Monday, February 2, 2026

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Date:

spot_img

ਲੁਧਿਆਣਾ, 23 ਜਨਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪੱਖੋਵਾਲ ਰੋਡ ਲੁਧਿਆਣਾ ਵਿਖੇ ’ਸਿਲਵਰ ਮੋਡ ਫੈਸ਼ਨ’ ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ।

ਆਪ ਨੇ ਪ੍ਰੋ. ਭੁੱਲਰ ਦੀ ਰਿਹਾਈ ਦੇ ਮੁੱਦੇ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ

ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ ਅਤੇ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਮਾਨਸਾ ਜ਼ਿਲ੍ਹੇ ਦੇ 4 ਸਕੂਲ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ

ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਦੋਸ਼ੀ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...