WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਜਲੰਧਰ

ਜੇਕਰ ਪੰਜਾਬ ਵਿੱਚ ਕਾਂਗਰਸ ਮੁੜ ਸੱਤਾ ‘ਚ ਆਈ ਤਾਂ ਪੰਜਾਬ ਦੇ ਵਿਕਾਸ ਦੀਆਂ ਚਾਬੀਆਂ ਸੰਤ ਸੀਚੇਵਾਲ ਨੂੰ ਫੜਾ ਦੇਵਾਂਗੇ: ਚੰਨੀ

ਜਲੰਧਰ, 3 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਨਤਮਸਤਕ ਹੋਏ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਵਿਗੜ ਰਹੀ ਵਾਤਾਵਰਣ ਦੀ ਸਥਿਤੀ ਤੋਂ ਜਾਣੂ ਕਰਵਾਇਆ ਕਿ ਕਿਵੇਂ ਧਰਤੀ ਹੇਠਲਾਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਦਰਿਆਵਾਂ ਦੇ ਪਾਣੀ ਪਲੀਤ ਹੋ ਗਏ ਹਨ। ਪੰਜਾਬ ਵਿੱਚ ਜੰਗਲਾਤ ਹੇਠਾਂ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ।ਸੰਤ ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਣ ਦਾ ਏਜੰਡਾ ਸੌਂਪਿਆ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ। ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ ਜਲਵਾਯੂ ਤਬਦੀਲੀ ਦੀ ਮਾਰ ਹੇਠ ਆਉਣ ਵਾਲੇ ਜਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਸੰਵੇਦਨਸ਼ੀਲ ਹੈ। ਵਰਲਡ ਵਾਇਡ ਫੰਡ ਫਾਰ ਨੇਚਰ ਦੀ ਰਿਪੋਰਟ ਦਾ ਹਵਾਲਾ ਦਿੰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ,ਲੁਧਿਆਣਾ ਤੇ ਅੰਮ੍ਰਿਤਸਰ ਸਮੇਤ ਦੇਸ਼ ਦੇ 30 ਸ਼ਹਿਰਾਂ ਵਿੱਚ 2025 ਤੱਕ ਪੀਣ ਵਾਲੇ ਪਾਣੀ ਦਾ ਸੰਕਟ ਖੜਾ ਹੋ ਜਾਵੇਗਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਸੀਚੇਵਾਲ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਪੰਜਾਬ ਨੂੰ ਤੁਹਾਡੀ ਬੜੀ ਦੇਣ ਹੈ। ਚੰਨੀ ਨੇ ਸੰਤ ਸੀਚੇਵਾਲ ਨੂੰ ਰਾਜਨੀਤੀ ਤੋਂ ਉਪਰ ਦੱਸਦਿਆ ਕਿਹਾ ਕਿ ਉਨ੍ਹਾ ਨੇ ਪੰਜਾਬ ਦੇ ਭਲੇ ਲਈ ਜਾਨੂੰਨੀ ਹੋ ਕੇ ਸੇਵਾ ਕੀਤੀ ਹੈ। ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਸਾਲ ਮੌਕੇ ਕਰਵਾਏ ਸਮਾਗਮਾਂ ਵਿੱਚ ਸੰਤ ਸੀਚੇਵਾਲ ਦੇ ਕੰਮਾਂ ਦੀ ਵੀ ਪ੍ਰਸੰਸ਼ਾ ਕੀਤੀ।ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਤੌਰ `ਤੇ ਬੜਾ ਥੋੜ੍ਹਾ ਸਮਾਂ ਮਿਲਿਆ ਸੀ । ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਨੂੰ ਸਾਫ ਕਰਨ ਲਈ ਪੂਰਾ ਰੋਡ ਮੈਪ ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਹੀ ਸੰਤ ਸੀਚੇਵਾਲ ਜੀ ਪੰਜਾਬ ਦੀ ਸੇਵਾ ਕਰ ਰਹੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਹੱਥ ਸੱਤਾ ਆਈ ਤਾਂ ਪੰਜਾਬ ਦੇ ਵਿਕਾਸ ਦੀਆਂ ਚਾਬੀਆਂ ਸੰਤ ਸੀਚੇਵਾਲ ਦੇ ਹੱਥਾਂ ਵਿੱਚ ਫੜਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਣ ਸਾਫ ਸੁਥਰਾ ਰਹੇਗਾ ਤਾਂ ਹੀ ਲੋਕ ਤੰਦਰੁਸਤ ਰਹਿਣਗੇ। ਇਸ ਮੌਕੇ ਸ਼ਾਹਕੋਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿਮਘ ਲਾਡੀ ਤੇ ਹੋਰ ਕਾਂਗਰਸੀ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Related posts

ਜਲੰਧਰ ਉਪ ਚੋਣ: ਭਾਜਪਾ ਨੂੰ ਵੱਡਾ ਝਟਕਾ, Ex ਡਿਪਟੀ ਮੇਅਰ ਆਪ ‘ਚ ਸ਼ਾਮਿਲ

punjabusernewssite

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

punjabusernewssite

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ’ਆਪ’ ਆਗੂਆਂ ਨੇ ਜਲੰਧਰ ’ਚ ਕੀਤਾ ਵੱਡਾ ਪ੍ਰਦਰਸ਼ਨ

punjabusernewssite