👉ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਣ ‘ਤੇ ਲੱਗ ਸਕਦੀ ਹੈ ਮੋਹਰ
Chandigarh News: Punjab Cabinet ਦੀ ਇੱਕ ਅਹਿਮ ਮੀਟਿੰਗ ਅੱਜ ਐਤਵਾਰ ਦੀ ਛੁੱਟੀ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ 5 ਵਜੇਂ ਹੋਣ ਜਾ ਰਹੀ ਇਸ ਮੀਟਿੰਗ ਵਿਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਣੀ ਹੈ। ਕਿਆਸਅਰਾਈਆਂ ਮੁਤਾਬਕ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੱਦਣ ਦੇ ਫੈਸਲੇ ਉੱਪਰ ਮੋਹਰ ਲੱਗ ਸਕਦੀ ਹੈ।
ਇਹ ਵੀ ਪੜ੍ਹੋ ਪੰਜਾਬ ਦੇ ਸੀਨੀਅਰ IAS ਅਫਸਰ ਸ਼੍ਰੀ ਰਾਹੁਲ ਭੰਡਾਰੀ ਅਤੇ ਸ਼੍ਰੀਮਤੀ ਰਾਖ਼ੀ ਭੰਡਾਰੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਬੇਅਦਬੀਆਂ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਇਹ ਸੈਸ਼ਨ ਸੱਦਣ ਦਾ ਐਲਾਨ ਕੀਤਾ ਗਿਆ ਹੈ। ਇਸ ਸੈਸ਼ਨ ਦੇ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਵਿਚ ਸਖ਼ਤ ਕਾਨੂੰਨ ਬਣਾਇਆ ਜਾਵੇਗਾ। ਮੁੱਖ ਮੰਤਰੀ ਸ: ਮਾਨ ਖੁਦ ਇਸ ਸਬੰਧ ਵਿਚ ਬੀਤੇ ਕੱਲ ਫ਼ਤਿਹਗੜ੍ਹ ਸਾਹਿਬ ਵਿਖੇ ਸੰਕੇਤ ਦੇ ਚੁੱਕੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





