WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਦਾ ਅਹਿਮ ਫੈਸਲਾ: ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਹੋਣਗੇ ਡਿਪਟੀ ਕਮਿਸ਼ਨਰ ਜੁਆਬਦੇਹ

ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 17 ਜੂਨ: ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲਿ੍ਹਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ’ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲਿ੍ਹਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਤਲਾਸ਼ੀ ਮੁਹਿੰਮ: ਦੂਜੇ ਦਿਨ ਵੀ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਸ ਕੰਮ ਵਿੱਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀ ਕਿਸੇ ਵੀ ਅਣਗਹਿਲੀ ਲਈ ਸਬੰਧਤ ਡਿਪਟੀ ਕਮਿਸ਼ਨਰ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਤ ਕਰਨ ਦਾ ਨਿਵੇਕਲਾ ਉਪਰਾਲਾ ਲੈ ਕੇ ਆ ਰਹੀ ਹੈ ਤਾਂ ਜੋ ਲੋਕ ਇਸ ਸਹਾਇਤਾ ਕੇਂਦਰ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਪ੍ਰਸ਼ਾਸਕੀ ਕੰਮਾਂ ਸਬੰਧੀ ਦਰਖਾਸਤਾਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਇਸੇ ਤਰ੍ਹਾਂ ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਨੂੰ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ ਜਿਨ੍ਹਾਂ ਦੇ ਹੱਲ ਲਈ ਇਨ੍ਹਾਂ ਦਰਖਾਸਤਾਂ ਨੂੰ ਪ੍ਰਸ਼ਾਸਨਿਕ ਵਿਭਾਗਾਂ ਕੋਲ ਭੇਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਚੀਫ ਮਨਿਸਟਰ ਡੈਸ਼ਬੋਰਡ’ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕਰੇਗਾ।

ਚਰਨਜੀਤ ਬਰਾੜ ਦਾ ਅਹਿਮ ਖ਼ੁਲਾਸਾ:ਅਪਣੀ ਅੱਠ ਕਨਾਲ ਦੀ ਕੋਠੀ ਛੱਡ ਬੰਟੀ ਰੌਮਾਣਾ ਦੀ ਇੱਕ ਕਨਾਲ ਦੀ ਕੋਠੀ ਵਿਚ ਬੈਠੇ ਰਹਿੰਦੇ ਹਨ ਪ੍ਰਧਾਨ ਸਾਹਿਬ!

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੇ ਰੋਜ਼ਮੱਰਾ ਦੇ ਕੰਮਾਂ ਨੂੰ ਸਮਾਂਬੱਧ ਅਤੇ ਤੁਰੰਤ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨਗੇ ਤਾਂ ਜੋ ਇਹ ਨਿਸ਼ਚਤ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਨਿਕ ਕੰਮਕਾਜ ਲਈ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਧਾਇਕਾਂ ਅਤੇ ਹੋਰ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਵਧਾਇਆ ਜਾਵੇਗਾ ਤਾਂ ਜੋ ਉਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ ਨਾਲ ਤਾਲਮੇਲ ਕਰਕੇ ਲੋਕਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਦਾ ਇੱਕ ਕਲੱਸਟਰ ਬਣਾਇਆ ਜਾਵੇਗਾ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਸਥਾਨਕ ਵਿਧਾਇਕ ਅਤੇ ਲੋਕ ਨੁਮਾਇੰਦਿਆਂ ਨਾਲ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉਤੇ ਹੀ ਨਿਪਟਾਰਾ ਕਰਨਗੇ ਤਾਂ ਜੋ ਲੋਕਾਂ ਨੂੰ ਕੰਮਾਂ ਲਈ ਇਧਰ-ਉਧਰ ਭਟਕਣਾ ਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੋਵੇਗਾ ਕਿਉਂਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਰਾਹੀਂ ਸਰਕਾਰ ਲੋਕਾਂ ਦੇ ਦਰ ’ਤੇ ਪਹੁੰਚ ਜਾਵੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਆਮ ਲੋਕਾਂ ਦੇ ਕੰਮਾਂ ਨੂੰ ਪ੍ਰਮੁੱਖਤਾ ਦਿੱਤੀ ਜਾਵੇ।

Big News: ਆਪ ਵੱਲੋਂ ਜਲੰਧਰ ਪੱਛਮੀ ਉਪ ਚੋਣ ਲਈ ਉਮੀਦਵਾਰ ਦਾ ਐਲਾਨ, ਦੇਖੋ ਕਿਸ ‘ਤੇ ਖੇਡਿਆ ਦਾਅ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਫ਼ਤਰਾਂ ਵਿੱਚ ਪੁੱਛਗਿੱਛ ਅਤੇ ਜਾਂਚ ਕੇਂਦਰਾਂ ਦੇ ਰੂਪ ਵਿੱਚ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਉਸ ਦਫ਼ਤਰ ਦਾ ਤੁਰੰਤ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਕੰਮ ਕਿੱਥੋਂ ਹੋਣਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਮਕਸਦ ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਕੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਨਸੂਨ ਦੇ ਅਗਾਮੀ ਸੀਜ਼ਨ ਵਿੱਚ ਹੜ੍ਹਾਂ ਦੀ ਰੋਕਥਾਮ ਦੀ ਤਿਆਰੀ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਉਹ ਵਿਆਪਕ ਪੱਧਰ ’ਤੇ ਦੌਰੇ ਕਰਨਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਹਰੇਕ ਖੇਤਰ ਲਈ ਬਿਜਲੀ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਵਾਧੂ ਬਿਜਲੀ ਹੈ ਅਤੇ ਚੱਲ ਰਹੇ ਪੀਕ ਸੀਜ਼ਨ ਦੇ ਬਾਵਜੂਦ ਕਿਸੇ ਵੀ ਸੈਕਟਰ ਵਿੱਚ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ।

 

Related posts

ਪੰਜਾਬ ਦੇ ਲੋਕਪਾਲ ਵੱਲੋਂ ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਦੀ ਕਲਾਕਾਰਾਂ ਨੂੰ ਅਪੀਲ

punjabusernewssite

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

punjabusernewssite

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਵੇਗਾ ਇਕ ਮਾਰਚ ਤੋਂ ਸ਼ੁਰੂ

punjabusernewssite