ਜਲੰਧਰ, 26 ਦਸੰਬਰ: ਪਿਛਲੇ ਕੁੱਝ ਮਹੀਨਿਆਂ ਤੋਂ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਹੋ ਰਹੇ ਮੁਕਾਬਲਿਆਂ ਦੌਰਾਨ ਵੀਰਵਾਰ ਸਵੇਰਸਾਰ ਵੀ ਜਲੰਧਰ ’ਚ ਜੱਗੂ ਭਗਵਾਨਪੁਰੀਆ ਗੈਂਗ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਣ ਦੀ ਸੂਚਨਾ ਹੈ। ਇਸ ਮੁਕਾਬਲੇ ਦੌਰਾਨ ਜੱਗੂ ਗੈਂਗ ਦਾ ਗੁਰਗਾ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਸੂਚਨਾ ਮੁਤਾਬਕ ਪੁਲਿਸ ਪਹਿਲਾਂ ਹੀ ਕਾਬੂ ਕੀਤੇ ਇੱਕ ਗੁਰਗੇ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਲੈ ਕੇ ਗਈ ਸੀ, ਜਿੱਥੇ ਇਸਨੇ ਆਪਣੇ ਲੁਕੋਏ ਹੋਏ ਹਥਿਆਰਾਂ ਨਾਲ ਪੁਲਿਸ ’ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ ਨਾਲ ਦੇ ਮਾਸਟਰ ਤੋਂ ਪੰਜ ਲੱਖ ਦੀ ਫ਼ਿਰੌਤੀ ਮੰਗਣ ਵਾਲਾ ‘ਮਾਸਟਰ ਜੀ’ ਪੁਲਿਸ ਨੇ ਕੀਤਾ ਕਾਬੂ
ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ 15 ਰਾਉਂਡ ਦਾ ਆਦਾਨ-ਪ੍ਰਦਾਨ ਕੀਤਾ ਗਿਆ, ਜਿਸਤੋਂ ਬਾਅਦ ਉਕਤ ਗੁਰਗਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਜਲੰਧਰ ਪੁਲਿਸ ਦੇ ਕਮਿਸ਼ਨਰ ਸਵੱਪਨ ਸ਼ਰਮਾ ਕਾਬੂ ਕੀਤਾ ਗੁਰਗਾ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰੀ ਵਸੂਲੀ ਦੇ ਰੈਕੇਟ ਵਿੱਚ ਸ਼ਾਮਲ ਸੀ। ਇਸਦੇ ਕੋਲੋਂ ਛੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਜਾਰੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਜਲੰਧਰ ’ਚ ਇੱਕ ਹੋਰ ਪੁਲਿਸ ਮੁਕਾਬਲਾ, ਜੱਗੂ ਭਗਵਾਨਪੁਰੀਆ ਗੈਂਗ ਦਾ ਇੱਕ ਸਾਥੀ ਹੋਇਆ ਜਖ਼ਮੀ"