Thursday, April 16, 2026
spot_img
spot_img

ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

Date:

spot_img

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਅੱਜ ਸਥਾਨਕ ਬੇਅੰਤ ਸਿੰਘ ਨਗਰ ਵਿਖੇ ਕਾਨੂੰਨ ਦਾ ਦਾਇਰੇ ਵਿੱਚ ਰਹਿ ਕੇ ਰਮੇਸ਼ ਸਾਹਨੀ ਉਰਫ ਰੈਂਬੋ ਅਤੇ ਕੇਵਲ ਸਿੰਘ ਦੀ ਨਜ਼ਾਇਜ ਪ੍ਰਾਪਟਰੀ ਨੂੰ ਢਾਇਆ ਗਿਆ। ਇਸ ਤੋਂ ਇਲਾਵਾ ਦੋਸ਼ੀ ਭਿੰਦਰ ਸਿੰਘ ਦੇ 25-25 ਗਜ ਦੇ ਦੋ ਕੁਆਰਟਰਾਂ ਨੂੰ ਵੀ ਸੀਲ ਕੀਤਾ ਗਿਆ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਰਮੇਸ਼ ਸਾਹਨੀ ਉਰਫ ਰੈਂਬੋ ਉਪਰ ਨਸ਼ੇ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਦੇ ਤਹਿਤ 12 ਮੁੱਕਦਮੇ ਅਤੇ ਕੇਵਲ ਸਿੰਘ ਉਪਰ ਵੱਖ-ਵੱਖ ਧਰਾਵਾਂ ਦੇ ਤਹਿਤ 5 ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ‘ਇੱਕ ਮੋਰੀ’ ਟੱਪੀਆਂ

ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ 1 ਮਾਰਚ 2025 ਤੋਂ 240 ਮੁਕੱਦਮੇ ਦਰਜ ਕਰਕੇ 384 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 17 ਵੱਡੇ ਤਸਕਰ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਨਸ਼ਾਂ ਤਸਕਰਾਂ ਦੀ 08 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਉਨ੍ਹਾਂ ਕਿਹਾ ਕਿ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋਂ ਕਾਨੂੰਨੀ ਪ੍ਰੀਕ੍ਰਿਆ ਮੁਤਾਬਿਕ ਮੰਨਜੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਵੇਗਾ। ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਆਪ ਦੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related