ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

Date:

spot_img

👉ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਵੱਲੋਂ ਮਲੇਸ਼ੀਆ ਰਾਹੀਂ ਭੇਜੀ ਜਾ ਰਹੀ ਸੀ ਵਿੱਤੀ ਸਹਾਇਤਾ, ਜਾਂਚ ‘ਚ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ
👉ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਸੀਆਈਏ ਮੋਗਾ ‘ਤੇ ਗ੍ਰਨੇਡ ਹਮਲੇ ਨਾਲ ਨੈੱਟਵਰਕ ਦੇ ਸਬੰਧਾਂ ਦੀ ਵੀ ਕੀਤੀ ਜਾ ਰਹੀ ਜਾਂਚ: ਡੀਜੀਪੀ ਪੰਜਾਬ
Patiala News:ਸ਼ੰਭੂ ਰੇਲਵੇ ਟਰੈਕ ‘ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇਡ, ਪੰਜ ਮੈਗਜ਼ੀਨਾਂ ਅਤੇ 84 ਜ਼ਿੰਦਾ ਕਾਰਤੂਸ ਸਮੇਤ ਤਿੰਨ ਪਿਸਤੌਲਾਂ – ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ-18 ਸੀਐਕਸ ‘ਆਸਟ੍ਰੀਆ’, ਇੱਕ .30 ਬੋਰ ਪੀਐਕਸ5 ਸਟੌਰਮ ਅਤੇ ਇੱਕ .30 ਬੋਰ ਸਟਾਰ ਮਾਰਕ— ਸ਼ਾਮਲ ਹਨ, ਤੋਂ ਇਲਾਵਾ ਦੋ ਵਾਇਰਲੈੱਸ ਸੈੱਟ ਬਾਓਫੇਂਗ, ਇੱਕ ਹੈੱਡਫੋਨ ਅਤੇ ਦੋ ਟਾਈਮਰ ਸਵਿੱਚ ਸ਼ਾਮਲ ਹਨ।

ਇਹ ਵੀ ਪੜ੍ਹੋ  Bathinda Police ਵੱਲੋਂ 1 ਕੁਇੰਟਲ 60 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

ਇਹ ਸਫ਼ਲਤਾ ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਹੋਏ ਧਮਾਕੇ, ਜਿਸ ਵਿੱਚ ਆਈਈਡੀ ਫਿੱਟ ਕਰਨ ਦੀ ਕੋਸ਼ਿਸ਼ ਵਿੱਚ ਇਸਦੇ ਸਮੇਂ ਤੋਂ ਪਹਿਲਾਂ ਫਟਣ ਕਰਕੇ ਜਗਰੂਪ ਸਿੰਘ ਉਰਫ਼ ਜੂਪਾ ਦੀ ਮੌਤ ਹੋ ਗਈ ਸੀ, ਦੀ ਜਾਂਚ ‘ਚ ਸਾਹਮਣੇ ਆਈ ਹੈ।ਜ਼ਿਕਰਯੋਗ ਹੈ ਕਿ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ ਬੱਗਾ, ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਤਕਨੀਕੀ ਵਾਲੇ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਬਰਾਮਦਗੀ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਤਨਾਮ ਉਰਫ ਸੱਤਾ ਦੇ ਖੁਲਾਸਿਆਂ ਦੇ ਅਧਾਰ ‘ਤੇ ਹੋਈ ਹੈ, ਜੋ ਆਈਈਡੀ ਫਿੱਟ ਕਰਦਿਆਂ ਮਰਨ ਵਾਲੇ ਮੁੱਖ ਦੋਸ਼ੀ ਜਗਰੂਪ ਸਿੰਘ ਦਾ ਭਰਾ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਅੱਤਵਾਦੀ ਮਾਡਿਊਲ ਨੂੰ ਮਲੇਸ਼ੀਆ ਸਥਿਤ ਇੱਕ ਸੰਸਥਾ ਦੁਆਰਾ ਸਮਰਥਨ ਪ੍ਰਾਪਤ ਸੀ, ਜਿਸ ਵੱਲੋਂ ਇਸ ਮਾਡਿਊਲ ਨੂੰ ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਰਾਹੀਂ ਮਲੇਸ਼ੀਆਂ ਜ਼ਰੀਏ ਵਿੱਤੀ ਸਹਾਇਤਾ ਭੇਜੀ ਜਾ ਰਹੀ ਸੀ।ਉਨ੍ਹਾਂ ਕਿਹਾ ਕਿ ਜੁਝਾਰ ਸਿੰਘ, ਜੋ ਇਸ ਮਾਡਿਊਲ ਦੇ ਸੰਚਾਲਕਾਂ ਨੂੰ ਕੰਟਰੋਲ ਕਰ ਰਿਹਾ ਸੀ, ਅਮਰੀਕਾ ਸਥਿਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਪਹਿਲਾਂ ਕਈ ਅੱਤਵਾਦੀ ਮਾਡਿਊਲਾਂ ਵਿੱਚ ਸ਼ਾਮਲ ਰਿਹਾ ਹੈ, ਦੇ ਸੰਪਰਕ ਵਿੱਚ ਸੀ, ਜਦੋਂ ਕਿ ਪਾਕਿਸਤਾਨ ਸਥਿਤ ਰਣਜੀਤ ਸਿੰਘ ਉਰਫ਼ ਨੀਟਾ- ਇੱਕ ਮਨੋਨੀਤ ਵਿਅਕਤੀਗਤ ਅੱਤਵਾਦੀ – ਵੀ ਇੱਕ ਖੁਫ਼ੀਆਂ ਨੈੱਟਵਰਕ ਜ਼ਰੀਏ ਇਸ ਮਾਡਿਊਲ ਦੇ ਸੰਪਰਕ ਵਿੱਚ ਸੀ।

ਇਹ ਵੀ ਪੜ੍ਹੋ  Punjab ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਜਾਂਚ ਵਿੱਚ 23 ਜਨਵਰੀ, 2026 ਨੂੰ ਹੋਏ ਸਰਹਿੰਦ ਰੇਲਵੇ ਟਰੈਕ ਆਈਈਡੀ ਬਲਾਸਟ ਕੇਸ ਅਤੇ 6-7 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਸੀਆਈਏ ਮੋਗਾ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਇਸ ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਖੁਲਾਸਾ ਕੀਤਾ ਹੈ ਕਿ ਇਸ ਖੇਪ ਦਾ ਵੱਡਾ ਹਿੱਸਾ ਉਸਨੇ ਅਤੇ ਜਗਰੂਪ ਸਿੰਘ ਨੇ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਆਪਣੇ ਤਬੇਲੇ ਅਤੇ ਕਾਰ ਵਿੱਚ ਛੁਪਾਇਆ ਸੀ।ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਖੁਲਾਸੇ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਅਤੇ ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨਾਂ ਦੀ ਤਲਾਸ਼ੀ ਲੈਣ ਲਈ ਇੱਕ ਸਾਂਝੀ ਟੀਮ ਬਣਾਈ ਅਤੇ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕਰਨ ਵਿੱਚ ਸਫ਼ਲ ਰਹੇ।ਇਸ ਸਬੰਧ ਵਿੱਚ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 111 , ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13, 16, 18 ਤੇ 20 ਤਹਿਤ ਪੁਲਿਸ ਸਟੇਸ਼ਨ ਕੋਤਵਾਲੀ ਪਟਿਆਲਾ ਵਿਖੇ ਪਹਿਲਾਂ ਹੀ ਐਫਆਈਆਰ ਨੰਬਰ 76 ਮਿਤੀ 28-4-2026 ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

ਨਗਰ ਕੋਂਸਲ ਚੋਣਾਂ; Partap Bajwa ਦੇ ਸ਼ਹਿਰ ‘ਚ ਅਕਾਲੀ ਦਲ ਦੀ ਚੜਾਈ

Gurdaspur News: ਬੀਤੇ ਕੱਲ ਮਾਝੇ ਦੇ ਚਾਰ ਸ਼ਹਿਰਾਂ ਵਿਚ...

SSP ਦੀ ਵੱਡੀ ਕਾਰਵਾਈ; ਸੀਨੀਅਰ ਸਿਪਾਹੀ ਜੀਵਨਦੀਪ ਸਿੰਘ ਨੂੰ ਕੀਤਾ ਬਰਖਾਸਤ

Mohali News: SSP ਹਰਮਨਦੀਪ ਸਿੰਘ ਹਾਂਸ ਨੇ ਅਨੁਸ਼ਾਸਨਹੀਣਤਾ ਅਤੇ...

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

👉ਭਗਵਾਨ ਪਰਸ਼ੂਰਾਮ ਜੀ ਦੀਆਂ ਸਿੱਖਿਆਵਾਂ ਸਾਨੂੰ ਬੇਇਨਸਾਫ਼ੀ, ਨਾਬਰਾਬਰੀ ਅਤੇ...