਿੱਚ ਸਮੁੱਚੇ ਪੰਜਾਬ ਦੀ ਨੁਮਾਇੰਦਗੀ ਕਰੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਕਰਮਜੀਤ ਅਨਮੋਲ ਦੀ ਜਿੱਤ ਹੋ ਚੁੱਕੀ ਹੈ ਤੇ ਸਿਰਫ ਐਲਾਨ ਹੋਣਾ ਹੀ ਬਾਕੀ ਹੈ। ਉਹਨਾਂ ਕਿਹਾ ਕਿ ਮੋਟਰਸਾਈਕਲ ਰੈਲੀ ਰਾਹੀਂ ਪਾਰਟੀ ਦੇ ਵਲੰਟੀਅਰ ਘਰ ਘਰ ਜਾ ਕੇ ਇਹ ਸੁਨੇਹਾ ਦੇਣ ਦੀ ਕੌਸ਼ਿਸ਼ ਕਰ ਰਹੇ ਹਨ ਕਿ 75 ਸਾਲ ਬਦਲ ਬਦਲ ਕੇ ਰਾਜ ਕਰਨ ਵਾਲਿਆਂ ਦੇ ਝੂਠੇ ਅਤੇ ਗੁਮਰਾਹਕੁਨ ਲਾਰਿਆਂ, ਵਾਅਦਿਆਂ ਅਤੇ ਦਾਅਵਿਆਂ ਤੋਂ ਬਚਣ ਲਈ ਸੁਹਿਰਦਤਾ ਦੀ ਲੋੜ ਹੈ। ਵਿਧਾਇਕ ਅੰਮਿਤਪਾਲ ਸਿੰਘ ਸੁਖਾਨੰਦ ਸਮੇਤ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਸਿੰਘ ਪੱਕਾ, ਸੁਖਵਿੰਦਰ ਸਿੰਘ ਬੱਬੂ, ਗੁਰਮੀਤ ਸਿੰਘ ਆਰੇਵਾਲਾ, ਜਗਸੀਰ ਸਿੰਘ ਗਿੱਲ, ਮਨਦੀਪ ਸਿੰਘ ਮਿੰਟੂ ਗਿੱਲ, ਮਨਜੀਤ ਸ਼ਰਮਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਬੱਬੂ ਸਿੰਘ ਸਿੱਖਾਂਵਾਲਾ, ਭੋਲਾ ਸਿੰਘ ਟਹਿਣਾ, ਬਾਬੂ ਸਿੰਘ ਫਿੱਡੇ, ਅਰੁਣ ਚਾਵਲਾ, ਮੇਹਰ ਸਿੰਘ ਚੰਨੀ, ਸੁਖਜਿੰਦਰ ਸਿੰਘ ਤੱਖੀ ਆਦਿ ਨੇ ਦਾਅਵਾ ਕੀਤਾ ਕਿ ਮੋਗਾ ਜਿਲੇ ਦੇ ਕਸਬੇ ਅਜੀਤਵਾਲ ਤੋਂ ਸ਼ੁਰੂ ਹੋਈ ਮੋਟਰਸਾਈਕਲ ਰੈਲੀ ਦਾ ਕਾਫਲਾ ਵਧਦਾ ਗਿਆ। ਮੋਟਰਸਾਈਕਲ ਰੈਲੀ ਵਿੱਚ ਸ਼ਾਮਲ ਵਲੰਟੀਅਰਾਂ ਵਲੋਂ ਆਮ ਆਦਮੀ ਪਾਰਟੀ ਅਤੇ ’ਇਨਕਲਾਬ ਜਿੰਦਾਬਾਦ’ ਦੇ ਨਾਹਰਿਆਂ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਨਾਲ ’ਧੱਕੇਸ਼ਾਹੀ’ ਅਤੇ ’ਤਾਨਾਸ਼ਾਹੀ ਬੰਦ ਕਰੋ’ ਦੇ ਵੀ ਨਾਹਰੇ ਲਾਏ ਜਾ ਰਹੇ ਸਨ।