51 Views
ਭਵਾਨੀਗੜ, 25 ਅਕਤੂਬਰ: ਬੀਤੇ ਕੱਲ ਇੱਥੇ ਵਾਪਰੇ ਇੱਕ ਭਿਆਨਕ ਸੜਕੀ ਹਾਦਸੇ ਵਿਚ ਇੱਕ 11 ਸਾਲਾਂ ਲੜਕੇ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਬੱਚਾ ਹਰਸ਼ਵੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਛੇਵੀਂ ਜਮਾਤ ਦਾ ਵਿਦਿਆਰਥੀ ਸੀ।
ਇਹ ਵੀ ਪੜ੍ਹੋ:ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸਰਮਾ ਨੇ ਪਾਰਟੀ ਨੂੰ ਕਿਹਾ ਅਲਵਿਦਾ
ਘਟਨਾ ਸਮੇਂ ਉਹ ਕਿਸੇ ਦੇ ਨਾਲ ਸਕੂਟੀ ਦੇ ਪਿੱਛੇ ਬੈਠ ਕੇ ਜਾ ਰਿਹਾ ਸੀ ਤੇ ਅਚਾਨਕ ਸੰਤੁਲਤ ਵਿਗੜ ਜਾਣ ਕਾਰਨ ਟਰੱਕ ਦੀ ਚਪੇਟ ’ਚ ਆ ਗਿਆ, ਜਿਸ ਕਾਰਨ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।