ਸੰਯੁਕਤ ਮੋਰਚਾ ਭਾਰਤ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ’ਚ ਲਏ ਮਹੱਤਵਪੂਰਨ ਫੈਸਲੇ

Date:

spot_img

ਬਠਿੰਡਾ, 22 ਜਨਵਰੀ: ਸੰਯੁਕਤ ਮੋਰਚਾ ਭਾਰਤ ਦੇ ਸੱਦੇ ਹੇਠ ਅੱਜ ਸਥਾਨਕ ਟੀਚਰਜ ਹੋਮ ਵਿਖੇ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਫੁਲੋਂ ਮਿੱਠੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਟੋਹਾਣਾ ਕਿਸਾਨ ਪੰਚਾਇਤ ਵਿੱਚ ਜਾ ਰਹੇ ਕਿਸਾਨਾਂ ਦੀ ਬੱਸ ਨੂੰ ਪੇਸ਼ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ ਅਤੇ ਦੂਜੇ ਕਿਸਾਨ ਸਾਥੀ ਤੇ ਬੀਬੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ,ਬੀਕੇਯੂ ਮਾਨਸਾ ਦੇ ਸੂਬਾ ਜਨ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ,ਬੀ ਕੇ ਯੂ ਡਕੌਦਾ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ,

ਇਹ ਵੀ ਪੜ੍ਹੋ ਪੰਜਾਬ ਸਰਕਾਰ Dallewal ਦੀ ਸਿਹਤ ਰਿਪੋਰਟ Supreme Court ‘ਚ ਕਰੇਗੀ ਪੇਸ਼, ਸੁਣਵਾਈ ਅੱਜ

ਬੀ ਕੇ ਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਝੁੰਬਾ,ਜਮਹੂਰੀ ਕਿਸਾਨ ਸਭਾ ਦੇ ਜਿਲਾ ਜਨਰਲ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ,ਬੀ ਕੇ ਯੂ ਲੱਖੋਵਾਲ ਦੇ ਜਿਲਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ, ਬੀ ਕੇ ਯੂ ਹੀਰਕੇ ਦੇ ਜਿਲਾ ਪ੍ਰਧਾਨ ਜਗਜੀਤ ਸਿੰਘ ਕੋਟਸ਼ਮੀਰ,ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਆਗੂ ਬਖਸ਼ੀਸ਼ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਸਤੇ ਤੇ ਚੱਲ ਪਈ ਹੈ ਜਿਸ ਕਰਕੇ ਕਿਸਾਨਾਂ ਮਜ਼ਦੂਰਾਂ ਤੇ ਜ਼ੁਲਮ ਢਾਹ ਰਹੀ ਹੈ। ਕਿਸਾਨ ਆਗੂਆਂ ਨੇ ਪਿੰਡ ਜਿਉਂਦ ਵਿਖੇ ਕਿਸਾਨਾਂ ਉੱਪਰ ਲਾਠੀ ਚਾਰਜ ਕਰਨ, ਝੂਠੇ ਮੁਕਦਮੇ ਦਰਜ ਕਰਨ,ਉਹਨਾਂ ਦੀਆਂ ਜਮੀਨਾਂ ਖੋਹਣ ਅਤੇ ਪਿੰਡ ਦਾਨ ਸਿੰਘ ਵਾਲਾ ਵਿਖੇ ਪੁਲਿਸ ਅਤੇ ਸਿਆਸੀ ਸਰਪ੍ਰਸਤੀ ਅਧੀਨ ਨਸ਼ਾ ਸਮਗਲਰਾਂ ਦੁਆਰਾ ਮਜ਼ਦੂਰਾਂ ਦੇ ਘਰਾਂ ਨੂੰ ਸਾੜਨ ਤੇ ਮਜ਼ਦੂਰਾਂ ਨੂੰ ਜਾਨੋ ਮਾਰਨ ਦਾ ਯਤਨ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਇਹ ਵੀ ਪੜ੍ਹੋ ਕਿਸਾਨ ਸੰਘਰਸ਼; ਪ੍ਰਸ਼ਾਸਨ ਵੱਲੋਂ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ 8-8 ਲੱਖ ਰੁਪਏ ਮੁਆਵਜ਼ਾ ਦੇਣ ਤੋਂ ਬਾਅਦ ਮੋਰਚਾ ਸਮਾਪਤ

ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ ਜਿੱਥੇ ਇੱਕ ਪਾਸੇ ਸਰਕਾਰ ਪੁਲਿਸ ਬਾਲ ਨਾਲ ਲੋਕਾਂ ਦੀਆਂ ਜਮੀਨਾਂ ਖੋਹ ਰਹੀ ਹੈ ਉੱਥੇ ਸਿਆਸੀ ਲੋਕਾਂ ਦੀ ਸਰਪਰਸਤੀ ਅਧੀਨ ਨਸ਼ਾ ਸਮਗਲਰ ਅਤੇ ਗੈਂਗਸਟਰ ਖੁੱਲੀ ਖੇਡ ਖੇਡ ਰਹੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਪੂਰੇ ਦੇਸ਼ ਦੀ ਤਰ੍ਹਾਂ ਜਿਲਾ ਬਠਿੰਡਾ ਵਿੱਚ ਵੀ ਵੱਡੀ ਪੱਧਰ ਤੇ ਟਰੈਕਟਰ ਮਾਰਚ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦੌਰਾਨ ਕੀਤੇ ਲਿਖਤੀ ਸਮਝੌਤੇ ਨੂੰ ਲਾਗੂ ਕਰੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਗੰਗਾ, ਗੁਰਪਾਲ ਸਿੰਘ ਦਿਉਣ ,ਕਰਮ ਸਿੰਘ ਭਾਈ ਰੂਪਾ,ਰੇਸ਼ਮ ਸਿੰਘ ਜੀਦਾ, ਬਲਦੇਵ ਸਿੰਘ ਗੋਬਿੰਦਪੁਰਾ, ਮਲਕੀਤ ਸਿੰਘ ਬਠਿੰਡਾ ਹਰਗੋਬਿੰਦ ਸਿੰਘ ਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

spot_img
spot_img

Share post:

Popular

More like this
Related

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪੰਜਾਬ ਤੋਂ ਨਸ਼ਿਆਂ ਦਾ ਦਾਗ਼ ਮਿਟਾਉਣ ਲਈ ਸਰਕਾਰ ਪੂਰੀ...

ਪਤਨੀ ਤੇ ਧੀ ਦਾ ਜਾਇਦਾਦ ’ਚ ਕਿੰਨਾ ਹੱਕ? ਵਸੀਅਤ ਬਣਾਉਣ ਤੋਂ ਪਹਿਲਾਂ ਜਾਣ ਲਓ ਜਾਇਦਾਦ ਦੇ ਕਾਨੂੰਨ

ਨਿਊਜ਼ ਡੈਸਕ :  ਜਾਇਦਾਦ ਕਰੋੜਾਂ ਦੀ ਹੋਵੇ ਜਾਂ ਲੱਖਾਂ...