ਬੰਬਾਂ ਵਾਲੇ ਬਿਆਨ ’ਚ ਕਾਂਗਰਸ ਲੀਡਰਸ਼ਿਪ ਦੇ ਨਾਲ ਪ੍ਰਤਾਪ ਬਾਜਵਾ ਪੁਲਿਸ ਸਾਹਮਣੇ ਹੋਏ ਪੇਸ਼

0
483
+1

ਮੁਕੱਦਮੇ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ
Chandigarh News:ਦੋ ਦਿਨ ਪਹਿਲਾਂ ਇੱਕ ਨਿੱਜੀ ਟੀਵੀ ਚੈੱਨਲ ਉਪਰ 50 ਬੰਬਾਂ ਵਾਲਾ ਬਿਆਨ ਦੇ ਕੇ ਕਸੂਤੇ ਫ਼ਸੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੁਣ ਆਪਣੇ ਵਿਰੁਧ ਦਰਜ਼ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁੱਖ ਕੀਤਾ ਹੈ।

ਉਨ੍ਹਾਂ ਮੁਹਾਲੀ ਦੇ ਥਾਣਾ ਸਾਈਬਰ ਸੈੱਲ ਵਿਚ ਦਰਜ਼ ਇਸ ਕੇਸ ਨੂੰ ਸਿਆਸਤ ਤੋਂ ਪ੍ਰੇਰਤ ਕਰਾਰ ਦਿੰਦਿਆਂ ਖ਼ਾਰਜ਼ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਹਾਈਕੋਰਟ ਨੇ ਇਸ ਮਾਮਲੇ ’ਤੇ ਭਲਕੇ ਸੁਣਵਾਈ ਕਰਨ ਦਾ ਫੈਸਲਾ ਲਿਆ ਹੈ। ਇਸ ਦੌਰਾਨ ਉਹ ਕਾਂਗਰਸ ਲੀਡਰਸ਼ਿਪ ਦੇ ਨਾਲ ਮੁਹਾਲੀ ਦੇ ਥਾਣਾ ਸਾਈਬਰ ਸੈੱਲ ਦੇ ਸਾਹਮਣੇ ਪੇਸ਼ ਹੋਣ ਲਈ ਪੁੱਜ ਗਏ ਹਨ।

ਇਹ ਵੀ ਪੜ੍ਹੋ ਮੁਹਾਲੀ ’ਚ ਐਮਐਲਏ ਦੇ ਘਰ ਈਡੀ ਦੀ ਰੇਡ !

ਇਸਦੇ ਲਈ ਉਹ ਸਮੁੱਚੀ ਕਾਂਗਰਸ ਲੀਡਰਸ਼ਿਪ ਦੀ ਮੌਜੂਦਗੀ ਵਿਚ ਕਾਂਗਰਸ ਭਵਨ ਚੰਡੀਗੜ੍ਹ ਤੋਂ ਮੁਹਾਲੀ ਦੇ ਥਾਣਾ ਸਾਈਬਰ ਸੈੱਲ ਵਿਚ ਪੇਸ਼ ਹੋਣ ਲਈ ਇੱਕ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਏ। ਇਸਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੱਦੇ ਉਪਰ ਵੱਡੀ ਗਿਣਤੀ ਵਿਚ ਪੰਜਾਬ ਕਾਂਗਰਸ ਦੇ ਆਗੂ ਅਤੇ ਵਰਕਰ ਪੁੱਜੇ , ਜਿੰਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਸ਼ੇਰ ਸਿੰਘ ਦੁਲੋ ਤੋਂ ਇਲਾਵਾ ਸਮੂਹ ਐਮ.ਪੀਜ਼, ਵਿਧਾਇਕ, ਉਮੀਦਵਾਰ , ਜ਼ਿਲ੍ਹਾ ਪ੍ਰਧਾਨ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here