Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨ ਮੇਲਾ: ਕਿਸਾਨ ਪੱਖੀ ਖੇਤੀ ਨੀਤੀ ਦੇ ਲਾਗੂ ਹੋਣ ਨਾਲ ਵੱਡੀਆਂ ਸਮੱਸਿਆਵਾਂ ਦੇ ਹੱਲ ਹੋਣ ਦੀ ਉਮੀਦ : ਡਾ ਸੁਖਪਾਲ ਸਿੰਘ

12 Views

ਬਠਿੰਡਾ 27 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਕੁਦਰਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਓ ਦੇ ਉਦੇਸ਼ ਨਾਲ ਲਗਾਏ ਇਸ ਕਿਸਾਨ ਮੇਲੇ ਵਿੱਚ ਉਘੇ ਅਰਥ ਸਾਸ਼ਤਰੀ ਅਤੇ ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ. ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਤਕਨੀਕੀ ਮਾਹਰ ਤੇ ਡੀਨ ਡਾਇਰੈਕਟਰ ਵੀ ਸ਼ਾਮਲ ਹੋਏ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਪੀ.ਏ.ਯੂ. ਦੇ ਕਿਸਾਨ ਮੇਲੇ ਖੇਤੀ ਗਿਆਨ-ਵਿਗਿਆਨ ਨੂੰ ਕਿਸਾਨਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ-ਭੰਡਾਰ ਨੂੰ ਭਰਪੂਰ ਕਰਨ ਵਿੱਚ ਪੀ.ਏ.ਯੂ. ਵਿਗਿਆਨੀਆਂ ਅਤੇ ਪੰਜਾਬ ਦੇ ਕਿਸਾਨਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਸੂਬੇ ਦੇ ਕਿਸਾਨ ਨੂੰ ਇਸ ਆਰਥਿਕ ਸੰਕਟ ਵਿਚੋਂ ਕੱਢਣ ਲਈ ਉਨ੍ਹਾਂ ਦੱਸਿਆ ਕਿ ਕਿਸਾਨਾਂ, ਮਾਹਿਰਾਂ ਅਤੇ ਹੋਰ ਲਾਭਪਾਤਰੀਆਂ ਦੇ ਸਲਾਹ-ਮਸ਼ਵਰੇ ਨਾਲ ਕਿਸਾਨ ਪੱਖੀ ਖੇਤੀ ਨੀਤੀ ਤਿਆਰ ਕੀਤੀ ਜਾ ਚੁੱਕੀ ਹੈ, ਜਿਸ ਦੇ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦੇ ਹੱਲ ਹੋਣ ਦੀ ਉਮੀਦ ਹੈ।

 

ਪ੍ਰਾਇਮਰੀ ਅਧਿਆਪਕਾਂ ਦੀ ਟਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਖੇਤੀ ਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਨੀਤੀ ਵਿੱਚ ਕਿਸਾਨਾਂ ਦੀ ਸਿਹਤ, ਖੇਤੀ ਉਤਪਾਦਨ ਅਤੇ ਆਮਦਨ ਵਧਾਉਣ ਵਰਗੇ ਸਾਰੇ ਪੱਖਾਂ ਨੂੰ ਲਿਆ ਗਿਆ ਹੈ, ਜਿਨ੍ਹਾਂ ਨੂੰ ਪੜਨ ਅਤੇ ਵਿਚਾਰਨ ਦੀ ਲੋੜ ਹੈ।ਕਣਕ ਝੋਨੇ ਦੇ ਫ਼ਸਲੀ ਚੱਕਰ ਨੂੰ ਤਿਆਗ ਕੇ ਖੇਤੀ ਵੰਨ-ਸੁਵੰਨਤਾ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੁਦਰਤੀ ਸੋਮਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ ਅਤੇ ਜਿੰਨੀ ਤੇਜ਼ੀ ਨਾਲ ਅੱਜ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਆ ਰਹੀ ਹੈ, ਉਹ ਸਾਡੇ ਸਾਰਿਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪੌਣ-ਪਾਣੀ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਖੇਤੀ ਰਹਿਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਦੀ ਥਾਂ ਖੇਤਾਂ ਵਿੱਚ ਹੀ ਵਾਹੁਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀਆਂ ਪੀ.ਆਰ ਕਿਸਮਾਂ ਦੀ ਕਾਸ਼ਤ ਕਰਨ, ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਸਰਫੇਸ ਸੀਡਰ, ਸਮਾਰਟ ਸੀਡਰ ਵਰਗੀ ਅਤਿ-ਆਧੁਨਿਕ ਖੇਤ ਮਸ਼ੀਨਰੀ ਵਰਤਣ ਲਈ ਕਿਹਾ।ਇਸ ਮੌਕੇ ਡਾ ਅਜਮੇਰ ਸਿੰਘ ਢੱਟ ਨਿਰਦੇਸ਼ਕ ਖੋਜ ਪੀ.ਏ.ਯੂ. ਨੇ ਕਿਸਾਨ ਮੇਲਿਆਂ ਨੂੰ ਗਿਆਨ ਵਿਗਿਆਨ ਦੇ ਮੇਲੇ ਦੱਸਦਿਆਂ ਖੇਤੀ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇ ਨਜ਼ਰ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਮਨਦੀਪ ਸਿੰਘ ਸਿੱਧੂੁ ਨੇ ਪਟਿਆਲਾ ਰੇਂਜ ਦੇ ਡੀਆਈਜੀ ਵਜੋਂ ਅਹੁੱਦਾ ਸੰਭਾਲਿਆ

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੁਣ ਤੱਕ 950 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 250 ਤੋਂ ਵੱਧ ਕਿਸਮਾਂ ਨੇ ਰਾਸ਼ਟਰੀ ਪੱਧਰ ’ਤੇ ਪਹਿਚਾਣ ਕਾਇਮ ਕੀਤੀ ਹੈ। ਉਤਪਾਦਨ ਦੇ ਨਾਲ-ਨਾਲ ਗੁਣਵੱਤਾ ਵੱਲ ਵਿਸ਼ੇਸ਼ ਜ਼ੋਰ ਦਿੰਦਿਆਂ ਉਨ੍ਹਾਂ ਯੂਨੀਵਰਸਿਟੀ ਵਿਗਿਆਨੀਆਂ ਵੱਲੋਂ ਵਿਕਸਤ ਕੀਤੀ ਸਰੋਂ ਦੀ ਨਵੀਂ ਕਿਸਮ ਪੀ.ਐਚ.ਆਰ-127, ਗੋਭੀ ਸਰੋਂ ਦੀ ਹਾਈਬ੍ਰਿਡ ਕਿਸਮ ਪੀ.ਜੀ.ਐਸ.ਐਚ-2155, ਜਵੀਂ ਦੀ ਕਿਸਮ ਓ.ਐਲ-17, ਬੇਕਰੀ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪੀ.ਬੀ.ਡਬਲਯੂ ਬਿਸਕੁਟ-1 ਅਤੇ ਰੋਟੀ ਲਈ ਢੁਕਵੀਂ ਕਿਸਮ ਪੀ.ਬੀ.ਡਬਲਯੂ ਚਪਾਤੀ-1 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਨੇ ਕਿਹਾ ਕਿ ਯੂਨੀਵਰਸਿਟੀ ਦਾ ਲਗਾਤਾਰ ਦੂਜੇ ਸਾਲ ਵੀ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਬਣਨ ਦਾ ਸਮੁੱਚਾ ਸਿਹਰਾ ਖੇਤੀ ਵਿਗਿਆਨੀਆਂ ਦੇ ਨਾਲ-ਨਾਲ ਸਾਡੇ ਕਿਸਾਨਾਂ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਹਮੇਸ਼ਾਂ ਯੂਨੀਵਰਸਿਟੀ ਦੀਆਂ ਖੋਜਾਂ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਜਤਾਇਆ ਹੈ। ਇਸ ਮੌਕੇ ਸਾਬਕਾ ਮੁਖੀ, ਭੂਮੀ ਵਿਗਿਆਨ ਵਿਭਾਗ ਅਤੇ ਯੂਨੀਵਰਸਿਟੀ ਦੇ ਸਾਬਕਾ ਲਾਇਬ੍ਰੇਰੀਅਨ ਡਾ. ਓ.ਪੀ.ਚੌਧਰੀ, ਕੇ.ਵੀ.ਕੇ. ਬਠਿੰਡਾ ਦੇ ਡਾ. ਜਸਵਿੰਦਰ ਕੌਰ ਬਰਾੜ ਅਤੇ ਸਾਬਕਾ ਭੂਮੀ ਵਿਗਿਆਨੀ ਡਾ ਏ.ਐਸ.ਸਿੱਧੂ ਦਾ ਯੂਨੀਵਰਸਿਟੀ ਵਿੱਚ ਸਰਵੋਤਮ ਸੇਵਾਵਾਂ ਨਿਭਾਉਣ ਦੇ ਇਵਜ਼ ਵਜੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਪੰਚਾਇਤ ਚੋਣਾਂ: ਪੰਜਾਬ ਦੇ ਵਿਚ ਅੱਜ ਤੋਂ ਨਾਮਜਦਗੀਆਂ ਹੋਈਆਂ ਸ਼ੁਰੂ

ਇਸ ਮੌਕੇ ਸਮਾਜਿਕ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਸਵ: ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੌ (ਬਠਿੰਡਾ) ਦੇ ਅਹੁਦੇਦਾਰ ਕਰਮਜੀਤ ਸਿੰਘ ਅਤੇ ਭੁਪਿੰਦਰ ਸਿੰਘ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਕੁਲਦੀਪ ਸਿੰਘ ਸਿਰੀਏਵਾਲਾ ਨੂੰ ਸੁਰਜੀਤ ਸਿੰਘ ਢਿਲੋਂ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਹਰਨੇਕ ਸਿੰਘ ਪਿੰਡ ਤਰਖਾਨਵਾਲਾ ਨੇ ਯੂਨੀਵਰਸਿਟੀ ਇੰਡੋਅਮੈਟਂ ਫੰਡ ਵਿੱਚ 6,000/ ਰੁਪਏ ਦੀ ਰਾਸ਼ੀ ਦਿੱਤੀ।ਮੰਚ ਸੰਚਾਲਣ ਕਰਦਿਆਂ ਪ੍ਰਮੁੱਖ ਵਿਗਿਆਨੀ ਡਾ.ਜੀ.ਐਸ. ਰੋਮਾਣਾ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਲਈ ਕਿਹਾ। ਇਸ ਮੌਕੇ ਡਾ ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ ਪੀ.ਏ.ਯੂ. ਵੱਲੋਂ ਯੂਨੀਵਰਸਿਟੀ ਵੱਲੋਂ ਵਿਕਸਤ ਅਤੇ ਸਿਫ਼ਾਰਿਸ਼ ਕੀਤੀਆਂ ਪ੍ਰਮਾਣਿਤ ਕਿਸਮਾਂ ਬੀਜਣ ਦੀ ਅਪੀਲ ਕਰਦਿਆਂ ਕ੍ਰਿਸ਼ੀ ਵਿਗਿਆਨ ਕੇਦਂਰਾਂ ਅਤੇ ਹੁਨਰ ਵਿਕਾਸ ਕੇਦਂਰ ਵੱਲੋਂ ਲਗਾਈਆਂ ਜਾਂਦੀਆਂ ਖੇਤੀ ਸਿਖਲਾਈਆਂ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਲਈ ਕਿਹਾ। ਨਿਰਦੇਸ਼ਕ, ਖੇਤਰੀ ਖੋਜ ਕੇਦਂਰ ਬਠਿੰਡਾ ਡਾ. ਕਰਮਜੀਤ ਸਿੰਘ ਸੇਖੋਂ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਕਿਸਾਨਾਂ ਨੂੰ ਖੇਤੀ ਸਬੰਧੀ ਸਮੱਸਿਆਵਾਂ ਲਈ ਖੇਤੀ ਮਾਹਿਰਾਂ ਨਾਲ ਜੁੜਨ ਦੀ ਅਪੀਲ ਕਰਦਿਆਂ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਹਾਸਲ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੀ ਪੀੜੀ ਖੇਤੀ ਧੰਦੇ ਨੂੰ ਵਿਗਿਆਨਕ ਲੀਹਾਂ ’ਤੇ ਤੋਰ ਕੇ ਪੰਜਾਬ ਨੂੰ ਹੋਰ ਵੀ ਖੁਸ਼ਹਾਲ ਬਣਾ ਸਕੇ।

 

Related posts

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਮਾਰਕੀਟ ਕਮੇਟੀ ਮੋੜ ਦਾ ਦਫ਼ਤਰ

punjabusernewssite

ਨਰਮੇ ਖਰਾਬੇ ਦਾ ਮੁਆਵਜਾ ਮਜਦੂਰ ਖਾਤਿਆਂ ਵਿੱਚ ਪੈਣ ਦੀ ਸ਼ੁਰੂਆਤ ਸੰਘਰਸ ਦੀ ਜਿੱਤ- ਨਸਰਾਲੀ

punjabusernewssite

ਕੇਂਦਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ: ਮੀਤ ਹੇਅਰ

punjabusernewssite