WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਾਈਕਲ ਤੇ ਪੈਦਲ ਟਰੈਕ ਦਾ ਕੀਤਾ ਉਦਘਾਟਨ
ਬਠਿੰਡਾ, 9 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਥਾਨਕ ਪਰਸ ਰਾਮ ਨਗਰ (ਅਰਜਨ ਨਗਰ) ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਤੋਂ ਪਹਿਲਾਂ ਸ. ਗਿੱਲ ਨੇ ਸਥਾਨਕ ਸਰਹੰਦ ਕਨਾਲ ਦੇ ਨਾਲ ਉੱਡੀਆਂ ਕਲੋਨੀ ਤੋ ਲੈ ਕੇ ਰਿੰਗ ਰੋਡ ਤੱਕ 4 ਕਿਲੋਮੀਟਰ ਲੰਬਾਈ ਵਾਲੇ ਸਾਈਕਲ ਤੇ ਪੈਦਲ ਟਰੈਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

Munna Bhai MBBS ਫਿਲਮ ਨੂੰ ਵੀ ਛੱਡਿਆ ਪਿੱਛੇ, ਲੜਕੀ ਦੇ ਭੇਸ ‘ਚ ਲੜਕਾ ਦੇਣ ਆਇਆ ਪੇਪਰ

ਵਿਧਾਇਕ ਸ. ਗਿੱਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਪ੍ਰਾਈਵੇਟ ਤੇ ਮਾਡਲ ਸਕੂਲਾਂ ਨਾਲੋਂ ਬੇਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਸਕੂਲ ਸਟਾਫ਼ ਦੀ ਪ੍ਰੰਸਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਹੋਰ ਮਿਹਨਤ ਕਰਨ। ਵਿਧਾਇਕ ਸ: ਗਿੱਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਸ ਸਕੂਲ ਦੀ ਉਸਾਰੀ ਲਈ 507.00 ਲੱਖ ਰੁਪਏ ਉਪਲੱਬਧ ਕਰਵਾਏ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਸਥਾਨਕ ਪਰਸ ਰਾਮ ਨਗਰ ਵਿਖੇ 2.209 ਏਕੜ ਜਗਾ ਤਕਰੀਬਨ 2 ਕਰੋੜ ਰੁਪਏ ਵਿੱਚ ਖਰੀਦੀ ਗਈ ਅਤੇ ਜਿਸ ਤੇ ਇਹ 2 ਮੰਜ਼ਿਲਾ ਬਹੁਤ ਹੀ ਸ਼ਾਨਦਾਰ ਸਮਾਰਟ ਸਕੂਲ ਬਣਾਇਆ ਗਿਆ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ, ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਕਰਵਾਏਗੀ ਜਾਣੂੰ

ਇਸ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਿਸ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 2 ਕਰੋੜ 60 ਲੱਖ ਦੀ ਲਾਗਤ ਨਾਲ ਨੇਚਰ ਪਾਰਕ, ਜਨਤਾ ਨਗਰ ਦਾ ਪੁੱਲ ਜੋ ਬਹੁਤ ਹੀ ਪੁਰਾਣਾ ਹੋ ਚੁੱਕਾ ਸੀ, ਨੂੰ 50 ਕਰੋੜ ਰੁਪਏ ਦੀ ਲਾਗਤ ਨਾਲ 33 ਫੁੱਟ ਚੌਂੜਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲਾਇਨੋ ਪਾਰ ਖੇਤਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕੀਤਾ ਜਾਵੇਗਾ।ਇਸ ਦੌਰਾਨ ਵਿਧਾਇਕ ਸ. ਗਿੱਲ ਨੇ ਬਠਿੰਡਾ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਣਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੁਹਰਾਇਆ ਕਿ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਵੀ ਜਲਦ ਛੁਟਕਾਰਾ ਮਿਲੇਗਾ।

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਦੌਰਾਨ ਉਨ੍ਹਾਂ ਕਿਹਾ ਕਿ 2.54 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਇਹ ਸਾਈਕਲ ਟਰੈਕ ਖਾਸ ਕਰਕੇ ਲਾਇਨੋ ਪਾਰ ਖੇਤਰ ਦੇ ਵਸਨੀਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਥੇ ਸੈਰ ਕਰਨ ਨਾਲ ਜਿੱਥੇ ਲੋਕ ਸਿਹਤਮੰਦ ਹੋਣਗੇ ਉੱਥੇ ਹੀ ਉਹ ਕੁਦਰਤੀ ਵਾਤਾਵਰਣ ਦੀ ਸ਼ੁੱਧਤਾ ਦਾ ਵੀ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ ਕਿ ਉਡੀਆ ਕਲੋਨੀ ਤੋਂ ਲੈ ਕੇ ਰਿੰਗ ਰੋਡ ਤੱਕ ਬਣਾਏ ਗਏ ਇਸ 4 ਕਿਲੋਮੀਟਰ ਲੰਬਾਈ ਵਾਲੇ ਟਰੈਕ ਤੇ ਸੈਰ ਕਰਨ ਵਾਲੇ ਲੋਕਾਂ ਲਈ ਆਰਾਮ ਕਰਨ ਵਾਸਤੇ ਬੈਂਚ ਅਤੇ ਲਾਇਟਾਂ ਆਦਿ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਸਡੀਓ ਅਮੁੱਲਿਆ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਭੁਪਿੰਦਰ ਕੌਰ, ਐਮਸੀ ਸੁਖਦੀਪ ਸਿੰਘ ਢਿੱਲੋ, ਬੱਲੀ ਬਲਜੀਤ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

 

Related posts

ਏਮਜ ਬਠਿੰਡਾ ਵਿਖੇ ਆਯੂਸਮਾਨ ਭਾਰਤ ਸਕੀਮ ਤਹਿਤ ਇਲਾਜ ਸ਼ੁਰੂ

punjabusernewssite

ਪੰਜਾਬ ਦੇ ਮੁੱਖ ਮੰਤਰੀ ਨੇ ਖਾਲਸਾ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ

punjabusernewssite

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫ਼ੂਕੇ ਪੰਜਾਬ ਸਰਕਾਰ ਦੇ ਪੁਤਲੇ

punjabusernewssite