SGPC ਦੀ ਅੰਤ੍ਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ; ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਲਿਆ ਜਾ ਸਕਦਾ ਫੈਸਲਾ

0
100
+1

Amritsar News: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਦੂਜੀ ਵਾਰ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਕੋਈ ਫੈਸਲਾ ਲਿਆ ਜਾ ਸਕਦਾ। ਚਰਚਾ ਮੁਤਾਬਕ ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਵੀ ਧਾਮੀ ਵੱਲੋਂ ਆਪਣਾ ਅਸਤੀਫ਼ਾ ਵਾਪਸ ਨਾਂ ਲੈਣ ਦੇ ਕੀਤੇ ਐਲਾਨ ਤੋਂ ਬਾਅਦ ਅੱਜ ਦੀ ਮੀਟਿੰਗ ਵਿਚ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕੀਤਾ ਜਾ ਸਕਦਾ।ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਮੀਟਿੰਗ ਵਿਚ ਹੀ ਕਿਸੇ ਨੂੰ ਕਾਰਜ਼ਕਾਰੀ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ, ਜਿਸਦੇ ਲਈ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਨਾਂ ਮੂਹਰਲੀ ਕਤਾਰ ਵਿਚ ਸ਼ਾਮਲ ਹੈ।

ਇਹ ਵੀ ਪੜ੍ਹੋ ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਵਾਪਸ ਨਾ ਲੈਣ ਦਾ ਐਲਾਨ

ਦਸਣਾ ਬਣਦਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ 17 ਫ਼ਰਵਰੀ ਨੂੰ ਅਚਾਨਕ ਹੀ ਆਪਣਾ ਅਸਤੀਫ਼ਾ ਅੰਤ੍ਰਿਗ ਕਮੇਟੀ ਨੂੰ ਸੌਂਪ ਦਿੱਤਾ ਸੀ। ਜਿਸਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੇ ਲਈ ਡਾ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਵਫ਼ਦ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰਾਂ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਤੇ ਇੱਥੋਂ ਤੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੀ ਉਨ੍ਹਾਂ ਦੇ ਘਰ ਗਏ ਸਨ। ਪ੍ਰੰਤੂ ਬੀਤੇ ਕੱਲ ਐਡਵੋਕੇਟ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਪੁੱਜ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਆਪਣਾ ਅਸਤੀਫ਼ਾ ਵਾਪਸ ਲੈਣ ਤੋਂ ਸਪੱਸ਼ਟ ਇੰਨਕਾਰ ਕਰ ਦਿੱਤਾ ਸੀ। ਅਜਿਹੀ ਹਾਲਾਤ ਵਿਚ ਅੰਤ੍ਰਿਗ ਕਮੇਟੀ ਕੋਲ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਰਹਿ ਜਾਂਦਾ। ਜਿਸਦੇ ਚੱਲਦੇ ਅੱਜ ਦੀ ਇਸ ਮੀਟਿੰਗ ਉਪਰ ਪੰਥਕ ਸਫ਼ਾ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here