👉ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਇਲਾਵਾ ਹੋਰਨਾਂ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ
ਸ਼੍ਰੀ ਅੰਮ੍ਰਿਤਸਰ ਸਾਹਿਬ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅੱਜ ਬੁਧਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਕਰੀਬ ਤਿੰਨ ਵਜੇਂ ਹੋਣ ਵਾਲੀ ਇਸ ਮੀਟਿੰਗ ਵਿਚ ਹਿੱਸਾ ਲੈਣ ਲਈ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਦਲਜੀਤ ਸਿੰਘ ਚੀਮਾ ਤੇ ਹੋਰ ਆਗੂ ਇੱਥੇ ਪੁੱਜ ਰਹੇ ਹਨ। ਹਾਲਾਂਕਿ ਅਕਾਲੀ ਲੀਡਰਸ਼ਿਪ ਤੇ ਜਥੇਦਾਰ ਸਾਹਿਬ ਵਿਚਕਾਰ ਕੀ ਗੱਲਬਾਤ ਹੋਣੀ ਹੈ, ਇਸਦੇ ਬਾਰੇ ਕੁੱਝ ਨਹੀਂ ਦਸਿਆ ਜਾ ਰਿਹਾ
ਇਹ ਵੀ ਪੜ੍ਹੋ ਫਰੀਦਕੋਟ ’ਚ ਅੱਧੀ ਰਾਤ ਨੂੰ ਪੁਲਿਸ ਤੇ ਬੰਬੀਹਾ ਗੈਗ ਦੇ ਗੈਗਸਟਰਾਂ ’ਚ ਹੋਇਆ ਮੁਕਾਬਲਾ, ਦੋ ਜਖ਼ਮੀ
ਪ੍ਰੰਤੂ ਚੱਲ ਰਹੀਆਂ ਚਰਚਾਵਾਂ ਮੁਤਾਬਕ ਅਕਾਲੀ ਲੀਡਰਸ਼ਿਪ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਸਹਿਤ ਅਕਾਲੀ ਦਲ ਦੀ ਭਰਤੀ ਤੇ ਹੋਰਨਾਂ ਅਹਿਮ ਮੁੱਦਿਆਂ ‘ਤੇ ਜਥੇਦਾਰ ਸਾਹਿਬ ਨਾਲ ਚਰਚਾ ਕੀਤੀ ਜਾਵੇਗੀ। ਜਿਕਰਯੋਗ ਹੈਕਿ 2 ਦਸੰਬਰ ਨੂੰ ਸੁਖਬੀਰ ਬਾਦਲ ਸਹਿਤ ਅਕਾਲੀ ਲੀਡਰਸ਼ਿਪ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਈ ਸਜ਼ਾ ਤਾਂ ਬੇਸ਼ੱਕ ਭੁਗਤ ਲਈ ਗਈ ਹੈ ਪ੍ਰੰਤੂ ਪਾਰਟੀ ਪ੍ਰਧਾਨ ਵਜੋਂ ਸੁਖਬੀਰ ਦੇ ਅਸਤੀਫ਼ੇ ਨੂੰ ਹਾਲੇ ਤੱਕ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ, ਜਿਸ ਕਾਰਨ ਵਿਰੋਧੀਆਂ ਵੱਲੋਂ ਲਗਾਤਾਰ ਸਵਾਲ ਚੁੱਕੇ ਜਾਣ ਤੋਂ ਇਲਾਵਾ ਦੋ ਦਿਨ ਪਹਿਲਾਂ ਜਥੈਦਾਰ ਗਿਆਨੀ ਰਘਵੀਰ ਸਿੰਘ ਨੇ ਵੀ ਨਰਾਜਗੀ ਜਤਾਈ ਸੀ।
ਇਹ ਵੀ ਪੜ੍ਹੋ ਮੋਦੀ ਸਰਕਾਰ ਦਾ ਵੱਡਾ ਫੈਸਲਾ; ਚੰਡੀਗੜ੍ਹ ’ਚ Advisor ਦੀ ਪੋਸਟ ਕੀਤੀ ਖ਼ਤਮ
ਇਸੇ ਤਰ੍ਹਾਂ ਅਕਾਲੀ ਦਲ ਦੇ ਪੁਨਰਗਠਨ ਲਈ ਭਰਤੀ ਮੁਹਿੰਮ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਨੇ ਵੀ ਹਾਲੇ ਤੱਕ ਕੋਈ ਕੰਮ ਸ਼ੁਰੂ ਨਹੀਂ ਕੀਤਾ। ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਸਹਿਤ ਭਰਤੀ ਕਮੇਟੀ ਵਾਲੇ ਫੈਸਲਿਆਂ ਨੂੰ ਅਸਿੱਧੇ ਢੰਗ ਨਾਲ ਲਾਗੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਜਿਸ ਕਾਰਨ ਕੌਮ ਵਿਚ ਵੀ ਅਕਾਲੀ ਦਲ ਦੀ ਲੀਡਰਸ਼ਿਪ ਵਿਚ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite