ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ

0
21

ਟੀਕਕਰਨ ਕਰਨ ਵਾਲੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਬਠਿੰਡਾ, 21 ਅਕਤੂਬਰ : ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਪੂਹਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪਸ਼ੂਆਂ ਦੇ ਮੂੰਹ ਖੁਰ ਟੀਕਾਕਰਨ ਮੁਹਿੰਮ ਦੀ ਸੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਇਸ ਮੌਕੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 65,47,800 ਖੁਰਾਕਾਂ ਮੁੱਹਈਆ ਕਾਰਵਾਈਆਂ ਗਈਆਂ ਜੋਂ ਕਿ ਬਿਲਕੁਲ ਮੁਫਤ ਲਗਾਈਆਂ ਜਾਣਗੀਆਂ। ਇਸ ਮੁਹਿੰਮ ਨੂੰ ਪੂਰਾ ਕਰਨ ਲਈ ਰਾਜ ਭਰ ਵਿੱਚ 816 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਘਰ-ਘਰ ਜਾ ਕੇ ਮੂੰਹ ਖੁਰ ਦਾ ਟੀਕਾਕਰਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 30 ਨਵੰਬਰ ਤੱਕ ਪੂਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵੈਕਸੀਨੇਸ਼ਨ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਟੀਮਾਂ ਦੀ ਕੈਪੇਸਿਟੀ ਬਿਲਡਿੰਗ ਟ੍ਰੇਨਿੰਗ ਕਰਵਾਈ ਗਈ ਹੈ।

ਇਹ ਵੀ ਪੜ੍ਹੋ: ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ:ਹਰਚਰਨ ਸਿੰਘ ਭੁੱਲਰ

ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਰਾਜ ਦੇ ਨਾਨ-ਪਲਾਨ ਬਜ਼ਟ ਅਧੀਨ 3.00 ਕਰੋੜ ਰੁਪਏ ਦੀਆਂ ਦਵਾਈਆਂ ਰਾਜ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਲਈ ਖਰੀਦੀਆਂ ਜਾ ਚੁੱਕੀਆਂ ਹਨ। ਇਸ ਸਾਲ ਦੌਰਾਨ ਅਸਕੈਡ ਸਕੀਮ ਅਧੀਨ 6.37 ਕਰੋੜ ਰੁਪਏ ਦੇ ਡੀਵਰਮਰ ਵੰਡੇ ਜਾ ਚੁੱਕੇ ਹਨ ਅਤੇ 74 ਲੱਖ ਰੁਪਏ ਦਾ ਸਾਜੋ-ਸਮਾਨ ਪੋਲੀਕਲੀਨਿਕ ਨੂੰ ਅਪਗ੍ਰੇਡ ਕਰਨ ਲਈ ਦਿੱਤਾ ਜਾ ਚੁੱਕਾ ਹੈ। ਰਾਜ ਦੇ ਗਊ ਧੰਨ ਨੂੰ ਲੰਪੀ ਸਕਿਨ ਬਿਮਾਰੀ ਨਾਲ ਨਜਿੱਠਣ ਦੌਰਾਨ 1.61 ਕਰੋੜ ਰੁਪਏ ਦੀਆਂ ਦਵਾਈਆਂ ਰਾਜ ਦੇ ਹਸਪਤਾਲਾਂ ਵਿਚ ਮੁੱਹਈਆ ਕਰਵਾਈਆਂ ਗਈਆਂ ਸਨ ਇਸ ਤੋਂ ਇਲਾਵਾ ਹੁਣ ਤਕ ਰਾਜ ਦੇ ਸਾਰੇ ਗਊ ਧੰਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਵਾਸਤੇ ਤਿੰਨ ਵਾਰ ਮੁਫਤ ਟੀਕਾਕਰਨ ਕੀਤਾ ਜਾ ਚੁੱਕਾ ਹੈ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਕਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਧੰਦੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਪਸ਼ੂਧਨ ਵਧਾਉਣ ਦੇ ਨਾਲ-ਨਾਲ ਆਪਣੀ ਆਮਦਨ ਵਿੱਚ ਵੀ ਵਾਧਾ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ 300 ਡਾਕਟਰ ਭਰਤੀ ਕੀਤੇ ਜਾ ਚੁੱਕੇ ਹਨ ਜੋ ਕਿ ਜਲਦੀ ਹੀ ਆਪਣੀਆਂ ਸੇਵਾਵਾਂ ਸ਼ੁਰੂ ਕਰਨਗੇ।ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਇਸ ਮੌਕੇ ਉਨ੍ਹਾਂ ਪਸ਼ੂ ਪਾਲਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਤਾਇਨਾਤ ਕੀਤੀਆਂ ਟੀਮਾਂ ਦਾ ਸਹਿਯੋਗ ਦਿੱਤਾ ਜਾਵੇ ਅਤੇ ਆਪੋ-ਆਪਣੇ ਪਸ਼ੂ ਧਨ ਨੂੰ ਵੈਕਸੀਨੇਸ਼ਨ ਕਰਵਾਉਣੀ ਲਾਜ਼ਮੀ ਬਣਾਈ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ 53 ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਵੈਕਸੀਨੇਸ਼ਨ ਦਾ ਕੰਮ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ 87 ਪਸ਼ੂ ਹਸਪਤਾਲ ਤੇ 87 ਪਸ਼ੂ ਡਿਸਪੈਂਸਰੀਆਂ ਤੇ ਸ਼ਹਿਰ ’ਚ ਇਕ ਵੈਟਰਨਰੀ ਪੋਲੀਕਲੀਨਿਕ ਸੁੱਚਜੇ ਢੰਗ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਓਪੀਡੀ ਤੇ ਟੈਸਟ ਟਾਰਗੇਟ ਪੂਰੇ ਕਰਨ ’ਚ ਬਠਿੰਡਾ ਪੋਲੀਕਲੀਨਿਕ ਰਾਜ ਭਰ ਵਿੱਚ ਦੂਜੇ ਸਥਾਨ ’ਤੇ ਹੈ।ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੂੰਹ ਖੁਰ ਦਾ ਟੀਕਾ ਲਗਵਾਉਣ ਨਾਲ ਪਸ਼ੂ ਇੱਕ ਦੋ ਦਿਨ ਦੁੱਧ ਘੱਟ ਦਿੰਦਾ ਹੈ ਜਿਸ ਦਾ ਘਾਟਾ ਅਸੀਂ ਝਲ ਸਕਦੇ ਹਾਂ, ਪਰ ਵੈਕਸੀਨੇਸ਼ਨ ਨਾ ਲਗਵਾਉਣ ਕਾਰਨ ਪਸ਼ੂ ਨੂੰ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਨਹੀਂ ਬਚਾਇਆ ਜਾ ਸਕਦਾ। ਇਸ ਮੌਕੇ ਉਨ੍ਹਾਂ ਪਸ਼ੂ ਪਾਲਕਾਂ ਨੂੰ ਕਿਹਾ ਕਿ ਪਸ਼ੂਧਨ ਨੂੰ ਵੈਕਸੀਨੇਸ਼ਨ ਕਰਵਾਉਣੀ ਲਾਜ਼ਮੀ ਬਣਾਈ ਜਾਵੇ।ਪਸ਼ੂ ਪਾਲਣ ਵਿਭਾਗ ਦੇ ਨਿਰਦੇਸ਼ਕ ਡਾ ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ ਗਲਗੋਟੂ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ 3,31,200 ਖੁਰਾਕਾਂ ਇਸ ਸਾਲ ਦੌਰਾਨ ਲਗਾ ਦਿੱਤੀਆਂ ਗਈਆਂ ਹਨ

ਇਹ ਵੀ ਪੜ੍ਹੋ: ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਤੇ ਪਸ਼ੂਆਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ’ਚ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪਸ਼ੂ ਪਾਲਣ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਪਸ਼ੂ ਪਾਲਕਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਦੇ ਮੂੰਹ ਖੁਰ ਟੀਕਾਕਰਨ ਮੁਹਿੰਮ ਦੀ ਸੁਰੂਆਤ ਮੌਕੇ ਪਿੰਡ ਪੂਹਲਾ ਦੇ ਸਿਵਲ ਪਸ਼ੂ ਹਸਪਤਾਲ ਵਿਖੇ ਟੀਮਾਂ ਨੂੰ ਰਵਾਨਾ ਕੀਤਾ। ਇਸ ਦੌਰਾਨ ਪਹੁੰਚੀਆਂ ਵੱਖ-ਵੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਸ਼ੂਆਂ ਦੀ ਬਿਮਾਰੀਆਂ ਤੋਂ ਜਾਣੂ ਕਰਵਾਉਣ ਲਈ ਪੋਸਟਰ ਵੀ ਰੀਲੀਜ਼ ਕੀਤਾ ਗਿਆ।ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਪਿਤਾ ਸ ਰੂਪ ਸਿੰਘ ਤੇ ਮਾਤਾ ਚਰਨਜੀਤ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ ਜਤਿੰਦਰਪਾਲ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਪਸ਼ੂ ਸਿਹਤ ਡਾ ਰਾਜਦੀਪ ਸਿੰਘ, ਪਿੰਡ ਪੂਹਲਾ ਦੀ ਸਰਪੰਚ ਬੀਬਾ ਸੁਮਨਪ੍ਰੀਤ ਕੌਰ ਸਿੱਧੂ ਅਤੇ ਪਿੰਡ ਪੂਹਲੀ ਦੇ ਸਰਪੰਚ ਸ. ਹਰਮਨਦੀਪ ਸਿੰਘ ਮੋਹਣਾ, ਪਸ਼ੂ ਪਾਲਕਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਤੇ ਪੰਤਵੰਤੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here