ਤਾਲਮੇਲ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਵਿਚਕਾਰ ਮਹੱਤਵਪੂਰਨ ਮੀਟਿੰਗ ਅੱਜ

Date:

spot_img

Amritsar News: ਪੰਜਾਬ ਵਿੱਚ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਬਣਾਏ ਗਏ ਨਵੇਂ ਕਾਨੂੰਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ(ਸੋਧ) ਐਕਟ 2026 ਦੇ ਵਿੱਚ ਮੁੜ ਸੋਧ ਕਰਨ ਦੀ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਤਾਲਮੇਲ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਵਿਚਕਾਰ ਅੱਜ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸੰਬੰਧੀ ਹੋਵੇਗੀ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਇੱਕ ਮੀਟਿੰਗ ਤੈਅ ਕੀਤੀ ਗਈ ਸੀ ਪ੍ਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦਾ ਕੋਈ ਵੀ ਪ੍ਰਤੀਨਿਧੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਇਆ ਸੀ।

ਇਹ ਵੀ ਪੜ੍ਹੋ 👉ਤਖ਼ਤ ਸ਼੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਨੁਮਾਇੰਦਿਆਂ ਨੇ ਕੀਤੀ CM Bhagwant Singh Mann ਮੁਲਾਕਾਤ, ਦਿੱਤਾ ਸੱਦਾ

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਵੱਲੋਂ ਸਿੱਖ ਕਨੂੰਨੀ ਮਾਹਰਾਂ ਅਤੇ ਵਿਦਵਾਨਾਂ ਦੀ ਬਣਾਈ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਕੁਝ ਸ਼ੰਕੇ ਦੂਰ ਕਰਨ ਲਈ ਲਿਖਤੀ ਜਵਾਬ ਮੰਗਿਆ ਗਿਆ ਹੈ। ਇਸ ਕਾਨੂੰਨ ਵਿੱਚ ਵਰਤੇ ਗਏ ਸ਼ਬਦ ਕਸਟੋਡੀਅਨ ਅਤੇ ਕੁਝ ਹੋਰ ਮੱਦਾਂ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਸੋਧ ਐਕਟ ਉੱਪਰ ਇਤਰਾਜ ਜਤਾਇਆ ਗਿਆ ਸੀ। ਜਿਸ ਦੇ ਬਾਅਦ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਦੀ ਅਗਵਾਈ ਹੇਠ ਪੰਥਕ ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਦੀ ਇੱਕ ਤਾਲਮੇਲ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੀਆਂ ਪਹਿਲਾਂ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਇਸ ਮਸਲੇ ਦਾ ਕੋਈ ਹੱਲ ਨਿਕਲਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਕਿਹਾ, ਸਰਕਾਰ ਨੌਕਰੀਆਂ ਲਈ ਭਰਤੀ ਕੈਲੰਡਰ ਜਾਰੀ ਕਰੇਗੀ Sirsa News:...