Sunday, April 19, 2026
spot_img
spot_img

ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦੀ ਮਹੱਤਤਾ ਅਹਿਮ : ਡਿਪਟੀ ਕਮਿਸ਼ਨਰ

Date:

spot_img

ਪਹਿਲੀ ਵਾਰ ਬਣੇ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡ ਦੇ ਕੇ ਕੀਤਾ ਸਨਮਾਨਿਤ
ਬਠਿੰਡਾ, 25 ਜਨਵਰੀ : ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦਾ ਬਹੁਤ ਮਹੱਤਵ ਤੇ ਅਹਿਮ ਰੋਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ 14ਵੇਂ ਕੌਮੀ ਵੋਟਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ।

ਘਟੇਗੀ ਟ੍ਰੈਫਿਕ ਸਮੱਸਿਆ: ਬਠਿੰਡਾ ਦੀ ਭਾਗੂ ਰੋਡ ਹੋਵੇਗੀ 60 ਫੁੱਟ ਚੋੜੀ!

ਇਸ ਮੌਕੇ ਡਿਪਟੀ ਕਮਿਸ਼ਨਰ ਨੇ 14ਵੇਂ ਕੌਮੀ ਵੋਟਰ ਦਿਵਸ ਦੀ ਵਧਾਈ ਦਿੰਦਿਆਂ ਵੋਟ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੰਡੇ।

ਬਠਿੰਡਾ ਦੇ ‘ਮੱਛੀ ਚੌਂਕ’ ਦਾ ਨਾਮ ਹੁਣ ਹੋਵੇਗਾ ‘ਗੁਰਮੁਖੀ ਚੌਂਕ’

ਇਸ ਮੌਕੇ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਵੋਟ ਦੇ ਅਧਿਕਾਰ ਦੀ ਬਿਨਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਵੱਧ ਤੋਂ ਵੱਧ ਵਰਤੋਂ ਕਰਨ ਲਈ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੇ ਵੋਟਰ ਪ੍ਰਣ ਵੀ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਇਨਾਯਤ, ਤਹਿਸੀਲਦਾਰ ਚੋਣਾਂ ਭੂਸ਼ਣ ਜਿੰਦਲ, ਕਾਲਜ ਦੇ ਪ੍ਰਿੰਸੀਪਲ ਮੈਡਮ ਜਯੋਤਸ਼ਨਾ, ਸੁਰੇਸ਼ ਗੌੜ ਤੇ ਚੋਣ ਦਫ਼ਤਰ ਦੇ ਸਟਾਫ਼ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

वर्तमान में “अहिंसा परमो धर्म:” की भावना पहले से अधिक प्रासंगिक:श्री नायब सिंह सैनी

👉कहा, प्रधानमंत्री संस्कृति को सहेज कर भारत को विश्व...

ਸਾਨੂੰ ਹਮੇਸ਼ਾ ਗੁਰੂਆਂ ਦੇ ਦਰਸਾਏ ਰਸਤਿਆਂ ਤੇ ਚੱਲਣਾ ਚਾਹੀਦਾ ਹੈ : ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸਥਾਨਕ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਅਖੰਡਪਾਠ ਦੇ ਭੋਗ ਮੌਕੇ...

ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

👉ਵਿਦੇਸ਼ਾਂ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵੱਡੀ ਚਿੰਤਾ ਵਾਲੀਆਂ...

Punjab ‘ਚ ਲਾਗੂ ਹੋਇਆ ਬੇਅਦਬੀ ਕਾਨੂੰਨ; ਰਾਜਪਾਲ ਨੇ ਦਿੱਤੀ ਮੰਨਜੂਰੀ

👉ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸ਼ੇਸ ਸੈਸ਼ਨ 'ਚ...