Amritsar News : ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

Date:

spot_img

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉 Chandigarh News : ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਸ਼ਾਮਲ, CM ਮਾਨ ਦੀ ਭਾਵੁਕ ਅਪੀਲ

ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਦੀ ਤਸਕਰੀ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ10 ਕਾਰ, ਰਜਿਸਟ੍ਰੇਸ਼ਨ ਨੰਬਰ ਪੀਬੀ10-ਸੀਵੀ-3211, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ 👉 Chandigarh News : ਸਾਬਕਾ DIG ਭੁੱਲਰ ਦੇ ਟਿਕਾਣਿਆਂ ‘ਤੇ ਛਾਪੇ, 1.4 ਕਰੋੜ ਨਕਦੀ ਜ਼ਬਤ

ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ ‘ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ। ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ।

ਇਹ ਵੀ ਪੜ੍ਹੋ 👉 Chandigarh News : ਸਾਬਕਾ DIG ਭੁੱਲਰ ਦੇ ਟਿਕਾਣਿਆਂ ‘ਤੇ ਛਾਪੇ, 1.4 ਕਰੋੜ ਨਕਦੀ ਜ਼ਬਤ

ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੁਲਿਸ ਟੀਮ ਇਲਾਕੇ ਵਿੱਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ10 ਕਾਰ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

World Bicycle Day; ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

👉ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ...

Moga Police ਵੱਲੋਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮ ਕਾਬੂ

Moga News: Moga Police ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ...