ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Date:

spot_img

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਬਣਾਈ ਗਈ ਕਮੇਟੀ ਵਿਚਕਾਰ ਹੋਵੇਗੀ। ਸੂਚਨਾ ਮੁਤਾਬਕ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੇ ਸਾਰੇ ਮੈਂਬਰ ਮੀਟਿੰਗ ਵਿੱਚ ਹਿੱਸਾ ਲੈਣਗੇ। ਜਦੋਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਾਲੀ ਕਮੇਟੀ ਦੇ ਨੁਮਾਇੰਦੇ ਵੀ ਇਸ ਵਿਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ 👉Punjab Election; ਡੇਰਾ ਬਿਆਸ ਮੁਖੀ ਦੀਆਂ ਭਾਜਪਾ ਆਗੂਆਂ ਨਾਲ ਮੁਲਾਕਾਤਾਂ ਨੇ ਛੇੜੀ ਸਿਆਸੀ ਚਰਚਾ!

ਮੀਟਿੰਗ ਦੌਰਾਨ ਐਕਟ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਵੇਗੀ। ਦੋਵਾਂ ਧਿਰਾਂ ਦੇ ਵਿਚਾਰ-ਵਟਾਂਦਰੇ ਤੋਂ ਨਿਕਲਣ ਵਾਲੇ ਸਿੱਟਿਆਂ ਤੋਂ ਬਾਅਦ ਆਪਸੀ ਸਹਿਮਤੀ ਨਾਲ ਅਗਲਾ ਫ਼ੈਸਲਾ ਲਿਆ ਜਾਵੇਗਾ । ਦਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਵੱਲੋਂ ਖ਼ਾਲਸਾ ਸਾਜ਼ਨਾ ਦਿਵਸ ਦੇ ਮੌਕੇ ਖਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਲਿਆਂਦਾ ਗਿਆ ਸੀ। ਇਸ ਐਕਟ ਦੇ ਤਹਿਤ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਸਖ਼ਤੀ ਕਰਨ ਦਾ ਫੈਸਲਾ ਲਿਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...