ਬਠਿੰਡਾ ‘ਚ ਮਹੀਨਾ ਪਹਿਲਾਂ ‘Love Marriage’ ਕਰਵਾਉਣ ਵਾਲੀ ਲੜਕੀ ‘ਤੇ ਚਲਾਈਆਂ ਗੋ+ਲੀਆਂ

Date:

spot_img

Bathinda News, 21 ਜਨਵਰੀ: ਕਰੀਬ ਮਹੀਨਾ ਪਹਿਲਾਂ ਆਪਣੇ ਘਰ ਵਾਲਿਆਂ ਦੀ ਮਰਜ਼ੀ ਤੋਂ ਬਿਨਾਂ ਆਪਣੇ ਪਸੰਦੀਦਾ ਲੜਕੇ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੀ ਇੱਕ ਲੜਕੀ ਉਪਰ ਅੱਜ ਗੋਲੀਆਂ ਚੱਲਣ ਦੀ ਸੂਚਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਦਿਆਲਪੁਰਾ ਦੀ ਪੁਲਿਸ ਨੇ ਲੜਕੀ ਦੇ ਬਿਆਨਾਂ ਉੱਪਰ ਅਗਿਆਤ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਅਤੇ ਆਰਮਜ਼ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਸਹੁੰ ਚੁੱਕਦੇ ਹੀ ਐਕਸ਼ਨ ਮੋਡ ‘ਚ ਆਏ Trump, ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦਿੱਤਾ ਦੇਸ਼ ਨਿਕਾਲਾ

ਜਖਮੀ ਹੋਈ ਲੜਕੀ ਦੀ ਪਹਿਚਾਣ ਹਰਪ੍ਰੀਤ ਕੌਰ (20 ਸਾਲ) ਪਤਨੀ ਅਰਸ਼ਦੀਪ ਸਿੰਘ ਵਾਸੀ ਭਗਤਾ ਭਾਈ ਵਜੋਂ ਹੋਈ ਹੈ। ਘਟਨਾ ਸਮੇਂ ਹਰਪ੍ਰੀਤ ਕੌਰ ਆਪਣੇ ਪਤੀ ਦੇ ਨਾਲ ਭਗਤਾ ਭਾਈ ਦੀ ਅਨਾਜ ਮੰਡੀ ਨਜ਼ਦੀਕ ਮੰਗਲਵਾਰ ਸਵੇਰੇ ਕਰੀਬ 9 ਵਜੇ ਸ਼ੈਰ ਕਰ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਇੱਕ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਵਿੱਚੋਂ ਪਿੱਛੇ ਬੈਠੇ ਇੱਕ ਨੌਜਵਾਨ ਨੇ ਪਿਸਤੌਲ ਦੇ ਨਾਲ ਉਸ ਉੱਪਰ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਜਖਮੀ ਲੜਕੀ ਨੂੰ ਭਗਤਾ ਪਾਈ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਬਠਿੰਡਾ ਸਿਵਲ ਹਸਪਤਾਲ ਲਈ ਉਸ ਨੂੰ ਰੈਫਰ ਕਰ ਦਿੱਤਾ। ਡਾਕਟਰ ਮੁਤਾਬਕ ਇੱਕ ਗੋਲੀ ਹਰਪ੍ਰੀਤ ਕੌਰ ਦੇ ਪੱਟ ਵਿਚੋਂ ਆਰ ਪਾਰ ਲੰਘ ਗਈ ਹੈ। ਹਾਲਾਂਕਿ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

spot_img
spot_img

Share post:

Popular

More like this
Related

ਬਠਿੰਡਾ ਦਿਹਾਤੀ ਹਲਕੇ ਵਿੱਚ ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਸਰਗਰਮੀਆਂ ਕੀਤੀਆਂ ਤੇਜ਼

👉ਨਵੇਂ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਨਿਯੁਕਤੀ...

Bathinda Police ਦੀ PCR ਟੀਮ ਦੀ ਬਹਾਦਰੀ; ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਮੁਲਜ਼ਮ ਕਾਬੂ

👉ਗਸ਼ਤ ਦੌਰਾਨ ਮਿਲੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਪੀਸੀਆਰ...

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...