ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਦੀ IAS ਅਧਿਕਾਰੀ ਅਫ਼ਸਰ ਪਰਮਪਾਲ ਕੌਰ ਸਿੱਧੂ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦੇ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਜਲਦ ਹੀ ਰਾਜਨੀਤੀ ਵਿਚ ਕਦਮ ਰੱਖ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਪਰਮਪਾਲ ਕੌਰ ਸਿੱਧੂ IAS ਅਫ਼ਸਰ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ।
ਦਿੱਲੀ ਦੀ ਮੰਤਰੀ ਆਤਸ਼ੀ ਨੂੰ ਭਾਜਪਾ ਵੱਲੋਂ ਮਾਣਹਾਨੀ ਦਾ ਕਾਨੂੰਨੀ ਨੋਟਿਸ ਜਾਰੀ
ਸੂਤਰਾਂ ਮੁਤਾਬਕ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਉਥੇ ਹੀ ਉਹਨਾਂ ਦੇ ਚੋਣ ਲੜਣ ਦੀ ਚਰਚਾ ਫੈਲ ਗਈ ਹੈ । ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਭਾਜਪਾ ਦੀ ਟਿਕਟ ਮਿਲ ਸਕਦੀ ਹੈ।ਦੱਸਣਯੋਗ ਹੈ ਕਿ 2011 ਬੈਚ ਦੇ ਆਈਏਐਸ ਅਧਿਕਾਰੀ ਸਿੱਧੂ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਉਹ ਪਹਿਲਾਂ ਹੀ ਛੁੱਟੀ ’ਤੇ ਚੱਲ ਰਹੇ ਹਨ। ਉਨ੍ਹਾਂ ਨੂੰ ਨਾ ਤਾਂ ਕਾਂਗਰਸ ਸਰਕਾਰ ਵੇਲੇ ਅਤੇ ਨਾ ਹੀ ‘ਆਪ’ ਸਰਕਾਰ ਨੇ ਉਹਨਾਂ ਨੂੰ ਅਜੇ ਤੱਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਹੈ।
Share the post "ਅਕਾਲੀ ਦਲ ਦੇ ਵੱਡੇ ਆਗੂ ਦੀ ਨੂੰਹ ਵੱਲੋਂ ਨੌਕਰੀ ਤੋਂ ਅਸਤੀਫ਼ਾ, ਚੋਣ ਲੜਣ ਦੀ ਫੈਲੀ ਚਰਚਾ!"