👉ਮੁੱਖ ਮੰਤਰੀ ਭਗਵੰਤ ਮਾਨ ਸਹਿਤ ਆਪ ਦੀ ਸਮੁੁੱਚੀ ਲੀਡਰਸ਼ਿਪ ਸਹਿਤ ਦੂਜੀਆਂ ਪਾਰਟੀਆਂ ਦੇ ਵੱਡੇ ਆਗੂ ਪੁੱਜੇ
ਲੁਧਿਆਣਾ, 11 ਜਨਵਰੀ: ਬੀਤੀ ਰਾਤ ਆਪਣੇ ਹੀ ਲਾਇਸੰਸੀ ਪਿਸਤੌਲ ‘ਚੋਂ ਅਚਾਨਕ ਗੋਲੀ ਚੱਲਣ ਕਾਰਨ ਗੁਰੂ ਚਰਨਾਂ ਵਿਚ ਜਾ ਵਿਰਾਜ਼ੇ ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਅੱਜ ਸ਼ਨੀਵਾਰ ਨੂੰ ਗਮਗੀਨ ਮਾਹੌਲ ’ਚ ਹਜ਼ਾਰਾਂ ਸੇਜ਼ਲ ਅੱਖਾਂ ਵੱਲੋਂ ਇੱਥੇ ਦੇ ਕੇਵੀਐਮ ਸਕੂਲ ਨਜ਼ਦੀਕ ਸਥਿਤ ਸ਼ਮਸਾਨਘਾਟ ਵਿਚ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਪੰਜਾਬ ਕੈਬਨਿਟ ਦੇ ਵਜ਼ੀਰਾਂ, ਵਿਧਾਇਕਾਂ, ਆਪ ਪਾਰਟੀ ਦੇ ਸੀਨੀਅਰ ਆਗੂਆਂ, ਕਾਂਗਰਸ, ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਹ ਵੀ ਪੜ੍ਹੋ MLA Gurpreet Gogi ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤ ‘ਚ ਹੋਈ ਮੌ+ਤ
ਇਸ ਮੌਕੇ ਮੁੱਖ ਮੰਤਰੀ ਸ: ਮਾਨ ਦੇ ਮਾਤਾ ਹਰਪਾਲ ਕੌਰ ਵੀ ਪੁੱਜੇ ਹੋਏ ਸਨ, ਜਿੰਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਕਿਰਦੇ ਦੇਖੇ ਗਏ। ਮਹਰੂਮ ਵਿਧਾਇਕ ਗੋਗੀ ਨੂੰ ਸਰਕਾਰੀ ਸਨਮਾਨਾਂ ਦੇ ਨਾਲ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਹਰ ਇੱਕ ਦੀਆਂ ਅੱਖਾਂ ਵਿਚ ਹੰਝੂ ਸਨ ਤੇ ਗੋਗੀ ਦੇ ਮਿਲਾਪੜੇ ਸੁਭਾਅ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸਨ। ਮੁੱਖ ਮੰਤਰੀ ਸ: ਮਾਨ ਨੇ ਉਨ੍ਹਾਂ ਨੂੰ ਲੋਕਾਂ ਦੇ ਲੀਡਰ ਅਤੇ ਇੱਕ ਵਧੀਆਂ ਇਨਸਾਨ ਦਸਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਬਹੁਤ ਦੁੱਖ ਹੈ। ਉਨ੍ਹਾਂ ਪ੍ਰਵਾਰ ਦੇ ਨਾਲ ਵੀ ਹਮਦਰਦੀ ਪ੍ਰਗਟ ਕੀਤੀ। ਗੌਰਤਲਬ ਹੈ ਕਿ ਬੀਤੀ ਦੇਰ ਰਾਤ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਦਸਿਆ ਹੈ ਕਿ ਮੁਢਲੀ ਜਾਂਚ ਦੌਰਾਨ ਗੋਗੀ ਆਪਣੇ ਕਮਰੇ ਵਿਚ ਮੌਜੂਦ ਸਨ ਕਿ ਪਿਸਤੌਲ ਵਿਚ ਗੋਲੀ ਚੱਲ ਗਈ, ਜੋਕਿ ਉਨ੍ਹਾਂ ਦੇ ਸਿਰ ਵਿਚ ਲੱਗੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ, ਹਾਲਾਂਕਿ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਵੀ ਲਿਜਾਇਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਗਮਗੀਨ ਮਾਹੌਲ ’ਚ ਸਰਕਾਰੀ ਸਨਮਾਨਾਂ ਨਾਲ ਹਜ਼ਾਰਾਂ ਸੇਜ਼ਲ ਅੱਖਾਂ ਵੱਲੋਂ ਗੁਰਪ੍ਰੀਤ ਗੋਗੀ ਨੂੰ ਦਿੱਤੀ ਅੰਤਿਮ ਵਿਦਾਈ"