ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਅਹਿਮ ਨਿਯੁਕਤੀਆਂ, ਰਾਜਾ ਵੜਿੰਗ ਦੇ ਨਜਦੀਕੀਆਂ ਨੂੰ ਮਿਲੀ ਜਿੰਮੇਵਾਰੀ

Date:

spot_img

Chandigarh News : ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਕਾਂਗਰਸ ਵਿਚ ਕਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇੰਨ੍ਹਾਂ ਨਿਯੁਕਤੀਆਂ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਜਦੀਕੀਆਂ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਿਦਾਇਤਾਂ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਵੱਲੋਂ ਜਾਰੀ ਲਿਸਟ ਮੁਤਾਬਕ ਜਗਪਾਲ ਸਿੰਘ ਅਬੁਲਖੁਰਾਣਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ (ਸੰਗਠਨ) ਅਤੇ ਸ੍ਰੀ ਹੈਪੀ ਖੇੜਾ ਨੂੰ ਜਨਰਲ ਸਕੱਤਰ (ਦਫ਼ਤਰੀ ਪ੍ਰਬੰਧਨ) ਨਿਯੁਕਤ ਕੀਤਾ ਗਿਆ। ਹਾਲਾਂਕਿ ਚੰਨੀ ਧੜੇ ਵੱਲੋਂ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਜਨਰਲ ਸਕੱਤਰ (ਸੰਗਠਨ) ਬਣਾਏ ਜਾਣ ਲਈ ਪੂਰੀ ਜੋਰ-ਅਜ਼ਮਾਈਸ਼ ਕੀਤੇ ਜਾਣ ਦੀ ਚਰਚਾ ਚੱਲ ਰਹੀ ਸੀ। ਇਸੇ ਤਰ੍ਹਾਂ NSUI ਪੰਜਾਬ ਇਕਾਈ ਦਾ ਰਾਜਵਿੰਦਰ ਸਿੰਘ ਸਿੱਧੂ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ।

ਇਹ ਵੀ ਪੜ੍ਹੋ 👉NHM ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਇਸਤੋੋਂ ਪਹਿਲਾਂ ਈਸ਼ਰਪ੍ਰੀਤ ਸਿੰਘ ਇਹ ਜਿੰਮੇਵਾਰੀ ਸੰਭਾਲ ਰਹੇ ਸਨ, ਜਿਸਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਜ਼ਦੀਕੀ ਮੰਨਿਆ ਜਾਂਦਾ ਸੀ ਤੇ ਉਹ ਖੁੱਲ ਕੇ ਰਾਜਾ ਵੜਿੰਗ ਦੇ ਵਿਰੋਧ ਵਿਚ ਖੜ੍ਹਾ ਦਿਖਾਈ ਦਿੰਦਾ ਰਿਹਾ। ਹਾਲਾਂਕਿ ਈਸ਼ਰਪ੍ਰੀਤ ਸਿੰਘ ਨੇ ਇਸ ਨਿਯੁਕਤੀ ਤੋਂ ਬਾਅਦ ਦਾਅਵਾ ਕੀਤਾ ਹੈ ਕਿ ਨਵੀਂ ਨਿਯੁਕਤੀ ਉਸਦੇ ਵੱਲੋਂ ਕੀਤੀ ਅਪੀਲ ਤੋਂ ਬਾਅਦ ਹੋਈ ਹੈ, ਕਿਉਂਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੜ੍ਹਣਾ ਚਾਹੁੰਦੇ ਹਨ। ਉਧਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੰਨ੍ਹਾਂ ਨਵੇਂ ਬਣੇ ਅਹੁੱਦੇਦਾਰਾਂ ਦੀ ਫ਼ੋਟੋ ਆਪਣੇ ਸ਼ੋਸ਼ਲ ਮੀਡੀਆ ‘ਤੇ ਪਾ ਕੇ ਨਵ-ਨਿਯੁਕਤ ਅਹੁੱਦੇਦਾਰਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਇਸ ਦੇ ਨਾਲ ਹੀ AICC ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਹੈ।

ਇਹ ਵੀ ਪੜ੍ਹੋ 👉ਹੱਦਬੰਦੀ ਕਾਨੂੰਨ ਬਣਨ ‘ਤੇ ਪੰਜਾਬ ‘ਚ ਲੋਕ ਸਭਾ ਦੀਆਂ 20 ਤੇ ਵਿਧਾਨ ਸਭਾ ਦੀਆਂ 176 ਸੀਟਾਂ ਹੋਣਗੀਆਂ!

ਉਨ੍ਹਾਂ ਲਿਖਿਆ ਹੈ ਕਿ ਨੌਜਵਾਨਾਂ ਨੂੰ ਅੱਗੇ ਲਿਆਉਣਾ ਹੀ ਕਾਂਗਰਸ ਦੀ ਤਾਕਤ ਅਤੇ ਭਵਿੱਖ ਦੀ ਨੀਂਹ ਹੈ। ਇਹ ਦੋਵੇਂ ਮੇਰੇ ਮੁਕਤਸਰ ਸਾਹਿਬ ਤੋਂ ਕਾਂਗਰਸੀ ਸਾਥੀ ਹਨ ਤੇ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਦੋਵੇਂ ਸਾਥੀ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ,ਜਿਨ੍ਹਾਂ ਨੇ ਨੌਜਵਾਨ ਦੀ ਮਿਹਨਤ, ਸਮਰੱਥਾ ਅਤੇ ਲਗਨ ’ਤੇ ਭਰੋਸਾ ਜਤਾਉਂਦਿਆਂ ਉਸ ਨੂੰ ਨੌਜਵਾਨਾਂ ਦੀ ਆਵਾਜ਼ ਬਣਨ ਦਾ ਮੌਕਾ ਦਿੱਤਾ। ਇਸੇ ਤਰ੍ਹਾਂ ਰਾਜਵਿੰਦਰ ਸਿੰਘ ਸਿੱਧੂ ਦੀ ਨਿਯੁਕਤੀ ‘ਤੇ ਉਨ੍ਹਾਂ ਕਿਹਾ ਕਿ ਇਹ ਆਪਣੀ ਮਿਹਨਤ ਅਤੇ ਸਮਰਪਣ ਨਾਲ ਵਿਦਿਆਰਥੀਆਂ ਤੇ ਨੌਜਵਾਨਾਂ ਦੀ ਮਜ਼ਬੂਤ ਆਵਾਜ਼ ਬਣਨਗੇ, ਉਨ੍ਹਾਂ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ ਲਈ ਡਟ ਕੇ ਲੜਨਗੇ ਅਤੇ ਮਿਸ਼ਨ 2027 ਦੀ ਸਫ਼ਲਤਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

👉ਪਟਿਆਲਾ, ਬਾਘਾ ਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਨਿਗਮ/ਕੌਂਸਲ ਚੋਣਾਂ...

NHM ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

👉27 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਭਲਾਈ ਕਮੇਟੀ ਦੀ...