ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Date:

spot_img

ਮੋਗਾ, 17 ਅਗਸਤ: ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਦੱਸਣਯੋਗ ਹੈ ਕਿ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਹ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿਖੇ ਵੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ

ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।ਇਸ ਤੋਂ ਪਹਿਲਾਂ ਉਹਨਾਂ ਨੂੰ ਮੋਗਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਸ਼੍ਰੀਮਤੀ ਹਰਕੀਰਤ ਕੌਰ ਚਾਨੇ ਵਧੀਕ ਡਿਪਟੀ ਕਮਿਸ਼ਨਰ (ਜ), ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਮੋਗਾ, ਹਰਕੰਵਲਜੀਤ ਸਿੰਘ ਐਸ ਡੀ ਐਮ ਬਾਘਾਪੁਰਾਣਾ, ਸ਼੍ਰੀਮਤੀ ਸ਼ੁਭੀ ਆਂਗਰਾ ਸਹਾਇਕ ਕਮਿਸ਼ਨਰ (ਜ) ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...