Chandigarh ‘ਚ ਬੱਸ ਸਟੈਂਡ ਦੇ ਪਿੱਛਿਓ IED ਬਰਾਮਦ; 18 ਤੋਂ 20 ਸਾਲ ਦੇ 3 ਨੌਜਵਾਨ ਗ੍ਰਿਫਤਾਰ

Date:

spot_img

Chandigarh News : Chandigarh ‘ਚ ਬੀਤੀ ਦੇਰ ਰਾਤ ਸੈਕਟਰ 43 ਦੇ ਬੱਸ ਸਟੈਂਡ ਦੇ ਪਿੱਛੇ ਪੁਲਿਸ ਵੱਲੋਂ ਇੱਕ IED (ਆਈਈਡੀ) ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕਰਨ ਦੀ ਸੂਚਨਾ ਹੈ। ਇਸ ਮਾਮਲੇ ਵਿਚ ਪੁਲਿਸ ਨੇ 18 ਤੋਂ 20 ਸਾਲ ਉਮਰ ਦੇ ਤਿੰਨ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਬੱਸ ਸਟੈਂਡ ਦੇ ਪਿੱਛੇ ਸਥਿਤ ਝਾੜੀਆਂ ਵਿਚ ਪੰਜ ਕਿਲੋਗ੍ਰਾਮ ਜੈਲੇਟਿਨ ਸਟਿਕਸ, ਡੈਟੋਨੇਟਰ, ਬਿਜਲੀ ਦੇ ਸਰੋਤ, ਤਾਰਾਂ, ਰਿਮੋਟ-ਕੰਟਰੋਲ ਇਲੈਕਟ੍ਰਾਨਿਕ ਡਿਵਾਈਸ, ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਹੋਏ ਹਨ। ਹਾਲਾਂਕਿ ਬਰਾਮਦ ਕੀਤਾ ਗਿਆ ਆਈਈਡੀ ਸਰਗਰਮ ਨਹੀਂ ਸੀ।

ਇਹ ਵੀ ਪੜ੍ਹੋ 👉Amritsar ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਇਸ ਮਾਮਲੇ ਵਿਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਸ਼ੱਕੀ ਮੁਲਜ਼ਮਾਂ ਦੀ ਪਹਿਚਾਣ ਲਵਪ੍ਰੀਤ ਸਿੰਘ (19 ਸਾਲ) ਵਾਸੀ ਸਰਹਾਲੀ, ਜਸਨਪ੍ਰੀਤ ਸਿੰਘ (21 ਸਾਲ) ਵਾਸੀ ਦੇਬਾ ਅਤੇ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ (18 ਸਾਲ) ਵਾਸੀ ਤਰਸਿੱਕਾ (ਸਾਰੇ) ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਦੇ ਉੱਚ ਸੂਤਰਾਂ ਮੁਤਾਬਕ ਮੁਲਜ਼ਮਾਂ ਵਿਰੁਧ ਮੁਕੱਦਮਾ ਦਰਜ਼ ਕਰ ਲਿਆ ਗਿਆ ਅਤੇ ਇੰਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਮੰਗਿਆ ਜਾਵੇਗਾ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਅੱਤਵਾਦੀ ਸਾਜ਼ਿਸ਼ ਨਾਲ ਸਬੰਧਤ ਮਹੱਤਵਪੂਰਨ ਖੁਲਾਸੇ ਸਾਹਮਣੇ ਆਉਣ ਦੀ ਉਮੀਦ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

AIRTEL ਨੰਬਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

ਨਿਊਜ਼ ਡੈਸਕ: ਜੇਕਰ ਤੁਸੀਂ AIRTEL ਦਾ ਪੋਸਟਪੇਡ ਨੰਬਰ ਚਲਾ...

ਮੁਅੱਤਲ DIG Harcharan Singh Bhullar ਦੀਆਂ ਵਧੀਆਂ ਮੁਸ਼ਕਲਾਂ, 8 ਲੱਖ ਦੀ ਰਿਸ਼ਵਤ ਵਾਲੇ ਕੇਸ ’ਚ ਵੱਡਾ ਮੋੜ!

ਚੰਡੀਗੜ੍ਹ: ਪੰਜਾਬ ਦੇ ਮੁਅੱਤਲ DIG Harcharan Singh Bhullar ਦੀਆਂ...

ਕਿਤਾਬ ਪੜ੍ਹੋ ਤੇ ਹਰ ਘੰਟੇ ਕਮਾਓ 5 ਰੁਪਏ..!

ਨਿਊਜ਼ ਡੈਸਕ: ਜੇਕਰ ਤੁਹਾਨੂੰ ਕਿਹਾ ਜਾਵੇ ਕਿ ਤੁਸੀਂ ਸਿਰਫ਼...

Amarjit Chawla Case; ਪੰਜਾਬ ਸਰਕਾਰ ਵੱਲੋਂ SIT ਦਾ ਗਠਨ

Chandigarh News: ਪਿਛਲੇ ਕਰੀਬ ਇੱਕ ਮਹੀਨੇ ਤੋਂ ਸਿੱਖ ਪੰਥ...